15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਜ਼ਿਲ੍ਹਾ ਸਕੂਲ ਖੇਡਾਂ ਗੱਤਕੇ 'ਚ ਲੜਕੇ ਤੇ ਲੜਕੀਆਂ ਦੇ ਹੋਏ ਮੁਕਾਬਲੇ <br/>

Ad Position 21
No active advertisement
ਗਤਕਾ ਖਿਡਾਰੀ ਪ੍ਰਬੰਧਕਾਂ ਦੇ ਨਾਲ | ਅਜੀਤ ਤਸਵੀਰ <br/> 27-09-2025
ਪਟਿਆਲਾ, 26 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਖੇਡ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਅਤੇ ਡਾ. ਰਵਿੰਦਰ ਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਿਸ਼ਾ ਨਿਰਦੇਸ਼ ਅਤੇ ਪ੍ਰਬੰਧਕ ਸਕੱਤਰ ਡਾ. ਦਲਜੀਤ ਸਿੰਘ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਤੇ ਸਕੱਤਰ ਜ਼ਿਲ੍ਹਾ ਟੂਰਨਾਮੈਂਟ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ 69ਵੀਆਂ ਜ਼ਿਲ੍ਹਾ ਸਕੂਲ ਖੇਡਾਂ ਕਰਵਾਈਆਂ ਜਾ ਰਹੀਆਂ ਹਨ¢ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਲੜਕੇ ਅਤੇ ਲੜਕੀਆਂ ਦੇ ਗੱਤਕੇ ਦੇ ਮੁਕਾਬਲੇ ਪੀਐਮਸ਼੍ਰੀ ਸ.ਸ.ਸ.ਸ. ਮਲਟੀਪਰਪਜ਼ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਕਰਵਾਏ ਗਏ¢ ਅੰਡਰ 14 ਦੇ ਮੁਕਾਬਲਿਆਂ ਵਿਚ ਘਨੌਰ ਨੇ ਪਹਿਲਾ, ਰਾਜਪੁਰਾ ਨੇ ਦੂਜਾ, ਨਾਭਾ ਤੇ ਪਟਿਆਲਾ 2 ਨੇ ਤੀਜਾ, ਅੰਡਰ 19 ਦੇ ਮੁਕਾਬਲਿਆਂ ਵਿਚ ਰਾਜਪੁਰਾ ਨੇ ਪਹਿਲਾ, ਘਨੌਰ ਨੇ ਦੂਜਾ, ਭੁੰਨਰਹੇੜੀ ਨੇ ਤੀਜਾ, ਅੰਡਰ 17 ਦੇ ਮੁਕਾਬਲਿਆਂ ਵਿੱਚ ਘਨੌਰ ਸੋਟੀ ਟੀਮ ਨੇ ਪਹਿਲਾ, ਰਾਜਪੁਰਾ ਫ਼ਰੀ ਸੋਟੀ ਟੀਮ ਨੇ ਪਹਿਲਾ, ਪਟਿਆਲਾ 2 ਨੇ ਦੂਜਾ, ਨਾਭਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ¢ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਨੇ ਉਚੇਚੇ ਤੌਰ 'ਤੇ ਮਲਟੀਪਰਪਜ਼ ਸਕੂਲ ਵਿਖੇ ਪਹੁੰਚ ਕੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ¢ ਇਸ ਮੌਕੇ ਖੇਡ ਦੇ ਕਨਵੀਨਰ ਜਸਵਿੰਦਰ ਸਿੰਘ ਚੱਪੜ ਸਟੇਟ ਅਵਾਰਡੀ, ਹਰੀਸ਼ ਸਿੰਘ ਰਾਵਤ, ਰਾਕੇਸ਼ ਕੁਮਾਰ ਲਚਕਾਣੀ, ਮਨਿੰਦਰ ਸਿੰਘ ਗੱਤਕਾ ਕੋਚ, ਗੁਰਪਿਆਰ ਸਿੰਘ, ਜਸਪਾਲ ਕੌਰ ਵੀਰਪਾਲ ਕੌਰ, ਰਾਜਵਿੰਦਰ ਕੌਰ, ਗੁਰਵਿੰਦਰ ਕੌਰ, ਰਾਜਿੰਦਰ ਸਿੰਘ ਚਾਨੀ, ਗੁਰਪ੍ਰੀਤ ਸਿੰਘ ਝੰਡਾ ਤੇ ਜਸਵਿੰਦਰ ਸਿੰਘ ਗੱਜੂਮਾਜਰਾ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਅਥਲੈਟਿਕਸ ਮੀਟ 'ਚ ਬਾਬਾ ਫਰੀਦ ਸਕੂਲ ਤਰਖੇੜੀ ਦਾ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਸਰਕਾਰੀ ਰਿਪੁਦਮਨ ਕਾਲਜ ਨਾਭਾ 'ਚ ਲੱਗਾ ਰੁਜ਼ਗਾਰ ਮੇਲਾ <br/>
Ad Position 24