15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਹੜ੍ਹਾਂ ਮਾਰੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਕੇਸਾਂ 'ਚ ਉਲਝਾਉਣਾ ਬੰਦ ਕੀਤਾ ਜਾਵੇ-ਰਾਜਿੰਦਰ ਸਿੰਘ ਵਿਰਕ

Ad Position 21
No active advertisement
ਅਜੀਤ ਡੈਸਕ 27-09-2025
ਬਹਾਦਰਗੜ੍ਹ, 26 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਸਿੰਘ ਵਿਰਕ ਹਲਕਾ ਸਨੌਰ ਨੇ ਕਿਹਾ ਹੈ ਕਿ ਪੰਜਾਬ ਵਿਚ ਹੜ੍ਹਾਂ ਮਾਰੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਕੇਸਾਂ ਵਿਚ ਉਲਝਾਉਣਾ ਤੁਰੰਤ ਬੰਦ ਹੋਣਾ ਚਾਹੀਦਾ ਹੈ | ਅੱਜ ਪਿੰਡ ਬੁੱਢਣਪੁਰ, ਮਾਜਰੀ, ਪ੍ਰੋਫੈਸਰ ਕਾਲੋਨੀ ਬਹਾਦਰਗੜ੍ਹ, ਮਹਿਮੂਦਪੁਰ ਜੱਟਾਂ, ਬੋਹੜਪੁਰ, ਰਸੂਲਪੁਰ ਜੌੜਾ, ਸੈਫਦੀਪੁਰ, ਸ਼ੇਖਪੁਰਾ, ਵਿਦਿਆ ਨਗਰ, ਰਾਏਪੁਰ ਮੰਡਲ ਆਦਿ ਪਿੰਡਾਂ ਦਾ ਦੌਰਾ ਕਰਨ ਸਮੇਂ ਕਿਸਾਨਾਂ ਨਾਲ ਗੱਲਬਾਤ ਕਰਨ ਉਪਰੰਤ ਗੱਲਬਾਤ ਕਰਦਿਆਂ ਰਾਜਿੰਦਰ ਸਿੰਘ ਵਿਰਕ ਨੇ ਕਿਹਾ ਕਿ ਇਕ ਤਾਂ ਪੰਜਾਬ ਵਿਚ ਹੜ੍ਹਾਂ ਨੇ ਪਹਿਲਾਂ ਹੀ ਕਿਸਾਨਾਂ ਦਾ ਲੱਕ ਤੋੜ ਦਿੱਤਾ ਹੈ ਤੇ ਹੁਣ ਜਿਹੜੇ ਇਲਾਕਿਆਂ ਵਿਚ ਝੋਨੇ ਦੀ ਫ਼ਸਲ ਬਚ ਵੀ ਗਈ ਹੈ, ਉੱਥੇ ਪਰਾਲੀ ਨੂੰ ਅੱਗ ਲਾਉਣ ਦੇ ਨਾਂ 'ਤੇ ਕਿਸਾਨਾਂ ਨੂੰ ਉਲਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਹੁਣ ਤੱਕ 100 ਤੋਂ ਵੱਧ ਐਫ.ਆਈ.ਆਰ. ਕਿਸਾਨਾਂ ਖ਼ਿਲਾਫ਼ ਦਰਜ ਕਰ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਅੰਨਦਾਤਾ ਨਾਲ ਅਜਿਹਾ ਸਲੂਕ ਕਰਨਾ ਕਿਸੇ ਵੀ ਤਰੀਕੇ ਵਾਜਬ ਨਹੀਂ ਠਹਿਰਾਇਆ ਜਾ ਸਕਦਾ ਇਸ ਮੌਕੇ ਮੱਖਣ ਮੱਲ ਜਲਾਲਪੁਰ, ਨਿਜਾਮੁ ਸ਼ੇਖ਼ੂਪੁਰ, ਮਨਦੀਪ ਬੋਰਡਪੁਰ, ਦਵਿੰਦਰ ਰਸੂਲਪੁਰ ਜੌੜਾ, ਪਰਮਵੀਰ ਸਿੰਘ, ਲਖਬੀਰ ਸਿੰਘ ਨੰਬਰਦਾਰ, ਬਿਲਾਲ ਖਾਂ, ਗੁਰਿੰਦਰ ਸਿੰਘ ਮੱਟੂ, ਰਾਜੂ ਮਸੀਹ ਸਰਪੰਚ, ਕੁਲਦੀਪ ਸਿੰਘ ਸਰਪੰਚ, ਸਰਤਾਜ ਸਿੰਘ, ਜਸਵਿੰਦਰ ਸਿੰਘ, ਹਰਦੇਵ ਸਿੰਘ ਮੁਲਤਾਨੀ, ਬਲਵਿੰਦਰ ਸਿੰਘ ਅਤੇ ਲਖਵਿੰਦਰ ਸਿੰਘ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਅਗਾਂਹਵਧੂ ਕਿਸਾਨਾਂ ਵਲੋਂ ਪਰਾਲੀ ਦੀ ਸਾਂਭ-ਸੰਭਾਲ ਬਿਨ੍ਹਾਂ ਅੱਗ ਲਾਏ ਕਰਨ ਦਾ ਸੱਦਾ <br/> ਅਗਲੀ ਖ਼ਬਰ ਜੀਓ ਗੇਮਜ਼ ਅਤੇ ਚਿਤਕਾਰਾ ਯੂਨੀਵਰਸਿਟੀ ਨੇ ਇਨੋਵੇਸ਼ਨ ਸੈਂਟਰ ਦਾ ਕੀਤਾ ਉਦਘਾਟਨ <br/>
Ad Position 24