24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਪੈਰਾ ਮੈਡੀਕਲ ਯੂਨੀਅਨ ਨਾਭਾ ਵਲੋਂ ਸੀਨੀਅਰ ਫਾਰਮੇਸੀ ਅਫ਼ਸਰ ਨਰਿੰਦਰ ਮੋਹਣ ਸ਼ਰਮਾ ਦਾ ਕੀਤਾ ਗਿਆ ਸਨਮਾਨ

Ad Position 21
No active advertisement
ਅਜੀਤ ਡੈਸਕ 28-09-2025
ਨਾਭਾ, 27 ਸਤੰਬਰ (ਜਗਨਾਰ ਸਿੰਘ ਦੁਲੱਦੀ)-ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਸਿਵਲ ਹਸਪਤਾਲ ਨਾਭਾ ਦੇ ਪ੍ਰਧਾਨ ਵਿਕਾਸ ਮਿੱਤਲ ਦੀ ਅਗਵਾਈ ਹੇਠ ਨਰਿੰਦਰ ਮੋਹਣ ਸ਼ਰਮਾ ਪ੍ਰਧਾਨ ਪੰਜਾਬ ਰਾਜ ਫਾਰਮੇਸੀ ਆਫੀਸਰਜ ਐਸੋਸੀਏਸ਼ਨ ਦਾ ਸਥਾਨਕ ਸਿਵਲ ਹਸਪਤਾਲ ਵਿਖੇ ਬਤੌਰ ਸੀਨੀਅਰ ਫਾਰਮੇਸੀ ਅਫ਼ਸਰ ਜੁਆਇੰਨ ਕਰਨ ਤੇ ਗੁਲਦਸਤਾ ਭੇਂਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ | ਉਪਰੰਤ ਜਥੇਬੰਦੀ ਦੇ ਸਕੱਤਰ ਦਵਿੰਦਰ ਸਿੰਘ ਮਲਹੋਤਰਾ ਨੇ ਦੱਸਿਆ ਕਿ ਨਰਿੰਦਰ ਮੋਹਣ ਸ਼ਰਮਾ ਦੇ ਇੱਥੇ ਆਉਣ ਨਾਲ ਜਥੇਬੰਦੀ ਹੋਰ ਤਾਕਤਵਰ ਹੋਵੇਗੀ, ਕਿਉਂਕਿ ਉਹ ਲੰਮੇ ਸਮੇਂ ਤੋਂ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਵੀ ਹਨ,ਇਸ ਦੇ ਨਾਲ ਹੀ ਉਹਨਾਂ ਦੀ ਅਗਵਾਈ ਵਿਚ ਸਾਲ 2022 ਦੇ ਜੁਲਾਈ ਮਹੀਨੇ ਪੰਜਾਬ ਪੇ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਵਿਰੁੱਧ ਪੰਜਾਬ ਅਤੇ ਯੂ ਟੀ ਸਾਂਝਾ ਮੁਲਾਜ਼ਮ ਪੈਨਸ਼ਨਰਜ਼ ਮੰਚ ਵਲੋਂ ਵਿੱਢੇ ਸੰਘਰਸ਼ ਦੀ ਅਗਵਾਈ ਨੂੰ ਵੀ ਯਾਦ ਕੀਤਾ | ਇਸ ਮੌਕੇ ਅਜੇ ਕੁਮਾਰ, ਭਾਰਤ ਭੂਸ਼ਨ, ਰਾਜਿੰਦਰ ਚੋਪੜਾ, ਅਜੀਤ ਸਿੰਘ, ਗਾਗਟ ਅਤੇ ਬਿਕਰਮਜੀਤ ਵਿਸ਼ੇਸ਼ ਤੌਰ 'ਤੇ ਹਾਜਰ ਸਨ | ਨਰਿੰਦਰ ਮੋਹਣ ਸ਼ਰਮਾ ਨੇ ਵਲੋਂ ਦਿੱਤੇ ਸਤਿਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਉਨ੍ਹਾਂ ਨਾਲ ਚਟਾਨ ਵਾਂਗ ਖੜਨਗੇ ਅਤੇ ਕਿਹਾ ਕਿ ਆਪਾਂ ਸਾਰੇ ਮੁਲਾਜਮਾਂ ਨੂੰ ਸਮੇਂ ਦਾ ਪਾਬੰਦ ਰਹਿ ਕੇ ਦਿ੍ੜਤਾ ਅਤੇ ਇਮਾਨਦਾਰੀ ਨਾਲ ਮਰੀਜ਼ਾਂ ਦੀ ਸੇਵਾ ਕਰਨੀ ਚਾਹੀਦੀ ਹੈ | ਸਾਥੀ ਸ਼ਰਮਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਮੁਲਾਜ਼ਮਾਂ ਦਾ ਪੈਂਡਿੰਗ ਡੀ ਏ , ਡਾਕਟਰਾਂ ਵਾਂਗ ਏ ਸੀ ਪੀ, ਕੱਚੇ ਮੁਲਾਜਮ ਪੱਕੇ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ ਨਹੀਂ ਤਾਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜ਼ਮਾਨਤਾਂ ਜਮਾਂ ਕਰਵਾ ਦੇਣਗੇ ਜਿਵੇਂ ਕਾਂਗਰਸ ਅਤੇ ਅਕਾਲੀਆਂ ਦੀ ਕਰਵਾਈ ਸੀ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਸੂਬੇ ਦਾ ਹਰ ਵਰਗ ਲੁੱਟਿਆ ਮਹਿਸੂਸ ਕਰ ਰਿਹਾ ਹੈ ਉਸ ਸਮੇਂ ਹੋਰ ਕੋਈ ਆਪਸ਼ਨ ਨਾ ਹੋਣ ਕਰਕੇ ਆਮ ਆਦਮੀ ਪਾਰਟੀ ਦੀ ਸਮੁੱਚੇ ਮੁਲਾਜਮਾਂ ਵੱਲੋਂ ਮਦਦ ਕੀਤੀ ਗਈ ਪਰ ਹੁਣ ਪਛਤਾਵਾ ਕਰ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਵਿਜੈਵਾੜਾ (ਆਂਧਰਾ ਪ੍ਰਦੇਸ਼) ਤੋਂ ਚੇਨਈ (ਤਾਮਿਲਨਾਡੂ) ਪੁੱਜਾ ਸ਼ਹੀਦੀ ਨਗਰ ਕੀਰਤਨ...
Ad Position 24