ਪਟਿਆਲਾ, 27 ਸਤੰਬਰ (ਮਨਦੀਪ ਸਿੰਘ ਖਰੌੜ)-ਇੱਥੋਂ ਦੀ ਰਹਿਣ ਵਾਲੀ ਇਕ ਔਰਤ ਦੀਆਂ ਫ਼ੋਟੋਆਂ ਸੋਸ਼ਲ ਮੀਡੀਆ 'ਤੇ ਗਲਤ ਸ਼ਬਦਾਵਲੀ ਲਿਖ ਕੇ ਵਾਇਰਲ ਕਰਨ ਦੇ ਮਾਮਲੇ ਵਿਚ ਥਾਣਾ ਸਾਈਬਰ ਕ੍ਰਾਈਮ ਦੀ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ ਪੀੜਤਾਂ ਨੇ ਪੁਲਿਸ ਨੂੰ ਦੱਸਿਆ ਕਿ ਮੁਲਜ਼ਮ ਗੁਰਮੀਤ ਸਿੰਘ ਵਾਸੀ ਰਾਜਸਥਾਨ ਨੇ ਉਸ ਦੀਆਂ ਫ਼ੋਟੋਆਂ 'ਤੇ ਗਲਤ ਸ਼ਬਦਾਵਲੀ ਲਿਖ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕੀਤੀਆਂ ਹਨ | ਇਸ ਕੇਸ ਦੀ ਪੜਤਾਲ ਕਰਨ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ |