24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਪੰਜਾਬ ਵਿਚ ਆਉਣ ਵਾਲੀ ਸਰਕਾਰ ਕਾਂਗਰਸ ਪਾਰਟੀ ਦੀ ਬਣਨ ਤੋਂ ਕੋਈ ਨਹੀਂ ਰੋਕ ਸਕਦਾ-ਜਗਵਿੰਦਰ ਢਿੱਲੋਂ

Ad Position 21
No active advertisement
ਅਜੀਤ ਡੈਸਕ 28-09-2025
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ)-ਪੰਜਾਬ ਵਿਚ ਆਂਉਣ ਵਾਲੀ ਸਰਕਾਰ ਕਾਂਗਰਸ ਪਾਰਟੀ ਦੀ ਬਣਨੀ ਪੱਥਰ 'ਤੇ ਲਕੀਰ ਹੈ, ਇਸ ਨੂੰ ਕੋਈ ਵੀ ਤਾਕਤ ਰੋਕ ਨਹੀ ਸਕਦੀ, ਸੋਸਲ ਮੀਡੀਆ ਤੇ ਬਲਾਕ ਪ੍ਰਧਾਨ ਬਦਲਣ ਦੀ ਖਬਰ ਕੋਰੀ ਝੂਠ ਦਾ ਪੁਲੰਦਾ ਹੈ ਐਵੇ ਸ਼ਰਾਰਤੀ ਲੋਕ ਖੰਭਾਂ ਦੀਆਂ ਡਾਰਾਂ ਬਣਾ ਰਹੇ ਹਨ ਜੇਕਰ ਕਿਸੇ ਵੀ ਕੋਈ ਲਿਖਤੀ ਸਬੂਤ ਹੈ ਤਾਂ ਉਹ ਪੇਸ਼ ਕਰ ਸਕਦਾ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਲਾਕ ਪ੍ਰਧਾਨ ਜਗਵਿੰਦਰ ਸਿੰਘ ਢਿੱਲੋਂ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਨੇ ਕਿਹਾ ਕਿ ਕੁਝ ਲੋਕਾਂ ਤੋਂ ਸ. ਢਿੱਲੋਂ ਦੀ ਦਿਨੋ ਦਿਨ ਵੱਧ ਰਹੀ ਲੋਕ ਪ੍ਰੀਅਤਾ ਹਾਜਮ ਨਹੀ ਹੋ ਰਹੀ ਹੈ ਅਤੇ ਉਹ ਸਾਰਾ ਦਿਨ ਐਵੇ ਇਧਰਲੀਆਂ ਉਧਰਲੀਆਂ ਗੱਲਾਂ ਮਾਰ ਕੇ ਡੰਗ ਟਪਾਈ ਕਰ ਰਹੇ ਹਨ | ਸ. ਢਿੱਲੋਂ ਨੇ ਕਿਹਾ ਕਿ ਪੰਜਾਬ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਯੋਗ ਅਗਵਾਈ ਸਦਕਾ ਪੰਜਾਬ ਵਿਚ ਕਾਂਗਰਸ ਪਾਰਟੀ ਦਾ ਗ੍ਰਾਂਫ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਅਤੇ ਲੋਕ ਆਪ ਮੁਹਾਰੇ ਪਾਰਟੀ ਵਿਚ ਸ਼ਮੁੂਲੀਅਤ ਕਰ ਰਹੇ ਹਨ | ਇਸ ਮੌਕੇ ਉੁਹਨਾਂ ਨਾਲ ਆੜਤੀ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਹਰਦੀਪ ਸਿੰਘ ਲਾਡਾ, ਸੀਨੀਅਰ ਆਗੂ ਗੁਰਪ੍ਰੀਤ ਸਿੰਘ ਸੰਧੂ, ਪਰਮਿੰਦਰ ਸਿੰਘ ਲਾਲੀ, ਹਿਮਤ ਸਿੰਘ ਹਾਸ਼ਮ ਪੁਰ, ਮਹਿੰਦਰ ਸਿੰਘ ਸਰਪੰਚ ਅਤੇ ਹੋਰ ਪਾਰਟੀ ਵਰਕਰ ਹਾਜਰ ਸਨ |
Ad Position 22
No active advertisement
ਪਿਛਲੀ ਖ਼ਬਰ ਰਣਜੋਧ ਸਿੰਘ ਹਡਾਣਾ ਦੀ ਸਰਪ੍ਰਸਤੀ ਹੇਠ ਟਰੱਕ ਯੂਨੀਅਨ ਦੇਵੀਗੜ੍ਹ ਦੀ ਚੋਣ ਅਗਲੀ ਖ਼ਬਰ ਪਟਿਆਲਾ ਦਿਹਾਤੀ ਦੀ ਪ੍ਰਧਾਨਗੀ ਨੂੰ ਲੈ ਕੇ ਕਾਂਗਰਸੀ ਆਗੂਆਂ 'ਚ ਵਧੀ ਖਿੱਚੋਤਾਣ
Ad Position 24