ਪਾਤੜਾਂ, 27 ਸਤੰਬਰ (ਗੁਰਇਕਬਾਲ ਸਿੰਘ ਖ਼ਾਲਸਾ)-ਪੰਜਾਬ ਅੰਦਰ ਪਿਛਲੇ ਦਿਨਾਂ ਦÏਰਾਨ ਹੜ੍ਹਾਂ ਕਾਰਨ ਲੋਕਾਂ ਦੇ ਹੋਏ ਭਾਰੀ ਨੁਕਸਾਨ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਵਲੋਂ ਹੜ੍ਹ ਪੀੜਤ ਲੋਕਾਂ ਦੀ ਮਦਦ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ¢ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਹਲਕਾ ਸ਼ੁਤਰਾਣਾ ਦੇ ਇੰਚਾਰਜ ਨਰਾਇਣ ਸਿੰਘ ਨਰਸੋਤ ਵਲੋਂ ਪਾਤੜਾਂ ਵਿਖੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਪਰਨੀਤ ਕੌਰ ਅਤੇ ਭਾਰਤੀ ਜਨਤਾ ਪਾਰਟੀ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਬੀਬਾ ਜੈ ਇੰਦਰ ਕੌਰ ਦੀ ਅਗਵਾਈ ਹੇਠ ਹੜ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਵੰਡੀਆਂ ਜਾ ਰਹੀਆਂ ਰਾਸ਼ਨ ਕਿੱਟਾਂ ਵੰਡਣ ਮÏਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ¢ ਨਰਸੋਤ ਨੇ ਕਿਹਾ ਕਿ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਪਰਨੀਤ ਕੌਰ ਵਲੋਂ ਕੇਂਦਰ ਸਰਕਾਰ ਨੂੰ ਹੜ ਪੀੜਤ ਲੋਕਾਂ ਦੀ ਵਿਸ਼ੇਸ਼ ਮਦਦ ਲਈ ਬੇਨਤੀ ਕੀਤੀ ਗਈ ਸੀ ਜਿਸ ਨੂੰ ਲੈ ਕੇ ਕੇਂਦਰ ਦੇ ਮੰਤਰੀਆਂ ਵਲੋਂ ਪਟਿਆਲਾ ਜ਼ਿਲੇ੍ਹ ਅੰਦਰ ਘੱਗਰ ਦਰਿਆ ਸਮੇਤ ਵੱਖ ਵੱਖ ਨਹਿਰਾਂ ਕਾਰਨ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਇਲਾਕਿਆਂ ਦਾ ਦੌਰਾ ਕੀਤਾ ਗਿਆ ਸੀ, ਜਿਸ ਤੋਂ ਬਾਅਦ ਕੇਂਦਰੀ ਮੰਤਰੀ ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਵੱਧ ਤੋਂ ਵੱਧ ਮਦਦ ਕਰਨ ਦਾ ਭਰੋਸਾ ਦਿੱਤਾ ਹੈ¢ ਇਸ ਮÏਕੇ ਇੱਥੇ ਸਰਕਲ ਪ੍ਰਧਾਨ ਸਤੀਸ਼ ਗਰਗ, ਸਾਬਕਾ ਸਰਕਲ ਪ੍ਰਧਾਨ ਲਾਲ ਚੰਦ ਲਾਲੀ, ਜਸਵਿੰਦਰ ਸਿੰਘ ਸੇਖੋਂ, ਅਮਰੀਕ ਸਿੰਘ ਜ਼ਿਲ੍ਹਾ ਸਕੱਤਰ ਐਸ.ਸੀ. ਮੋਰਚਾ, ਪਵਨ ਸ਼ਰਮਾ, ਰਾਣੀ ਪ੍ਰਧਾਨ, ਕਿਰਨਾ ਰਾਣੀ, ਮਮਤਾ ਬੇਗਮ ਸਮੇਤ ਵੱਖ-ਵੱਖ ਭਾਜਪਾ ਵਰਕਰ ਹਾਜ਼ਰ ਸਨ¢