24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਜਥੇਦਾਰ ਬਲਤੇਜ ਸਿੰਘ ਖੋਖ ਦੇ ਘਰ ਅਫ਼ਸੋਸ ਕਰਨ ਪਹੁੰਚੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਭੂੰਦੜ ਤੇ ਐਨ. ਕੇ. ਸ਼ਰਮਾ

Ad Position 21
No active advertisement
ਅਜੀਤ ਡੈਸਕ 28-09-2025
ਨਾਭਾ, 27 ਸਤੰਬਰ (ਜਗਨਾਰ ਸਿੰਘ ਦੁਲੱਦੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਨਾਭਾ ਹਲਕੇ ਦੇ ਟਕਸਾਲੀ ਅਕਾਲੀ ਪਰਿਵਾਰ ਐਸ.ਜੀ.ਪੀ.ਸੀ. ਮੈਂਬਰ ਹਰਦੀਪ ਕੌਰ ਖੋਖ ਅਤੇ ਜਥੇਦਾਰ ਬਲਤੇਜ ਸਿੰਘ ਖੋਖ ਦੇ ਘਰ ਪਹੁੰਚੇ ਜਿੱਥੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਖੋਖ ਦੇ ਪਿਤਾ ਦੀ ਮੌਤ 'ਤੇ ਦੁੱਖ ਜਾਹਿਰ ਕੀਤਾ ਗਿਆ | ਸੀਨੀਅਰ ਅਕਾਲੀ ਆਗੂ ਜਥੇਦਾਰ ਬਲਤੇਜ ਸਿੰਘ ਖੋਖ ਤੇ ਚਰਨਜੀਤ ਸਿੰਘ ਖੋਖ ਦੇ ਪਿਤਾ ਜਥੇਦਾਰ ਮਹਿੰਦਰ ਸਿੰਘ ਖੋਖ ਦੀ ਪਿਛਲੇ ਸਮੇਂ ਦੌਰਾਨ ਮੌਤ ਹੋ ਗਈ ਸੀ | ਸਾਬਕਾ ਮੁੱਖ ਮੰਤਰੀ ਸਵ. ਪ੍ਰਕਾਸ਼ ਸਿੰਘ ਬਾਦਲ ਦੇ ਨਾਲ ਵੀ ਜਥੇਦਾਰ ਮਹਿੰਦਰ ਸਿੰਘ ਖੋਖ ਵਲੋਂ ਕਈ ਵਾਰ ਜੇਲ ਕੱਟੀ ਗਈ | ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਕੱਤਰ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਕਿਹਾ ਕਿ ਉਹ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਦਿਲ ਖੋਲ ਕੇ ਮਦਦ ਕਰਨ | ਸੀਨੀਅਰ ਅਕਾਲੀ ਆਗੂ ਜਥੇਦਾਰ ਬਲਤੇਜ ਸਿੰਘ ਖੋਖ ਅਤੇ ਯੂਥ ਆਗੂ ਜੱਸਾ ਖੋਖ ਨੇ ਦੱਸਿਆ ਕਿ ਸਾਡੇ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਲਈ ਕਈ ਵਾਰ ਜੇਲ੍ਹਾਂ ਕੱਟੀਆਂ ਹਨ ਅਤੇ ਖੋਖ ਪਰਿਵਾਰ ਦੀ ਅਕਾਲੀ ਦਲ ਪ੍ਰਤੀ ਦਿ੍ੜਤਾ ਨੂੰ ਵੇਖਦੇ ਹੋਏ ਹੀ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਨ੍ਹਾਂ ਦੇ ਘਰ ਪਹੁੰਚੇ ਹਨ ਜਿਸ ਲਈ ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਿਲੋਂ ਧੰਨਵਾਦੀ ਹਨ | ਇਸ ਮੌਕੇ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਅਤੇ ਐਨ.ਕੇ. ਸ਼ਰਮਾ ਸਾਬਕਾ ਵਿਧਾਇਕ ਤੋਂ ਇਲਾਵਾ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ, ਜ਼ਿਲ੍ਹਾ ਪ੍ਰਧਾਨ ਜਥੇਦਾਰ ਜਗਮੀਤ ਸਿੰਘ ਹਰਿਆਉ, ਬਾਬੂ ਕਬੀਰ ਦਾਸ ਹਲਕਾ ਇੰਚਾਰਜ ਸ਼ਤਰਾਣਾ, ਬੀਬੀ ਹਰਦੀਪ ਕੌਰ ਖੋਖ, ਜੱਸਾ ਖੋਖ, ਜਥੇਦਾਰ ਬਲਤੇਜ ਸਿੰਘ ਖੋਖ, ਗੁਰਸੇਵਕ ਸਿੰਘ ਗੋਲੂ ਸ਼ਹਿਰੀ ਪ੍ਰਧਾਨ, ਸਾਬਕਾ ਚੇਅਰਮੈਨ ਗੁਰਦਿਆਲ ਇੰਦਰ ਸਿੰਘ ਬਿੱਲੂ, ਗੁਰਚਰਨ ਸਿੰਘ ਘਮਰੋਦਾ, ਕੁਲਵੰਤ ਸਿੰਘ ਅਟਵਾਲ, ਜਗਤਾਰ ਸਿੰਘ ਚੋਧਰੀ ਮਾਜਰਾ, ਮੈਨੇਜਰ ਆਤਮ ਪ੍ਰਕਾਸ਼ ਸਿੰਘ ਬੇਦੀ ਆਦਿ ਤੋਂ ਇਲਾਵਾ ਅਕਾਲੀ ਆਗੂ ਤੇ ਵਰਕਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਰਾਜਪੁਰਾ ਮੁੱਖ ਮੰਤਰੀ ਰਾਹਤ ਫੰਡ ਲਈ ਭੇਜੇਗਾ 21 ਲੱਖ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸ਼ਹਿਰੀ ਪ੍ਰਧਾਨ ਰਮੇਸ਼ ਗੁਪਤਾ 'ਆਪ' ਵਿਚ ਸ਼ਾਮਿਲ
Ad Position 24