ਭਾਦਸੋਂ, 27 ਸਤੰਬਰ (ਗੁਰਬਖ਼ਸ਼ ਸਿੰਘ ਵੜੈਚ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸ਼ਹਿਰੀ ਪ੍ਰਧਾਨ ਰਮੇਸ਼ ਕੁਮਾਰ ਗੁਪਤਾ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ | ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੀ ਅਗਵਾਈ 'ਚ 'ਆਪ' ਪਾਰਟੀ ਵਿਚ ਸ਼ਾਮਿਲ ਹੋਣ 'ਤੇ ਹਲਕਾ ਵਿਧਾਇਕ ਵਲੋਂ ਰਮੇਸ਼ ਗੁਪਤਾ ਨੂੰ ਸਰਕਲ ਭਾਦਸੋਂ ਦਾ ਸ਼ਹਿਰੀ ਪ੍ਰਧਾਨ ਨਿਯੁਕਤ ਕਰ ਦਿੱਤਾ ਗਿਆ | ਗੱਲਬਾਤ ਕਰਦੇ ਹੋਏ ਸ਼ਹਿਰੀ ਪ੍ਰਧਾਨ ਰਮੇਸ਼ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਵਿਕਾਸ ਨੀਤੀਆਂ ਅਤੇ ਸੂਬੇ ਪ੍ਰਤੀ ਦੂਰਅੰਦੇਸ਼ੀ ਸੋਚ ਨੂੰ ਵੇਖਦੇ ਹੋਏ ਉਹ ਪਾਰਟੀ 'ਚ ਸ਼ਾਮਿਲ ਹੋਏ ਹਨ | ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ |