24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਕ੍ਰਾਂਤੀਕਾਰੀ ਯੂਨੀਅਨ ਨੇ ਗਿਰਦਾਵਰੀ ਕਰਵਾਉਣ ਕੀਤੀ ਮੰਗ <br/>

Ad Position 21
No active advertisement
ਅਜੀਤ ਡੈਸਕ 28-09-2025
ਪਾਤੜਾਂ, 27 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਬਲਾਕ ਪਾਤੜਾਂ ਵਲੋਂ ਮੰਗ ਪੱਤਰ ਬਲਾਕ ਪ੍ਰਧਾਨ ਸੁਖਦੇਵ ਸਿੰਘ ਹਰਿਆਊ ਦੀ ਅਗਵਾਈ ਵਿਚ ਐਸ.ਡੀ.ਐਮ. ਪਾਤੜਾਂ ਨੂੰ ਦਿੱਤਾ ਗਿਆ, ਜਿਸ ਵਿਚ ਮੰਗ ਕੀਤੀ ਗਈ ਕਿ ਬੌਣਾ ਵਾਇਰਸ ਨਾਲ ਅਤੇ ਹਲਦੀ ਰੋਗ ਨਾਲ ਕਿਸਾਨਾਂ ਦੀ ਬਰਬਾਦ ਹੋਈ ਫ਼ਸਲਾਂ ਦੀ ਤੁਰੰਤ ਗਿਰਦਾਵਰੀ ਕਾਰਵਾਈ ਜਾਵੇ ਅਤੇ ਪਰਾਲੀ ਦੀ ਸਾਂਭ-ਸੰਭਾਲ ਲਈ ਗੰਡਾਂ ਬੰਨ੍ਹਣ ਵਾਲੇ ਬੇਲਰ, ਦੋ ਸੌ ਰੁਪਏ ਪ੍ਰਤੀ ਕੁਇੰਟਲ ਬੋਨਸ, ਡੀਏਪੀ ਖਾਦ ਦੀ ਕਾਲਾਬਾਜ਼ਾਰੀ ਰੋਕਣ, ਆਲੂ ਅਤੇ ਮਟਰ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਸਹੀ ਰੇਟ 'ਤੇ ਖਾਦ ਮੁਹੱਈਆ ਕਰਵਾਈ ਜਾਵੇ |
ਐਸ.ਡੀ.ਐਮ. ਪਾਤੜਾਂ ਅਸ਼ੋਕ ਕੁਮਾਰ ਨੇ ਮੰਗ ਪੱਤਰ ਲੈਣ ਮਗਰੋਂ ਕਿਹਾ ਕਿ ਕਿਸਾਨਾਂ ਦੀਆਂ ਇਨ੍ਹਾਂ ਮੰਗਾਂ ਨੂੰ ਡਿਪਟੀ ਕਮਿਸ਼ਨਰ ਰਾਹੀਂ ਸਰਕਾਰ ਕੋਲ ਭੇਜ ਦਿੱਤਾ ਜਾਵੇਗਾ | ਇਸ ਮੌਕੇ ਹੋਰਨਾਂ ਇਲਾਵਾ ਹਰਭਜਨ ਸਿੰਘ ਧੂਹੜ, ਸੂਬੇਦਾਰ ਨਰਾਤਾ ਸਿੰਘ, ਸਲਵਿੰਦਰ ਸਿੰਘ ਸ਼ੁਤਰਾਣਾ, ਪਾਲਾ ਸਿੰਘ ਦਤਾਲ, ਕਿਸ਼ਨ ਸਿੰਘ, ਲਾਭ ਸਿੰਘ ਦੁੱਗਲ, ਸੁਬੇਗ ਸਿੰਘ ਸ਼ੁਤਰਾਣਾ, ਜਰਨੈਲ ਸਿੰਘ ਦੁੱਗਲ, ਸਾਹਿਬ ਸਿੰਘ ਦੁਤਾਲ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਦੇਵ ਮਾਨ ਐਕਟਿਵਾ 'ਤੇ ਸਵਾਰ ਹੋ ਕੇ ਪਹੁੰਚੇ ਨਾਭਾ ਦੀ ਦਾਣਾ ਮੰਡੀ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸ਼ਹਿਰੀ ਪ੍ਰਧਾਨ ਰਮੇਸ਼ ਗੁਪਤਾ 'ਆਪ' ਵਿਚ ਸ਼ਾਮਿਲ
Ad Position 24