24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਵਿਧਾਇਕ ਦੇਵ ਮਾਨ ਐਕਟਿਵਾ 'ਤੇ ਸਵਾਰ ਹੋ ਕੇ ਪਹੁੰਚੇ ਨਾਭਾ ਦੀ ਦਾਣਾ ਮੰਡੀ

Ad Position 21
No active advertisement
ਅਜੀਤ ਡੈਸਕ 28-09-2025
ਨਾਭਾ, 27 ਸਤੰਬਰ (ਜਗਨਾਰ ਸਿੰਘ ਦੁਲੱਦੀ)-ਏਸ਼ੀਆ ਦੀ ਦੂਜੇ ਨੰਬਰ 'ਤੇ ਜਾਣੀ ਜਾਂਦੀ ਨਾਭਾ ਦੀ ਦਾਣਾ ਮੰਡੀ ਵਿਖੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਐਕਟਿਵਾ 'ਤੇ ਸਵਾਰ ਹੋ ਕੇ ਪਹੁੰਚੇ ਜਿੱਥੇ ਉਨ੍ਹਾਂ ਵਲੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ |
ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀ ਨਾਭਾ ਦੇ ਅਧੀਨ 14 ਖ਼ਰੀਦ ਕੇਂਦਰ ਹਨ ਜਿੱਥੇ ਸਫ਼ਾਈ, ਪਾਣੀ, ਛਾਂ ਅਤੇ ਬਿਜਲੀ ਦੇ ਪ੍ਰਬੰਧ ਮੁਕੰਮਲ ਹਨ ਅਤੇ ਇਸ ਤੋਂ ਇਲਾਵਾ ਲਾਈਵ ਸਟਾਕ ਮਾਰਕੀਟ ਅਤੇ ਫੋਕਲ ਪੁਆਇੰਟ ਨੂੰ ਯਾਰਡ ਘੋਸ਼ਿਤ ਕੀਤੇ ਗਏ ਹਨ | ਇਸ ਮੌਕੇ ਗੁਰਦੀਪ ਸਿੰਘ ਟਿਵਾਣਾ ਚੇਅਰਮੈਨ ਮਾਰਕੀਟ ਕਮੇਟੀ, ਕਰਮਜੀਤ ਸਿੰਘ ਅਲਹੌਰਾਂ ਪ੍ਰਧਾਨ ਆੜ੍ਹਤੀਆਂ ਐਸੋਸੀਏਸ਼ਨ, ਨਾਇਬ ਤਹਿਸੀਲਦਾਰ ਅੰਕੁਸ਼ ਕੁਮਾਰ, ਸੁਰਿੰਦਰ ਗੁਪਤਾ ਸਾਬਕਾ ਪ੍ਰਧਾਨ, ਤੇਜਿੰਦਰ ਸਿੰਘ ਖਹਿਰਾ ਡਾਇਰੈਕਟਰ ਪੰਜਾਬ ਯੂਥ ਡਿਵੈਲਪਮੈਂਟ ਬੋਰਡ, ਮਨਪ੍ਰੀਤ ਸਿੰਘ ਧਾਰੋਂਕੀ ਪ੍ਰਧਾਨ ਟਰੱਕ ਯੂਨੀਅਨ, ਮਨਦੀਪ ਸਿੰਘ ਜ਼ਿਲ੍ਹਾ ਮੰਡੀ ਅਫ਼ਸਰ, ਅਮਿੱਤ ਕੁਮਾਰ ਸੈਕਟਰੀ ਮਾਰਕੀਟ ਕਮੇਟੀ, ਸੁਖਚੈਨ ਸਿੰਘ ਪਨਸਪ, ਲਲਿਤ ਕੁਮਾਰ ਪਨਗਰੇਨ, ਹਰਸ਼ ਸਿੱਧੂ ਪਨਗਰੇਨ, ਅਮਿੱਤ ਜਿੰਦਲ ਵੇਅਰ ਹਾਊਸ, ਜਰਨੈਲ ਸਿੰਘ ਡੀਐਫਐਸਓ, ਪੰਕਜ ਠਾਕੁਰ ਏ.ਐਫ.ਐਸ.ਓ., ਠੇਕੇਦਾਰ ਵਿਨੋਦ ਕੁਮਾਰ, ਜਸਵੀਰ ਸਿੰਘ ਛਿੰਦਾ ਵਜੀਦਪੁਰ, ਸਤਪਾਲ ਮਾਰਕਫੈੱਡ, ਗੁਰਮਾਣਕ ਸਿੰਘ ਦੁਲੱਦੀ ਮੰਡੀ ਸੁਪਰਵਾਈਜ਼ਰ, ਮਨਜੋਤ ਸਿੰਘ ਲੱਧਾਹੇੜੀ, ਮੇਜਰ ਸਿੰਘ ਤੁੰਗਾਂ ਆਦਿ ਵੱਡੀ ਗਿਣਤੀ ਆੜ੍ਹਤੀਆਂ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਕਿਸਾਨ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਅਨਾਜ ਮੰਡੀ ਭਾਦਸੋਂ ਵਿਖੇ ਵਿਧਾਇਕ ਦੇਵ ਮਾਨ ਨੇ ਕਰਵਾਈ ਖ਼ਰੀਦ ਦੀ ਸ਼ੁਰੂਆਤ ਅਗਲੀ ਖ਼ਬਰ ਕ੍ਰਾਂਤੀਕਾਰੀ ਯੂਨੀਅਨ ਨੇ ਗਿਰਦਾਵਰੀ ਕਰਵਾਉਣ ਕੀਤੀ ਮੰਗ <br/>
Ad Position 24