ਬਨੂੜ, 27 ਸਤੰਬਰ (ਭੁਪਿੰਦਰ ਸਿੰਘ)-ਬੀਤੀ ਰਾਤ ਚੋਰਾਂ ਨੇ ਪਿੰਡ ਧਰਮਗੜ੍ਹ ਦੇ ਕਿਸਾਨ ਸੁਖਬੀਰ ਸਿੰਘ ਦੀ ਟਿਊਬਵੈੱਲ ਦੀ ਕੇਬਲ ਤਾਰ, ਸਟਾਰਟਰ ਅਤੇ ਹੋਰ ਸਾਮਾਨ ਚੋਰੀ ਕਰਕੇ ਲੈ ਗਏ | ਜਾਣਕਾਰੀ ਦਿੰਦੇ ਹੋਏ ਪੀੜਤ ਕਿਸਾਨ ਸੁਖਬੀਰ ਸਿੰਘ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਬੀਤੀ ਰਾਤ ਵੀ ਆਪਣੇ ਖੇਤਾਂ 'ਚੋਂ ਘਰ ਆ ਗਿਆ ਅਤੇ ਜਦੋਂ ਸਵੇਰੇ ਅੱਜ ਆਪਣੀ ਗੋਭੀ ਦੀ ਫ਼ਸਲ ਨੂੰ ਪਾਣੀ ਲਾਉਣ ਲਈ ਗਿਆ ਤਾਂ ਦੇਖਿਆ ਕਿ ਉਸ ਦੇ ਟਿਊਬਵੈੱਲ ਦੀ ਕੇਬਲ ਤਾਰ ਗ਼ਾਇਬ ਸੀ | ਇਸ ਤੋਂ ਬਾਅਦ ਜਦੋਂ ਉਹ ਟਿਊਬਵੈੱਲ ਵਾਲੇ ਕਮਰੇ ਅੰਦਰ ਗਿਆ ਤਾਂ ਅੰਦਰੋਂ ਸਟਾਰਟਰ ਅਤੇ ਹੋਰ ਸਾਮਾਨ ਵੀ ਗ਼ਾਇਬ ਸੀ | ਉਨ੍ਹਾਂ ਦੱਸਿਆ ਕਿ ਇਸ ਚੋਰੀ ਕਾਰਨ ਉਸ ਦਾ ਤਕਰੀਬਨ 10 ਤੋਂ 12 ਹਜ਼ਾਰ ਰੁਪਏ ਦਾ ਨੁਕਸਾਨ ਹੋ ਗਿਆ ਹੈ | ਇਲਾਕੇ ਦੇ ਕਿਸਾਨਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਚੋਰ ਗਰੋਹ ਨੂੰ ਕਾਬੂ ਕਰਨ ਦੀ ਮੰਗ ਕੀਤੀ ਹੈ |