24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਕਿਰਤੀ ਕਾਲਜ ਨਿਆਲ ਦੇ ਸੱਤ ਦਿਨਾਂ ਐਨ.ਐਸ.ਐਸ. ਕੈਂਪ ਦੌਰਾਨ ਮੁੱਢਲੀ ਸਹਾਇਤਾ ਸੰਬੰਧੀ ਜਾਣਕਾਰੀ ਦਿੱਤੀ

Ad Position 21
No active advertisement
ਅਜੀਤ ਡੈਸਕ 28-09-2025
ਪਾਤੜਾਂ, 27 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਕਿਰਤੀ ਕਾਲਜ ਨਿਆਲ ਪਾਤੜਾਂ ਵਿਖੇ ਚੱਲ ਰਹੇ ਸੱਤ ਦਿਨਾਂ ਐਨ.ਐਸ.ਐਸ ਕੈਂਪ ਦੌਰਾਨ ਮੁੱਢਲੀ ਡਾਕਟਰੀ ਸਹਾਇਤਾ ਦੇਣ ਸਮੇਤ ਹੋਰ ਬਹੁਤ ਸਾਰੀ ਜਾਣਕਾਰੀ ਕਾਕਾ ਰਾਮ ਵਰਮਾ ਸੇਵਾ ਮੁਕਤ ਟਰੇਨਿੰਗ ਸੁਪਰਵਾਇਜਰ ਵਲੋਂ ਦਿੱਤੀਆਂ ਗਈਆਂ ਅਤੇ ਕੈਂਪ ਵਿਚ ਹਿੱਸਾ ਲੈ ਰਹੇ ਵਿਦਿਆਰਥੀਆਂ ਵਲੋਂ ਦਿਲਚਸਪੀ ਨਾਲ ਇਹ ਜਾਣਕਾਰੀਆਂ ਹਾਸਿਲ ਕੀਤੀਆਂ ਗਈਆਂ | ਕਾਲਜ ਦੇ ਪ੍ਰੋਫੈਸਰਾਂ ਨੇ ਦੱਸਿਆ ਕਿ ਕਾਲਜ ਪਿ੍ੰਸੀਪਲ ਗੁਰਵੀਨ ਕੌਰ ਦੀ ਦੇਖ-ਰੇਖ ਹੇਠ ਵਿਦਿਆਰਥੀਆਂ ਦਾ ਕਾਲਜ ਵਿਚ ਸੱਤ ਦਿਨਾਂ ਐਨ.ਐਸ.ਐਸ. ਕੈਂਪ ਚੱਲ ਰਿਹਾ ਹੈ ਜਿਸ 'ਚ ਵਿਦਿਆਰਥੀਆਂ ਵਲੋਂ ਬੜੇ ਉਤਸ਼ਾਹ ਨਾਲ ਹਿੱਸਾ ਲਿਆ ਜਾ ਰਿਹਾ ਹੈ | ਇਸ ਕੈਂਪ ਦੌਰਾਨ ਕਾਕਾ ਰਾਮ ਵਰਮਾ ਸੇਵਾ ਮੁਕਤ ਟਰੇਨਿੰਗ ਸੁਪਰਵਾਇਜਰ ਵਲੋਂ ਵਿਦਿਆਰਥੀਆਂ ਨੂੰ ਮੁੱਢਲੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ ਗਈ | ਜਿਸ ਵਿਚ ਉਨ੍ਹਾਂ ਦੱਸਿਆ ਕਿ ਕਿਸੇ ਵੀ ਹਾਦਸੇ ਦੌਰਾਨ ਜਾ ਦਿਲ ਦੌਰਾ ਪੈਣਾ ਨਾਲ ਕਿਸੇ ਵੀ ਵਿਅਕਤੀ ਨੂੰ ਜੇਕਰ ਸਾਹ ਨਾਂ ਆਉਂਦਾ ਹੋਵੇ ਤਾਂ ਉਸ ਨੂੰ ਬਣਾਉਟੀ ਸਾਹ ਦੇ ਕੇ ਉਸ ਦੀ ਜਾਨ ਬਚਾਈ ਜਾ ਸਕਦੀ ਹੈ ਜੇਕਰ ਇਸ ਲਈ ਆਕਸੀਜਨ ਮੌਕੇ 'ਤੇ ਨਾ ਉਪਲਬਧ ਹੋਣ 'ਤੇ ਸਹਾਇਤਾ ਕਰਨ ਵਾਲੇ ਵਲੋਂ ਆਪਣੇ ਮੂੰਹ ਨਾਲ ਸਾਹ ਦੇ ਕੇ ਇਹ ਸਹਾਇਤਾ ਦਿੱਤੀ ਜਾ ਸਕਦੀ ਹੈ | ਇਸ ਤੋਂ ਇਲਾਵਾ ਬਲੱਡ ਪ੍ਰੈਸ਼ਰ ਦੀ ਮੁਸ਼ਕਿਲ ਨੂੰ ਦੂਰ ਕਰਨ, ਅਗਜਨੀ ਦੀ ਘਟਨਾ ਵਿਚ ਆਪਣਾ ਅਤੇ ਹੋਰ ਲੋਕਾਂ ਦਾ ਬਚਾਅ ਕਰਨ ਸੰਬੰਧੀ ਅਤੇ ਸਾਈਬਰ ਅਪਰਾਧ, ਪੁਲਿਸ ਅਤੇ ਐਂਬੂਲੈਂਸ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ | ਪਿ੍ੰਸੀਪਲ ਗੁਰਵੀਨ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੂਰੀ ਲਗਨ ਅਤੇ ਭਾਵਨਾ ਨਾਲ ਸੇਵਾ ਕਰਨ ਨਾਲ ਐਨ.ਐਸ.ਐਸ. ਵਲੰਟੀਅਰਾਂ ਦੀ ਸ਼ਖ਼ਸੀਅਤ ਵਿਚ ਬਹੁਪੱਖੀ ਵਿਕਾਸ ਹੁੰਦਾ ਹੈ | ਇਸ ਦੌਰਾਨ ਪ੍ਰੋ. ਜਗਦੇਵ ਸਿੰਘ, ਪ੍ਰੋ. ਰਮਨਜੀਤ ਕੌਰ, ਪ੍ਰੋ. ਸੰਦੀਪ ਕੌਰ, ਪ੍ਰੋ. ਨੇਹਾ ਬਾਂਸਲ, ਪ੍ਰੋ. ਜਤਿੰਦਰ ਸਿੰਘ, ਪ੍ਰੋ. ਕੁਲਵਿੰਦਰ ਕੌਰ ਵਲੋਂ ਵਿਦਿਆਰਥੀਆਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਪੰਚਮੀ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਅਗਲੀ ਖ਼ਬਰ ਨਗਰ ਕੌਂਸਲ ਨਾਭਾ ਵਿਖੇ ਵਿਸ਼ੇਸ਼ ਕੈਂਪ ਭਲਕੇ
Ad Position 24