ਭਾਦਸੋਂ, 27 ਸਤੰਬਰ (ਪ੍ਰਦੀਪ ਦੰਦਰਾਲਾ)-ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਦੰਦਰਾਲਾ ਖਰÏੜ ਦਾ ਦÏਰਾ ਕੀਤਾ ਤੇ ਪਰਾਲੀ ਪ੍ਰਬੰਧਨ ਕਰਨ ਲਈ ਲੱਗੀ ਮਸ਼ੀਨਰੀ ਦਾ ਫ਼ੀਲਡ 'ਚ ਜਾ ਕੇ ਜਾਇਜ਼ਾ ਲਿਆ¢ ਇਸ ਮÏਕੇ ਉਨ੍ਹਾਂ ਪਿੰਡ ਦੰਦਰਾਲਾ ਖਰÏੜ ਦੇ ਕਿਸਾਨ ਮਨਜੀਤ ਸਿੰਘ ਵਲੋਂ ਇਨ ਸੀਟੂ ਤਕਨੀਕ ਰਾਹੀਂ ਕੀਤੇ ਪਰਾਲੀ ਪ੍ਰਬੰਧਨ ਦਾ ਖੇਤਾਂ ਵਿਚ ਜਾ ਕੇ ਨਿਰੀਖਣ ਕੀਤਾ ਤੇ ਅਗਾਂਹਵਧੂ ਕਿਸਾਨ ਦੀ ਸ਼ਲਾਘਾ ਕੀਤੀ¢ ਇਸ ਮÏਕੇ ਐਸ.ਡੀ.ਐਮ. ਨਾਭਾ ਡਾ. ਇਸਮਤ ਵਿਜੈ ਸਿੰਘ , ਜਸਪ੍ਰੀਤ ਸਿੰਘ ਏ.ਡੀ.ਓ.ਖੇਤੀਬਾੜੀ ਅਧਿਕਾਰੀ ਵੀ ਮÏਜੂਦ ਸਨ¢ ਡਾ. ਪ੍ਰੀਤੀ ਯਾਦਵ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਵਲੋਂ ਵੱਡੀ ਗਿਣਤੀ 'ਚ ਇਨ ਸੀਟੂ ਤਕਨੀਕਾਂ ਦੀ ਵਰਤੋਂ ਕੀਤੀ ਜਾ ਰਹੀ ਹੈ, ਜੋ ਕਿ ਸ਼ਲਾਘਾਯੋਗ ਹੈ¢ ਉਨ੍ਹਾਂ ਕਿਹਾ ਕਿ ਖੇਤੀ ਮਾਹਰਾਂ ਦੁਆਰਾ ਵੀ ਪਰਾਲੀ ਨੂੰ ਖੇਤਾਂ ਵਿਚ ਮਿਲਾਉਣ ਨਾਲ ਜਮੀਨ ਨੂੰ ਹੋਣ ਵਾਲੇ ਫਾਇਦੇ ਸਬੰਧੀ ਦੱਸਿਆ ਗਿਆ ਹੈ¢ ਉਨ੍ਹਾਂ ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਪਰਾਲੀ ਦਾ ਨਿਪਟਾਰਾ ਇਨ ਸੀਟੂ ਤਕਨੀਕਾਂ ਨਾਲ ਕਰਨ ਤੇ ਇਸ ਲਈ ਸੁਪਰ ਸੀਡਰ, ਹੈਪੀ ਸੀਡਰ, ਜ਼ੀਰੋ ਟਰਿਲ ਡਰਿੱਲ, ਮਲਚਰ, ਆਰ.ਐਮ.ਵੀ. ਪਲਾਓ ਵਰਗੀਆਂ ਮਸ਼ੀਨਾਂ ਜ਼ਿਲ੍ਹੇ ਵਿੱਚ ਉਪਲਬੱਧ ਹਨ¢ ਇਸ ਮÏਕੇ ਅਗਾਂਹਵਧੂ ਕਿਸਾਨ ਮਨਜੀਤ ਸਿੰਘ ਨੇ ਡਿਪਟੀ ਕਮਿਸ਼ਨਰ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਵਲੋਂ ਆਪਣੀ 40 ਏਕੜ ਜ਼ਮੀਨ ਵਿਚ ਪਰਾਲੀ ਨੂੰ ਮਲਚਿੰਗ ਤਕਨੀਕ ਨਾਲ ਖੇਤ ਵਿੱਚ ਹੀ ਮਿਲਾਇਆ ਗਿਆ ਹੈ, ਜਿਸ ਲਈ ਉਨ੍ਹਾਂ ਵਲੋਂ ਮਲਚਰ, ਰੋਟਾਵੀਟਰ, ਐਮ.ਵੀ ਪਲਾਓ ਦੀ ਵਰਤੋਂ ਕੀਤੀ ਗਈ ਹੈ¢ ਉਨ੍ਹਾਂ ਹੋਰਨਾਂ ਕਿਸਾਨਾਂ ਨੂੰ ਵੀ ਇਨ ਸੀਟੂ ਤਕਨੀਕਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ¢ਇਸ ਮÏਕੇ ਸਰਪੰਚ ਬੇਅੰਤ ਸਿੰਘ, ਗੁਰਜੰਟ ਸਿੰਘ, ਅਮਰੀਕ ਸਿੰਘ, ਹਰਮੀਤ ਸਿੰਘ, ਮਲਕੇਸ਼ ਸਿੰਘ, ਸੰਦੀਪ ਸਿੰਘ ਆਦਿ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ¢