ਨਾਭਾ, 27 ਸਤੰਬਰ (ਕਰਮਜੀਤ ਸਿੰਘ)-ਸਥਾਨਕ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਨਾਹੇੜੀ ਵਿਖੇ ਟੀਚਰ ਟ੍ਰੇਨਿੰਗ ਵਰਕਸ਼ਾਪ ਲਗਾਈ ਗਈ | ਸੀ.ਬੀ.ਐਸ.ਈ. ਬੋਰਡ ਦੇ ਤਹਿਤ ਨਿਰਧਾਰਿਤ ਕਪੈਸਿਟੀ ਬਿਲਡਿੰਗ ਬੋਰਡ ਆਧਾਰਿਤ ਸਕੂਲ ਵਿਚ ਮਿਸਟਰ ਸ਼ਿਵ ਸ਼ੰਕਰ ਯਾਦਵ ਅਤੇ ਮਿਸਟਰ ਅਲੋਕ ਪ੍ਰਦੀਪ ਵਲੋਂ ਟ੍ਰੇਨਿੰਗ ਦਿੱਤੀ ਗਈ, ਜਿਸ ਵਿਚ ਉਨ੍ਹਾਂ ਨੇ ਬਹੁਤ ਹੀ ਵਧੀਆ ਢੰਗ ਨਾਲ ਪ੍ਰਭਾਵਸ਼ਾਲੀ ਤਰੀਕੇ ਨਾਲ ਪੜਾਉਣ ਬਾਰੇ ਟ੍ਰੇਨਿੰਗ ਦਿੱਤੀ ਅਤੇ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਦਾ ਆਯੋਜਨ ਵੀ ਕਰਾਇਆ | ਉਨ੍ਹਾਂ ਦੱਸਿਆ ਕਿ ਕਿਸ ਤਰ੍ਹਾਂ ਅਸੀਂ ਅੱਜ ਦੇ ਸਮੇਂ ਵਿਚ ਬੱਚਿਆਂ ਨੂੰ ਤਣਾਓ ਮੁਕਤ ਮਾਹੌਲ ਪੈਦਾ ਕਰਕੇ ਕਿਵੇਂ ਬੱਚਿਆਂ ਦੀ ਪੜ੍ਹਾਈ ਵਿਚ ਰੁਚੀ ਵਧਾ ਸਕਦੇ ਹਾਂ ਅਤੇ ਨਾਲ ਹੀ ਉਨ੍ਹਾਂ ਨੇ ਬੱਚਿਆਂ ਵਿਚ ਘੱਟਦੀ ਜਾ ਰਹੀ ਨੈਤਿਕ ਸਿੱਖਿਆ ਅਤੇ ਵਿਸ਼ੇ ਵਿਚ ਵੱਧ ਤੋਂ ਵੱਧ ਰੁਝਾਨ ਪੈਦਾ ਕਰਨ ਲਈ ਕਿਵੇਂ ਸੌਖੇ ਤਰੀਕੇ ਨਾਲ ਬੱਚਿਆਂ ਨੂੰ ਸਿੱਖਿਤ ਕੀਤਾ ਜਾਵੇ ਅਤੇ ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਗੱਲਾਂ ਜੋ ਅਧਿਆਪਕ ਅਤੇ ਵਿਦਿਆਰਥੀਆਂ ਵਿਚ ਤਾਲਮੇਲ ਸਹਿਯੋਗ ਅਤੇ ਸਤਿਕਾਰ ਦੀ ਭਾਵਨਾ ਪੈਦਾ ਕਰਦੀਆਂ ਹਨ ਬਾਰੇ ਚਾਨਣਾ ਪਾਇਆ |