24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਪੰਜਵੇਂ ਨਰਾਤੇ ਮੌਕੇ ਸ੍ਰੀ ਕਾਲੀ ਦੇਵੀ ਮੰਦਰ 'ਚ ਸ਼ਰਧਾਲੂਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ

Ad Position 21
No active advertisement
ਅਜੀਤ ਡੈਸਕ 28-09-2025
ਪਟਿਆਲਾ, 27 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਦੇ ਇਤਿਹਾਸਕ ਤੇ ਪੁਰਾਤਨ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਚੱਲ ਰਹੇ ਅੱਸੂ ਦੇ ਸ਼ਾਰਦੀਆ ਨਵਰਾਤਰਿਆਂ ਦੌਰਾਨ ਅੱਜ ਪੰਚਮੀਂ ਤੇ ਸ਼ਨੀਵਾਰ ਵਾਲੇ ਦਿਨ ਪੰਜਵੇਂ ਨਰਾਤੇ ਮੌਕੇ ਸ਼ਰਧਾਲੂਆਂ ਨੇ ਮਾਤਾ ਰਾਣੀ ਦੇ ਦਰਸ਼ਨ ਸਵੇਰ ਤੋਂ ਦੇਰ ਰਾਤ ਤੱਕ ਲੰਬੀਆਂ ਕਤਾਰਾਂ ਲਗਾ ਕੇ ਕੀਤੇ | ਇਸ ਦੌਰਾਨ ਸ਼ਰਧਾਲੂਆਂ ਦੀ ਵੱਡੀ ਆਮਦ ਨੂੰ ਦੇਖਦਿਆਂ ਮੰਦਿਰ ਦੀ ਐਡਵਾਇਜਰੀ ਮੈਨੇਜਿੰਗ ਕਮੇਟੀ ਦੇ ਮੈਂਬਰਾਂ ਸੀ.ਏ ਅਜੇ ਅਲੀਪੁਰੀਆ, ਡਾ. ਰਾਜਨ ਗੁਪਤਾ ਤੇ ਸੰਜੇ ਸਿੰਗਲਾ ਵਲੋਂ ਸੇਵਾ ਦੀ ਖ਼ੁਦ ਕਮਾਨ ਸੰਭਾਲੀ | ਪਾਵਨ ਮੰਦਿਰ ਵਿਖੇ ਨਤਸਤਕ ਹੋਣ ਲਈ ਪੁੱਜ ਰਹੇ ਸ਼ਰਧਾਲੂਆਂ ਦੀਆਂ ਕਤਾਰਾਂ ਸ਼ੇਰਾਂ ਵਾਲਾ ਗੇਟ ਤੋਂ ਪਿੱਛੇ ਬਾਜ਼ਾਰ ਤੱਕ ਲੱਗੀਆਂ ਹੋਈਆਂ ਸਨ, ਇਨ੍ਹਾਂ ਸਾਰੇ ਸ਼ਰਧਾਲੂਆਂ ਦੀ ਲਾਈਨਾਂ ਵਿਚ ਗਰਮੀ ਨੂੰ ਦੇਖਦਿਆਂ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਸੇਵਾਦਾਰ ਵਲੰਟੀਅਰਾਂ ਵੱਲੋਂ ਸੇਵਾ ਭਾਵਨਾਂ ਨਾਲ ਪਾਣੀ ਪਿਲਾਇਆ ਜਾ ਰਿਹਾ ਹੈ |ਲਾਈਨਾਂ ਵਿੱਚ ਲੱਗੇ ਸ਼ਰਧਾਲੂਆਂ ਨੂੰ ਵਾਰੀ ਆਉਣ ਉਤੇ ਅੱਗੇ ਤੋਰਨ ਲਈ ਸੇਵਾਦਾਰ ਪੂਰੇ ਨਿਮਰ ਭਾਵ ਨਾਲ ਸੇਵਾ ਕਰ ਰਹੇ ਹਨ | ਸਲਾਹਕਾਰੀ ਮੈਨੇਜਿੰਗ ਕਮੇਟੀ ਦੇ ਮੈਂਬਰ ਸੀ.ਏ. ਅਜੇ ਅਲੀਪੁਰੀਆ, ਸੰਜੇ ਸਿੰਗਲਾ ਤੇ ਡਾ. ਰਾਜਨ ਗੁਪਤਾ ਨੇ ਦੱਸਿਆ ਕਿ ਮੰਦਿਰ 'ਚ ਸ਼ਰਧਾਲੂ ਮਾਤਾ ਰਾਣੀ ਦੇ ਦਰਸ਼ਨ ਕਰਨ ਲਈ ਲਾਇਨਾਂ ਵਿਚ ਲੱਗਕੇ ਭਵਨ ਤੱਕ ਪੁੱਜ ਰਹੇ ਹਨ, ਅਤੇ ਸੰਗਤ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ | ਇਸ ਮੌਕੇ ਮੰਦਿਰ ਦੇ ਸੁਪਰਵਾਈਜ਼ਰ ਨਵਨੀਤ ਟੰਡਨ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪਟਿਆਲਾ ਦਿਹਾਤੀ ਦੀ ਪ੍ਰਧਾਨਗੀ ਨੂੰ ਲੈ ਕੇ ਕਾਂਗਰਸੀ ਵਰਕਰਾਂ ਵਲੋਂ ਟਕਸਾਲੀ ਕਾਂਗਰਸੀ ਵਰਕਰ ਨੂੰ ਪ੍ਰਧਾਨ ਬ... ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਖੇ ਲਗਾਇਆ ਗਿਆ ਟੀਚਰ ਟ੍ਰੇਨਿੰਗ ਕੈਂਪ
Ad Position 24