24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਜ਼ਿਲ੍ਹਾ ਪਟਿਆਲਾ ਦਿਹਾਤੀ ਦੀ ਪ੍ਰਧਾਨਗੀ ਨੂੰ ਲੈ ਕੇ ਕਾਂਗਰਸੀ ਵਰਕਰਾਂ ਵਲੋਂ ਟਕਸਾਲੀ ਕਾਂਗਰਸੀ ਵਰਕਰ ਨੂੰ ਪ੍ਰਧਾਨ ਬਣਾਉਣ ਦੀ ਕੀਤੀ ਮੰਗ

Ad Position 21
No active advertisement
ਅਜੀਤ ਡੈਸਕ 28-09-2025
ਪਾਤੜਾਂ, 27 ਸਤੰਬਰ (ਖ਼ਾਲਸਾ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪਟਿਆਲਾ ਦਿਹਾਤੀ ਦੀ ਪ੍ਰਧਾਨਗੀ ਨੂੰ ਲੈ ਕੇ ਹਲਕਾ ਸ਼ੁਤਰਾਣਾ ਤੋਂ ਪਾਰਟੀ ਦੇ ਵੱਖ ਵੱਖ ਸੀਨੀਅਰ ਕਾਂਗਰਸੀ ਆਗੂਆਂ ਵਲੋਂ ਪਾਰਟੀ ਹਾਈ ਕਮਾਨ ਤੋਂ ਮੰਗ ਕਰਦਿਆਂ ਕਿਹਾ ਕਿ ਖਾੜਕੂਵਾਦ ਅਤੇ ਹੋਰ ਮਾੜੇ ਸਮਿਆਂ ਵਿਚ ਕਾਂਗਰਸ ਪਾਰਟੀ ਦਾ ਡਟ ਕੇ ਸਾਥ ਦੇਣ ਵਾਲੇ ਕਾਂਗਰਸੀ ਪਰਿਵਾਰਾਂ ਵਿਚੋਂ ਜ਼ਿਲ੍ਹਾ ਪ੍ਰਧਾਨ ਬਣਾਇਆ ਜਾਵੇ |
ਇਸ ਸੰਬੰਧੀ ਸਾਬਕਾ ਬਲਾਕ ਪ੍ਰਧਾਨ ਦਲੇਰ ਸਿੰਘ ਹਰਿਆਊ, ਗੁਰਜਿੰਦਰ ਸਿੰਘ ਰਾਜੂ ਘੱਗਾ ਬਲਾਕ ਪ੍ਰਧਾਨ ਬੀ.ਸੀ. ਸੈੱਲ, ਪ੍ਰਗਟ ਸਿੰਘ ਦੁਤਾਲ ਸੋਸ਼ਲ ਮੀਡੀਆ ਕੋਆਰਡੀਨੇਟਰ ਹਲਕਾ ਸਤਰਾਣਾ, ਪਵਨ ਕੁਮਾਰ ਪ੍ਰਧਾਨ ਰਾਈਸ ਮਿਲਰ ਐਸੋਸੀਏਸ਼ਨ ਪਾਤੜਾਂ ਹਲਕਾ ਸ਼ੁਤਰਾਣਾ, ਲਵਲੀ ਸੰੁਦਰ ਪ੍ਰਧਾਨ ਵਾਲਮੀਕੀ ਸਮਾਜ ਸਮਾਣਾ, ਕੁਲਵਿੰਦਰ ਸਿੰਘ ਕੌਂਸਲਰ ਸਮਾਣਾ, ਜਸਬੀਰ ਸਿੰਘ ਘੰਗਰੋਲੀ ਨੇ ਪਾਰਟੀ ਹਾਈ ਕਮਾਨ ਤੋਂ ਮੰਗ ਕਰਦਿਆ ਕਿਹਾ ਕਿ ਜ਼ਿਲ੍ਹਾ ਪਟਿਆਲਾ ਦਿਹਾਤੀ ਦੀ ਪ੍ਰਧਾਨਗੀ ਲਈ ਕੱਟੜ ਕਾਂਗਰਸੀ ਪਰਿਵਾਰਾਂ ਨੂੰ ਹੀ ਚੁਣਿਆ ਜਾਵੇ | ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਅੰਦਰ ਇੱਕੋ ਹੀ ਭਾਈਚਾਰੇ ਦੇ ਲੋਕਾਂ ਨੂੰ ਕਈ ਵਿਧਾਨ ਸਭਾ ਦੀਆਂ ਟਿਕਟਾਂ ਵੀ ਦਿੱਤੀਆਂ ਗਈਆਂ ਅਤੇ ਜ਼ਿਲ੍ਹਾ ਪ੍ਰਧਾਨਗੀ ਵੀ ਦਿੱਤੀ ਗਈ | ਉਕਤ ਆਗੂਆਂ ਨੇ ਕਿਹਾ ਕਿ ਹੁਣ ਪਾਰਟੀ ਦੇ ਜ਼ਿਲ੍ਹਾ ਪਟਿਆਲਾ ਦੇ ਬਹੁਤੇ ਕਾਂਗਰਸੀ ਵਰਕਰਾਂ ਦੀ ਮੰਗ ਹੈ ਕਿ ਜਿਹੜੇ ਪਰਿਵਾਰ ਦਾ ਇੱਕ ਮੈਂਬਰ ਵਿਧਾਇਕ ਬਣ ਗਿਆ ਉਸ ਪਰਿਵਾਰ ਵਿਚ ਹੋਰ ਕੋਈ ਵੀ ਸੰਵਿਧਾਨਿਕ ਅਹੁਦਾ ਜਾਂ ਪਾਰਟੀ ਦਾ ਅਹੁਦਾ ਨਹੀਂ ਦਿੱਤਾ ਜਾਣਾ ਚਾਹੀਦਾ ਕਿਉਂਕਿ ਅਜਿਹਾ ਕਰਨ ਨਾਲ ਪਾਰਟੀਆਂ ਵਿਚ ਪਰਿਵਾਰਵਾਦ ਵੱਧਦਾ ਹੈ ਅਤੇ ਆਮ ਵਰਕਰ ਦਾ ਪਾਰਟੀ ਤੋਂ ਮੋਹ ਭੰਗ ਹੁੰਦਾ ਹੈ | ਉਕਤ ਆਗੂਆਂ ਨੇ ਪਾਰਟੀ ਹਾਈ ਕਮਾਨ ਤੋਂ ਮੰਗ ਕੀਤੀ ਕਿ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦੇ ਅਹੁਦਾ ਪਰਿਵਾਰਵਾਦ ਤੋਂ ਦੂਰ ਰੱਖਿਆ ਜਾਵੇ | ਉਕਤ ਆਗੂਆਂ ਨੇ ਪਾਰਟੀ ਹਾਈ ਕਮਾਨ ਅਤੇ ਮੈਂਬਰ ਪਾਰਲੀਮੈਂਟ ਡਾਕਟਰ ਧਰਮਵੀਰ ਗਾਂਧੀ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਪਟਿਆਲਾ ਦਿਹਾਤੀ ਕਾਂਗਰਸ ਦਾ ਪ੍ਰਧਾਨ ਜਨਰਲ ਭਾਈਚਾਰੇ ਦਾ ਲਾਇਆ ਜਾਣਾ ਚਾਹੀਦਾ ਹੈ ਅਤੇ ਜਨਰਲ ਤੋਂ ਬਾਅਦ ਜਿਲਾ ਦਿਹਾਤੀ ਪ੍ਰਧਾਨ ਅਨੁਸੂਚਿਤ ਜਾਤੀ ਭਾਈਚਾਰੇ ਦਾ ਬਣਾਇਆ ਜਾਵੇ ਜਿਸ ਨਾਲ ਕਾਂਗਰਸ ਪਾਰਟੀ ਜ਼ਿਲ੍ਹਾ ਪਟਿਆਲਾ ਅੰਦਰ ਹੋਰ ਮਜਬੂਤ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ 220 ਕੁਇੰਟਲ ਮੱਕੀ ਦਾ ਅਚਾਰ ਤੇ ਪਸ਼ੂਆਂ ਦਾ ਚਾਰਾ ਵੰਡਿਆ ਅਗਲੀ ਖ਼ਬਰ ਪੰਜਵੇਂ ਨਰਾਤੇ ਮੌਕੇ ਸ੍ਰੀ ਕਾਲੀ ਦੇਵੀ ਮੰਦਰ 'ਚ ਸ਼ਰਧਾਲੂਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
Ad Position 24