24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਮੁਹਿੰਮ ਤਹਿਤ ਪੰਜਾਬੀ 'ਵਰਸਿਟੀ ਕੈਂਪਸ 'ਚ ਲਗਾਏ ਜਾਣਗੇ 350 ਨਵੇਂ ਬੂਟੇ

Ad Position 21
No active advertisement
ਅਜੀਤ ਡੈਸਕ 28-09-2025
ਪਟਿਆਲਾ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਐੱਨ.ਐੱਸ.ਐੱਸ. ਵਿਭਾਗ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੇ 350ਵੇਂ ਵਰ੍ਹੇ ਨੂੰ ਸਮਰਪਿਤ 350 ਪੌਦੇ ਲਗਾਏ ਜਾਣ ਦੀ ਮੁਹਿੰਮ ਦੀ ਸ਼ੁਰੂਆਤ ਅੱਜ ਬਾਬਾ ਬੰਦਾ ਸਿੰਘ ਬਹਾਦਰ ਹੋਸਟਲ ਤੋਂ ਹੋਈ | ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਇਸ ਮੁਹਿੰਮ ਤਹਿਤ ਹੋਸਟਲ ਵਿਚ ਨਿੰਮ੍ਹ ਦੇ 50 ਰੁੱਖ ਲਗਾਏ ਜਾਣ ਦੀ ਕਾਰਵਾਈ ਆਰੰਭ ਕਰਵਾਈ ਗਈ | ਉਨ੍ਹਾਂ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਅੱਜ ਦੇ ਦੌਰ ਦੀ ਲੋੜ ਨੂੰ ਵੇਖਦਿਆਂ ਇਹ ਵਾਤਾਵਰਣ ਦੀ ਸੰਭਾਲ ਲਈ ਇੱਕ ਉੱਤਮ ਕਾਰਜ ਹੈ ਕਿਉਂਕਿ ਗੁਰੂ ਸਾਹਿਬਾਨ ਦੇ ਸਮੁੱਚੇ ਗੁਰਮਤਿ ਫ਼ਲਸਫ਼ੇ ਤੋਂ ਸਾਨੂੰ ਵਾਤਾਵਰਣ ਪ੍ਰਤੀ ਸੁਹਿਰਦ ਸੋਚ ਰੱਖਣ ਦੀ ਹੀ ਸੋਝੀ ਪ੍ਰਾਪਤ ਹੁੰਦੀ ਹੈ | ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਲੜੀ ਵਿੱਚ ਵੱਖ-ਵੱਖ ਵੰਨਗੀਆਂ ਦੇ ਪ੍ਰੋਗਰਾਮ ਅਤੇ ਗਤੀਵਿਧੀਆਂ ਦਾ ਆਯੋਜਨ ਹੋ ਰਿਹਾ ਹੈ | ਐੱਨ.ਐੱਸ.ਐੱਸ. ਕੋਆਰਡੀਨੇਟਰ ਡਾ. ਅਨਹਦ ਸਿੰਘ ਗਿੱਲ ਨੇ ਦੱਸਿਆ ਕਿ ਇਸ ਲੜੀ ਵਿਚ ਨਿੰਮ, ਟਾਹਲੀ, ਅਰਜਨ ਅਤੇ ਜੰਡ ਆਦਿ ਦੇ ਪੌਦੇ ਯੂਨੀਵਰਸਿਟੀ ਕੈਂਪਸ ਵਿਚ ਲਗਾਏ ਜਾਣਗੇ | ਉਨ੍ਹਾਂ ਦੱਸਿਆ ਕਿ ਇਹ ਬੂਟੇ ਰਾਊਾਡ ਗਲਾਸ ਫਾਉਂਡੇਸ਼ਨ ਵੱਲੋ ਉਪਲੱਬਧ ਕਰਵਾਏ ਜਾ ਰਹੇ ਹਨ ਅਤੇ ਯੂਨੀਵਰਸਿਟੀ ਦੇ ਬਾਗਬਾਨੀ ਵਿਭਾਗ ਦੀ ਸਹਾਇਤਾ ਨਾਲ ਲਗਾਏ ਗਏ | ਰੁੱਖ ਲਗਾਉਣ ਮੌਕੇ ਸਿੱਖ ਵਿਸ਼ਵਕੋਸ਼ ਵਿਭਾਗ ਤੋਂ ਪ੍ਰੋ. ਪਰਮਵੀਰ ਸਿੰਘ,ਪ੍ਰੋਗਰਾਮ ਅਫ਼ਸਰ ਡਾ. ਸਿਮਰਨਜੀਤ ਸਿੰਘ ਸਿੱਧੂ, ਡਾ. ਸੁਨੀਤਾ, ਡਾ. ਅਭਿਨਵ, ਡਾ. ਨਮਰਤਾ, ਡਾ. ਚਰਨਜੀਵ, ਬਾਬਾ ਬੰਦਾ ਸਿੰਘ ਬਹਾਦਰ ਹੋਸਟਲ ਦੇ ਵਾਰਡਨ ਡਾ. ਸੁਖਵਿੰਦਰ ਸਿੰਘ ਅਤੇ ਡਾ. ਬਿਕਰਮਜੀਤ ਸਿੰਘ, ਬਾਗਬਾਨੀ ਵਿਭਾਗ ਤੋ ਐੱਸ.ਡੀ.ਓ. ਰਜਿੰਦਰ ਸਿੰਘ ਅਤੇ ਐੱਨ.ਐੱਸ.ਐੱਸ. ਵਲੰਟੀਅਰਜ਼ ਨੇ ਭਾਗ ਲਿਆ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਖੋਸਾ ਨੇ ਚਾਈਨਾ ਵਾਇਰਸ ਨਾਲ ਖ਼ਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਦੇਣ ਦੀ ਕੀਤੀ ਮੰਗ ਅਗਲੀ ਖ਼ਬਰ ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਵਲੋਂ ਚੇਅਰਮੈਨ ਬਿਜਲੀ ਨਿਗਮ ਨਾਲ ਮੁਲਾਕਾਤ
Ad Position 24