26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਡੀ. ਜੀ. ਪੀ. ਭੁੱਲਰ ਦੀ ਗਿ੍ਫ਼ਤਾਰੀ ਨੇ ਪੰਜਾਬ ਸਰਕਾਰ ਦੀ ਭਿ੍ਸ਼ਟਾਚਾਰ ਵਿਰੋਧੀ ਮੁਹਿੰਮ ਦੀ ਪੋਲ ਖੋਲ੍ਹੀ-ਹਰਿਆਉ

Ad Position 21
No active advertisement
ਅਜੀਤ ਡੈਸਕ 19-10-2025
ਪਾਤੜਾਂ, 18 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀਆਂ ਔਰਤਾਂ ਨੂੰ ਹਜ਼ਾਰ ਰੁਪਿਆ ਮਹੀਨਾ ਅਤੇ ਇਕ ਹਫ਼ਤੇ ਵਿਚ ਨਸ਼ੇ ਬੰਦ ਕਰਨ ਸਮੇਤ ਹੋਰ ਬਹੁਤ ਸਾਰੇ ਕੀਤੇ ਗਏ ਵਾਅਦਿਆਂ ਤੋਂ ਭੱਜ ਚੁੱਕੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਵਿਚ ਭਿ੍ਸ਼ਟਾਚਾਰ ਖ਼ਤਮ ਕਰਨ ਦੇ ਕੀਤੇ ਜਾ ਰਹੇ ਦਾਅਵਿਆਂ ਦੀ ਫੂਕ ਡੀ.ਜੀ.ਪੀ ਭੁੱਲਰ ਦੀ ਗਿ੍ਫ਼ਤਾਰੀ ਨੇ ਕੱਢ ਕੇ ਰੱਖ ਦਿੱਤੀ ਹੈ ਅਤੇ ਇਸ ਦੀ ਪੋਲ ਲੋਕਾਂ ਵਿਚ ਖੁੱਲ ਗਈ ਹੈ | ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਅਕਾਲੀ ਦਲ ਦੇ ਪਟਿਆਲਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਜਗਮੀਤ ਸਿੰਘ ਹਰਿਆਉ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕੀਤਾ |
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਟੈਕਸਾਂ ਦੇ ਰੂਪ ਵਿਚ ਲਏ ਹੋਏ ਪੈਸੇ ਜਿਸ ਨਾਲ ਪੰਜਾਬ ਦਾ ਵਿਕਾਸ ਕਾਰਜ ਹੋਣੇ ਸਨ ਉਨ੍ਹਾਂ 'ਤੇ ਕਰੋੜਾਂ ਰੁਪਏ ਖ਼ਰਚ ਕੇ ਪੰਜਾਬ ਵਿਚ ਭਿ੍ਸ਼ਟਾਚਾਰ ਖ਼ਤਮ ਕੀਤੇ ਜਾਣ ਦੇ ਸਲੋਗਨ ਲਿਖੇ ਗਏ ਅਤੇ ਹਜ਼ਾਰਾਂ ਦੀ ਗਿਣਤੀ ਵਿਚ ਕੇਸ ਦਰਜ ਕਰਕੇ ਭਿ੍ਸ਼ਟਾਚਾਰ ਨੂੰ ਖ਼ਤਮ ਕਰਨ ਦੇ ਦਾਅਵੇ ਕੀਤੇ ਗਏ ਪਰ ਸੂਬੇ ਵਿਚ ਹਾਲਤ ਇਹ ਹੈ ਕਿ ਜਿਹੜਾ ਕੰਮਾਂ ਲੋਕਾਂ ਦਾ ਮੁਫ਼ਤ ਵਿਚ ਹੋ ਜਾਂਦਾ ਸੀ ਹੁਣ ਉਹ ਹਜ਼ਾਰਾਂ ਰੁਪਏ ਦੇ ਕੇ ਵੀ ਲੋਕਾਂ ਨੂੰ ਕਈ ਦਿਨ ਦਫ਼ਤਰਾਂ ਵਿਚ ਰੁਲਣਾ ਪੈਂਦਾ ਹੈ ਅਤੇ ਵੱਡੇ ਪੱਧਰ 'ਤੇ ਵਧੇ ਭਿ੍ਸ਼ਟਾਚਾਰ ਕਾਰਨ ਸੂਬੇ ਦੇ ਲੋਕ ਬਹੁਤ ਪ੍ਰੇਸ਼ਾਨ ਸਨ ਅਤੇ ਹੁਣ ਡੀ.ਜੀ.ਪੀ. ਹਰਚਰਨ ਸਿੰਘ ਭੁੱਲਰ ਦੀ ਲੱਖਾਂ ਰੁਪਿਆਂ ਸਮੇਤ ਸੀ.ਬੀ.ਆਈ ਵਲੋਂ ਗਿ੍ਫ਼ਤਾਰ ਕੀਤੇ ਜਾਣ 'ਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਪੋਲ ਖੋਲ੍ਹੇ ਜਾਣ ਨਾਲ ਇਹ ਸਾਬਤ ਹੋ ਗਿਆ ਹੈ ਪੰਜਾਬ ਸਰਕਾਰ ਦੀ ਕਹਿਣੀ ਅਤੇ ਕਰਨੀ ਵਿਚ ਵੱਡਾ ਫ਼ਰਕ ਹੈ | ਹਰਿਆਊ ਨੇ ਕਿਹਾ ਕਿ ਪੰਜਾਬ ਦਾ ਭਲਾ ਸੂਬੇ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੀ ਕਰ ਸਕਦੀ ਹੈ ਜਿਸ ਦਾ ਸਬੂਤ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹੜ੍ਹਾਂ ਦੌਰਾਨ ਪੀੜਤ ਲੋਕਾਂ ਦੀ ਨਗਦ ਰਾਸ਼ੀ ਅਤੇ ਹੋਰ ਮਦਦ ਕਰਕੇ ਦਿੱਤਾ ਜਾ ਚੁੱਕਾ ਹੈ |
Ad Position 22
No active advertisement
ਪਿਛਲੀ ਖ਼ਬਰ ਭਾਖੜਾ ਮੁੱਖ ਸ਼ਾਖਾ ਦਾ ਪਿੰਡ ਜੌੜਾਮਾਜਰਾ ਵਾਲਾ ਪੁਲ ਟੁੱਟ ਕੇ ਨਹਿਰ ਵਿਚ ਡਿੱਗਾ ਅਗਲੀ ਖ਼ਬਰ ਕੇਂਦਰੀ ਜੇਲ੍ਹ 'ਚੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ
Ad Position 24