ਰਾਜਪੁਰਾ, 18 ਅਕਤੂਬਰ (ਜੀ.ਪੀ. ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ ਇਕ ਵਿਅਕਤੀ ਨੂੰ 15 ਗ੍ਰਾਮ ਹੈਰੋਇਨ ਗਿ੍ਫ਼ਤਾਰ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸ਼ੰਭੂ ਦੇ ਮੁੱਖ ਅਫ਼ਸਰ ਇੰਸਪੈਕਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਹੌਲਦਾਰ ਜਗਰੂਪ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਜਦੋਂ ਪਿੰਡ ਬੀਪੁਰ ਨੇੜੇ ਪਹੁੰਚੇ ਤਾਂ ਇਕ ਵਿਅਕਤੀ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਕੀਤੀ ਤਾਂ ਉਕਤ ਵਿਅਕਤੀ ਦੇ ਕਬਜ਼ੇ ਵਿਚੋਂ 15 ਗ੍ਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਪਾਰਟੀ ਨੇ ਉਕਤ ਵਿਅਕਤੀ ਨੂੰ ਤੁਰੰਤ ਗਿ੍ਫ਼ਤਾਰ ਕਰਕੇ ਜਦੋਂ ਮੁੱਢਲੀ ਪੁਛਗਿੱਛ ਕੀਤੀ ਤਾਂ ਉਸ ਨੇ ਆਪਣੀ ਪਹਿਚਾਣ ਤੇਜਿੰਦਰ ਸਿੰਘ ਵਾਸੀ ਪਿੰਡ ਚਤਰਨਗਰ ਥਾਣਾ ਸ਼ੰਭੂ ਵਜੋਂ ਦੱਸੀ | ਥਾਣਾ ਸ਼ੰਭੂ ਦੀ ਪੁਲਿਸ ਨੇ ਤੇਜਿੰਦਰ ਸਿੰਘ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |