26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਸੇਂਟ ਕਬੀਰ ਕਾਲਜ ਵਿਚ ਮਨਾਈ ਈਕੋ ਫਰੈਂਡਲੀ ਦੀਵਾਲੀ

Ad Position 21
No active advertisement
ਅਜੀਤ ਡੈਸਕ 19-10-2025
ਬਹਾਦਰਗੜ੍ਹ, 18 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਸੇਂਟ ਕਬੀਰ ਕਾਲਜ ਆਫ਼ ਐਜੂਕੇਸ਼ਨ ਵਿਖੇ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਕਾਲਜ ਪਿ੍ੰਸੀਪਲ ਡਾ. ਮਨਪ੍ਰੀਤ ਕੌਰ ਦੀ ਅਗਵਾਈ ਹੇਠ ਮਨਾਇਆ ਗਿਆ | ਜਿਸ ਵਿਚ, ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ | ਇਸ ਦਿਵਸ 'ਤੇ ਸਵੇਰ ਦੀ ਸਭਾ ਕਰਵਾਈ ਗਈ ਜਿਸ ਵਿਚ ਵਿਦਿਆਰਥੀਆਂ ਵਲੋਂ ਸ਼ਬਦ, ਭਾਸ਼ਣ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ ਜਿਸ ਦਾ ਪ੍ਰਮੁੱਖ ਵਿਸ਼ਾ ਗਰੀਨ ਦੀਵਾਲੀ ਸੀ | ਕਾਲਜ ਦੇ ਅਸਿਸਟੈਂਟ ਪ੍ਰੋਫੈਸਰ ਕਿਰਨਦੀਪ ਕੌਰ ਵਲੋਂ ਗਰੀਨ ਦੀਵਾਲੀ ਮਨਾਉਣ ਬਾਰੇ ਉਤਸ਼ਾਹਿਤ ਕੀਤਾ ਗਿਆ | ਵਿਦਿਆਰਥੀਆਂ ਦੁਆਰਾ ਰੰਗੋਲੀ ਅਤੇ ਦੀਵੇ ਸਜਾਉਣ ਦੀ ਪ੍ਰਤੀਯੋਗਤਾ ਕਰਵਾਈ ਗਈ | ਦੀਵਾਲੀ ਦੇ ਮੁੱਖ ਅਵਸਰ 'ਤੇ ਪਿ੍ੰਸੀਪਲ ਵਲੋਂ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ ਗਿਆ | ਇਸ ਦੇ ਨਾਲ ਹੀ ਰੰਗੋਲੀ ਅਤੇ ਦੀਵੇ ਸਜਾਉਣ ਦੇ ਮੁਕਾਬਲੇ ਵਿਚ ਜੇਤੂ ਰਹੇ ਵਿਦਿਆਰਥੀਆਂ ਨੂੰ ਐਮ.ਡੀ. ਲਾਲ ਸਿੰਘ ਟਿਵਾਣਾ ਵਲੋਂ ਸਨਮਾਨਿਤ ਕੀਤਾ ਗਿਆ | ਵਾਇਸ ਚੇਅਰਮੈਨ ਬਲਜਿੰਦਰ ਸਿੰਘ ਮਾਨਸਾਹੀਆ, ਕਾਲਜ ਐਮ. ਡੀ. ਲਾਲ ਸਿੰਘ ਟਿਵਾਣਾ ਅਤੇ ਕਾਲਜ ਪਿ੍ੰਸੀਪਲ ਡਾ. ਮਨਪ੍ਰੀਤ ਕੌਰ ਵਲੋਂ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਬੰਦੀ-ਛੋੜ ਦੇ ਇਸ ਪਵਿੱਤਰ ਤਿਉਹਾਰ ਦੀਆਂ ਮੁਬਾਰਕਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਏਸ਼ੀਅਨ ਗਰੁੱਪ ਆਫ ਕਾਲਜ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਜਵਾਹਰ ਨਵੋਦਿਆ ਸਕੂਲ ਫਤਿਹਪੁਰ ਰਾਜਪੂਤਾਂ 'ਚ ਯੂਥ ਪਾਰਲੀਮੈਂਟ ਕਰਵਾਈ
Ad Position 24