26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਮੋਹਾਲੀ 'ਚ ਹੋਈ ਸਟੇਟ ਚੈਂਪੀਅਨਸ਼ਿਪ ਵਿਚ 'ਦ ਮਿਲੇਨੀਅਮ ਸਕੂਲ' ਦੀ ਅਰਸਨੂਰ ਨੇ ਤੀਜਾ ਸਥਾਨ ਕੀਤਾ ਹਾਸਿਲ

Ad Position 21
No active advertisement
ਅਜੀਤ ਡੈਸਕ 19-10-2025
ਪਟਿਆਲਾ, 18 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-'ਦ ਮਿਲੇਨੀਅਮ ਸਕੂਲ' ਪਟਿਆਲਾ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਅਰਸਨੂਰ ਨੇ ਸਕੂਲ ਅਤੇ ਸ਼ਹਿਰ ਦਾ ਨਾਮ ਰੌਸ਼ਨ ਕਰਦਿਆਂ ਵੱਡੀ ਪ੍ਰਾਪਤੀ ਦਰਜ ਕੀਤੀ ਹੈ | ਅਰਸਨੂਰ ਨੇ ਹਾਲ ਹੀ ਵਿਚ ਮੋਹਾਲੀ ਵਿਖੇ ਆਯੋਜਿਤ ਹੋਈ ਸਟੇਟ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਤੀਜਾ ਸਥਾਨ ਹਾਸਲ ਕੀਤਾ ਹੈ | ਇਸ ਪ੍ਰਾਪਤੀ ਨੇ ਅਰਸਨੂਰ ਦੀ ਲਗਨ, ਮਿਹਨਤ ਅਤੇ ਖੇਡ ਪ੍ਰਤੀ ਉਸ ਦੀ ਸਮਰਪਣ ਭਾਵਨਾ ਨੂੰ ਸਿੱਧ ਕਰ ਦਿੱਤਾ ਹੈ | ਸਕੂਲ ਦੇ ਪਿ੍ੰਸੀਪਲ ਹਰਪ੍ਰੀਤ ਪੰਧੇਰ ਨੇ ਅਰਸਨੂਰ ਨੂੰ ਇਸ ਉੱਤਮ ਪ੍ਰਦਰਸ਼ਨ ਲਈ ਵਧਾਈ ਦਿੱਤੀ ਅਤੇ ਭਵਿੱਖ ਵਿਚ ਹੋਰ ਉੱਚੀਆਂ ਮੰਜ਼ਿਲਾਂ ਨੂੰ ਛੂਹਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਕਿਹਾ ਕਿ ਅਰਸਨੂਰ ਦੀ ਇਹ ਜਿੱਤ ਬਾਕੀ ਵਿਦਿਆਰਥੀਆਂ ਲਈ ਪ੍ਰੇਰਣਾ ਸਰੋਤ ਹੈ | ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਅਰਸਨੂਰ ਨੂੰ ਵਧਾਈ ਦਿੱਤੀ ਅਤੇ ਉਸ ਦੇ ਅਗਲੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਵਿਆਹੁਤਾ ਦੀ ਭੇਦਭਰੇ ਹਾਲਾਤ 'ਚ ਮੌਤ ਪਤੀ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਏਸ਼ੀਅਨ ਗਰੁੱਪ ਆਫ ਕਾਲਜ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ
Ad Position 24