20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਅੰਤਰ-ਜ਼ਿਲ੍ਹਾ ਸਕੂਲ ਖੇਡਾਂ 'ਚ ਬਾਸਕਟਬਾਲ ਪਟਿਆਲਾ ਵਿੰਗ ਨੇ ਜਿੱਤਿਆ ਸੋਨ ਤਗਮਾ

Ad Position 21
No active advertisement
ਅਜੀਤ ਡੈਸਕ 20-10-2025
ਪਟਿਆਲਾ, 19 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੰਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸਿੰਘ ਦੀ ਅਗਵਾਈ ਹੇਠ ਅੰਤਰ ਜ਼ਿਲ੍ਹਾ ਬਾਸਕਟ ਬਾਲ ਦੇ ਮੁਕਾਬਲੇ ਪਟਿਆਲਾ ਵਿਖੇ ਕਰਵਾਏ ਗਿਆ | ਜ਼ਿਲ੍ਹਾ ਡੀਐਸਸੀ ਡਾ. ਦਲਜੀਤ ਸਿੰਘ ਨੇ ਦੱਸਿਆ ਅੰਤਰ ਜ਼ਿਲ੍ਹਾ ਦੇ ਮੁਕਾਬਲੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ 17 ਲੜਕੇ ਬਾਸਕਟਬਾਲ ਪੀਐਮਸ੍ਰੀ ਸਰਕਾਰੀ ਕੋਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਮਿਡਲ ਬਰਾਂਚ ਪੰਜਾਬੀ ਬਾਗ ਪਟਿਆਲਾ ਵਿਖੇ ਕਰਵਾਏ ਗਏ | ਖੇਡ ਇੰਚਾਰਜ ਵਿਜੇ ਕਪੂਰ ਪਿ੍ੰਸੀਪਲ, ਰਾਜੇਸ਼ ਮੋਦੀ ਪਿ੍ੰਸੀਪਲ ਮਾੜੂ, ਹਰਿੰਦਰ ਸਿੰਘ ਪਿ੍ੰਸੀਪਲ ਲੰਗ, ਟੂਰਨਾਮੈਂਟ ਮੈਸ ਕਮੇਟੀ ਇੰਚਾਰਜ ਰਾਜ ਕੁਮਾਰ ਪਿ੍ੰਸੀਪਲ ਨੋਗਾਵਾਂ ਨੇ ਡਿਊਟੀ ਨਿਭਾਈ | ਅੱਜ ਦੇ ਹੋਏ ਫਾਈਨਲ ਮੁਕਾਬਲੇ 'ਚ ਪਟਿਆਲਾ ਵਿੰਗ ਤੇ ਪੀਆਈਐਸ ਲੁਧਿਆਣਾ ਵਿਚਕਾਰ ਖੇਡਿਆ ਗਿਆ ਜਿਸ ਵਿਚ ਪਟਿਆਲਾ ਵਿੰਗ ਨੇ ਪੀਆਈਐਸ ਲੁਧਿਆਣੇ ਨੂੰ ਹਰਾ ਕੇ ਸੋਨ ਤਗਮਾ ਜਿੱਤਿਆ, ਲੁਧਿਆਣੇ ਨੇ ਚਾਂਦੀ ਦਾ ਤਗਮਾ, ਹਾਰਡ ਲਾਈਨ ਦਾ ਮੈਚ ਪਟਿਆਲਾ ਅਤੇ ਐਸਏਐਸ ਨਗਰ ਮੋਹਾਲੀ ਵਿਚਕਾਰ ਖੇਡਿਆ ਗਿਆ, ਜਿਸ ਵਿਚ ਪਟਿਆਲਾ ਨੇ ਐਸਐਸ ਨਗਰ ਮੋਹਾਲੀ ਨੂੰ ਹਰਾ ਕੇ ਕਾਂਸੇ ਦਾ ਤਗਮਾ ਜਿੱਤਿਆ | ਫਾਈਨਲ ਮੈਚ ਦੇ ਮੁੱਖ ਮਹਿਮਾਨ ਕੁੰਦਨ ਗੋਗੀਆ ਮੇਅਰ ਪਟਿਆਲਾ ਕਾਰਪੋਰੇਸ਼ਨ ਨੇ ਉਚੇਚੇ ਤੌਰ 'ਤੇ ਪਹੁੰਚ ਕੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ ਤੇ ਰੰਗਲੇ ਪੰਜਾਬ ਦਾ ਸੁਨੇਹਾ ਵੀ ਦਿੱਤਾ | ਇਸ ਮੌਕੇ ਅਮਰਜੋਤ ਸਿੰਘ ਕੋਚ, ਰਜਿੰਦਰ ਮੋਹਨ, ਲੱਕੀ ਲਹਿਲ, ਸਰਬਜੀਤ ਸਿੰਘ, ਕਰਮਜੀਤ ਕੌਰ, ਅਮਨਦੀਪ ਕੌਰ, ਗੁਰਮੀਤ ਸਿੰਘ ਕੋਚ, ਇਰਵਨਦੀਪ ਕੌਰ, ਮੱਖਣ ਸਿੰਘ, ਬਲਵਿੰਦਰ ਸਿੰਘ, ਰਾਜਿੰਦਰ ਸਿੰਘ, ਬਲਕਾਰ ਸਿੰਘ, ਹਰਜੀਤ ਸਿੰਘ, ਅਮਨਿੰਦਰ ਸਿੰਘ ਬਾਬਾ, ਬਲਵਿੰਦਰ ਸਿੰਘ, ਸਤਵਿੰਦਰ ਸਿੰਘ ਚੀਮਾ, ਗੁਰਪਿਆਰ ਸਿੰਘ, ਰਕੇਸ਼ ਲਚਕਾਣੀ, ਪ੍ਰੇਮ ਸਿੰਘ, ਦੀਦਾਰ ਸਿੰਘ, ਇਕਬਾਲ ਸਿੰਘ ਤੇ ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਤਿਉਹਾਰ ਸਾਡੇ ਸੱਭਿਆਚਾਰ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ-ਬਾਬਾ ਸਤਪਾਲ ਸਿੰਘ ਅਗਲੀ ਖ਼ਬਰ ਐੱਸ.ਆਰ.ਐੱਸ. ਵਿੱਦਿਆਪੀਠ 'ਚ ਦੀਵਾਲੀ ਦੇ ਤਿਉਹਾਰ 'ਤੇ ਵੰਡੇ ਤੋਹਫ਼ੇ
Ad Position 24