20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਪੰਜਾਬੀ ਯੂਨੀਵਰਸਿਟੀ ਮੁਲਾਜ਼ਮਾਂ ਨੇ ਗਰੀਨ ਦੀਵਾਲੀ ਮਨਾਉਣ ਦਾ ਦਿੱਤਾ ਸੰਦੇਸ਼

Ad Position 21
No active advertisement
ਪੰਜਾਬੀ ਯੂਨੀਵਰਸਿਟੀ ਵਿਖੇ ਗਰੀਨ ਦੀਵਾਲੀ ਦਾ ਸੰਦੇਸ਼ ਦੇਣ ਉਪਰੰਤ ਡੀਨ ਅਕਾਦਮਿਕ ਮਾਮਲੇ ਪ੍ਰੋ. ਜਸਵਿੰਦਰ ਸਿੰਘ ਬਰਾੜ ਨਾਲ ਮੁਲਾਜ਼ਮ ਆਗੂ ਰਾਜਿੰਦਰ ਸਿੰਘ ਬਾਗੜੀਆਂ ਅਤੇ ਸਾਥੀ | ਅਜੀਤ ਤਸਵੀਰ <br/> 20-10-2025
ਪਟਿਆਲਾ, 19 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਕਰਮਚਾਰੀ ਸੰਘ ਦੇ ਆਗੂਆਂ ਵਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਸਾਰੇ ਯੂਨੀਵਰਸਿਟੀ ਪਰਿਵਾਰ ਨੂੰ ਵਧਾਈਆਂ ਦਿੰਦੇ ਹੋਏ ਗਰੀਨ ਦੀਵਾਲੀ ਮਨਾਉਣ ਦਾ ਵਿਸੇਸ ਸੰਦੇਸ਼ ਦਿੱਤਾ | ਅੱਜ ਦੀ ਇਕੱਤਰਤਾ ਦੌਰਾਨ ਮੁਲਾਜ਼ਮ ਆਗੂ ਰਾਜਿੰਦਰ ਸਿੰਘ ਬਾਗੜੀਆਂ, ਪ੍ਰਕਾਸ਼ ਸਿੰਘ ਧਾਲੀਵਾਲ, ਅਮਰਜੀਤ ਕੌਰ ਗਿੱਲ ਨੇ ਆਪਣੀ ਟੀਮ ਦੀ ਅਗਵਾਈ ਹੇਠ ਡੀਨ ਅਕਾਦਮਿਕ ਮਾਮਲੇ ਪ੍ਰੋ. ਜਸਵਿੰਦਰ ਸਿੰਘ ਬਰਾੜ ਨਾਲ ਮੁਲਾਕਾਤ ਕੀਤੀ | ਮੁਲਾਕਾਤ ਦੌਰਾਨ ਡੀਨ ਅਕਾਦਮਿਕ ਮਾਮਲੇ ਨੇ ਕਰਮਚਾਰੀ ਸੰਘ ਦੇ ਆਗੂਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਪੰਜਾਬੀ ਯੂਨੀਵਰਸਿਟੀ ਦੀ ਚੜ੍ਹਦੀਕਲਾਂ ਲਈ ਕੰਮ ਕਰਨ ਲਈ ਪ੍ਰੇਰਿਤ ਕੀਤਾ | ਇਕੱਤਰ ਮੁਲਾਜ਼ਮਾਂ ਨੇ ਡੀਨ ਅਕਾਦਮਿਕ ਪ੍ਰੋ. ਜਸਵਿੰਦਰ ਸਿੰਘ ਬਰਾੜ ਨਾਲ ਗੱਲਬਾਤ ਕਰਦਿਆਂ ਪ੍ਰਣ ਕੀਤਾ ਕਿ ਇਸ ਵਾਰ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਮੌਕੇ ਯੂਨੀਵਰਸਿਟੀ ਦੇ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਅਸੀਂ ਗਰੀਨ ਦੀਵਾਲੀ ਮਨਾ ਕੇ ਸਮਾਜ ਨੂੰ ਵਾਤਾਵਰਨ ਦੀ ਸੰਭਾਲ ਕਰਨ ਦਾ ਸੰਦੇਸ਼ ਦੇਵਾਂਗੇ | ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸ਼ੁੱਧ ਹਵਾ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ਲਈ ਫ਼ਾਇਦੇਮੰਦ ਹੈ | ਪਟਾਕਿਆਂ ਵਿਚੋਂ ਨਿਕਲਣ ਵਾਲਾ ਧੂੰਆਂ ਸਿਹਤ ਲਈ ਬਹੁਤ ਖ਼ਤਰਨਾਕ ਹੈ | ਡੀਨ ਅਕਾਦਮਿਕ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਰਿਆਂ ਨੂੰ ਰਲ-ਮਿਲ ਕੇ ਗਰੀਨ ਦੀਵਾਲੀ ਮਨਾਉਣ ਦਾ ਉਪਰਾਲਾ ਕਰਨਾ ਚਾਹੀਦਾ ਹੈ ਤਾਂ ਜੋ ਵਾਤਾਵਰਨ ਦੀ ਸੰਭਾਲ ਕੀਤੀ ਜਾ ਸਕੇ | ਅੱਜ ਦੀ ਮੁਲਾਕਾਤ ਦੌਰਾਨ ਮੁਲਾਜ਼ਮ ਆਗੂ ਤੇਜਿੰਦਰ ਸਿੰਘ, ਪ੍ਰਭਜੋਤ ਸਿੰਘ, ਸੁਖਵਿੰਦਰ ਸਿੰਘ ਸੁੱਖੀ, ਜਰਨੈਲ ਸਿੰਘ, ਮੁਹੰਮਦ ਜਹੀਰ, ਸੁਖਮੀਤ ਸਿੰਘ ਕਰਮਚਾਰੀ ਸ਼ਾਮਲ ਹੋਏ |
Ad Position 22
No active advertisement
ਪਿਛਲੀ ਖ਼ਬਰ ਸਕੂਲ ਆਫ ਐਮੀਨੈਂਸ ਫ਼ੀਲਖ਼ਾਨਾ 'ਚ ਹੋਈ ਮਾਪੇ-ਅਧਿਆਪਕ ਮਿਲਣੀ ਅਗਲੀ ਖ਼ਬਰ ਜੀ. ਬੀ. ਆਈ. ਸਕੂਲ 'ਚ ਮਨਾਇਆ 'ਸਤਰਕਤਾ ਜਾਗਰੂਕਤਾ ਹਫ਼ਤਾ'
Ad Position 24