21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਹੜ੍ਹ ਪੀੜਤਾਂ ਦੀ ਮਦਦ ਲਈ ਅਕਾਲੀ ਦਲ ਕਿਸਾਨਾਂ ਦੇ ਨਾਲ-ਰਜਿੰਦਰ ਸਿੰਘ ਵਿਰਕ

Ad Position 21
No active advertisement
ਅਜੀਤ ਡੈਸਕ 20-10-2025
ਦੇਵੀਗੜ੍ਹ, 19 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਜਿੰਦਰ ਸਿੰਘ ਵਿਰਕ ਨੇ ਅੱਜ ਦੇਵੀਗੜ੍ਹ ਇਲਾਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ | ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਦੁੱਖ-ਦਰਦ ਸੁਣੇ ਅਤੇ ਸਨੌਰ ਹਲਕੇ ਵਿਚ ਹੜ੍ਹਾਂ ਅਤੇ ਫ਼ਸਲਾਂ ਨੂੰ ਲੱਗੀਆਂ ਬਿਮਾਰੀਆਂ ਕਾਰਨ ਹੋਏ ਭਾਰੀ ਨੁਕਸਾਨ ਬਾਰੇ ਜਾਣਕਾਰੀ ਹਾਸਲ ਕੀਤੀ | ਗੱਲਬਾਤ ਕਰਦਿਆਂ ਵਿਰਕ ਨੇ ਕਿਹਾ ਕਿ ਸਨੌਰ ਹਲਕੇ ਵਿਚ ਕਿਸਾਨਾਂ ਦੀਆਂ ਫ਼ਸਲਾਂ ਦਾ ਵੱਡਾ ਨੁਕਸਾਨ ਹੋਇਆ ਹੈ | ਖ਼ਾਸ ਤੌਰ 'ਤੇ ਹੜ੍ਹਾਂ ਅਤੇ ਉਸ ਤੋਂ ਬਾਅਦ ਫ਼ਸਲਾਂ ਨੂੰ ਲੱਗੀਆਂ ਬਿਮਾਰੀਆਂ ਨੇ ਕਿਸਾਨਾਂ ਦੀ ਕਮਰ ਤੋੜ ਦਿੱਤੀ ਹੈ | ਉਨ੍ਹਾਂ ਨੇ ਕਿਹਾ ਕਿ ਇਸ ਸਮੇਂ ਵਿਚ ਸ਼੍ਰੋਮਣੀ ਅਕਾਲੀ ਦਲ ਪੂਰੀ ਤਰ੍ਹਾਂ ਕਿਸਾਨਾਂ ਅਤੇ ਆਮ ਲੋਕਾਂ ਦੇ ਨਾਲ ਖੜ੍ਹਾ ਹੈ | ਵਿਰਕ ਨੇ ਦੱਸਿਆ ਕਿ ਲੋਕਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਨੁਕਸਾਨ ਦੇ ਢੁਕਵੇਂ ਮੁਆਵਜ਼ੇ ਅਤੇ ਲੋਕਾਂ ਦੇ ਹੱਕਾਂ ਦੀ ਲੜਾਈ ਲੜਨ ਲਈ ਇਕ ਠੋਸ ਰਣਨੀਤੀ ਬਣਾਈ ਗਈ ਹੈ | ਉਨ੍ਹਾਂ ਸਪਸ਼ਟ ਕੀਤਾ ਕਿ ਸਰਕਾਰ ਨੂੰ ਬਿਨਾਂ ਦੇਰੀ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦੇਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਉਹ ਪੂਰੇ ਦਿ੍ੜ੍ਹ ਵਿਸ਼ਵਾਸ ਨਾਲ ਮੰਨਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਅਬਜ਼ਰਵਰ ਐਨ.ਕੇ. ਸ਼ਰਮਾ ਅਤੇ ਸਮੁੱਚੀ ਅਕਾਲੀ ਦਲ ਦਾ ਜਨਤਾ ਨਾਲ ਸਿੱਧਾ ਸੰਪਰਕ ਹੀ ਅਸਲੀ ਸੇਵਾ ਹੈ | ਉਨ੍ਹਾਂ ਕਿਹਾ, ''ਸਾਡਾ ਮੰਨਣਾ ਹੈ ਕਿ ਕੁਰਸੀਆਂ 'ਤੇ ਬੈਠ ਕੇ ਨਹੀਂ, ਸਗੋਂ ਲੋਕਾਂ ਦੇ ਵਿਚਕਾਰ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਕੇ ਹੀ ਸਹੀ ਮਾਇਨੇ ਵਿੱਚ ਜਨਤਾ ਦੀ ਸੇਵਾ ਕੀਤੀ ਜਾ ਸਕਦੀ ਹੈ | ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਲੋਕਾਂ ਨਾਲ ਜ਼ਮੀਨੀ ਪੱਧਰ 'ਤੇ ਜੁੜਿਆ ਰਿਹਾ ਹੈ ਅਤੇ ਇਹ ਸਾਡਾ ਮੁੱਖ ਸਿਧਾਂਤ ਵੀ ਹੈ | ਕੌਮੀ ਮੀਤ ਪ੍ਰਧਾਨ ਵਿਰਕ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਹੱਕਾਂ ਦੀ ਆਵਾਜ਼ ਨੂੰ ਹਰ ਪੱਧਰ 'ਤੇ ਬੁਲੰਦ ਕੀਤਾ ਜਾਵੇਗਾ ਅਤੇ ਅਕਾਲੀ ਦਲ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕਰੇਗਾ | ਇਸ ਮੌਕੇ ਗੁਰਦੀਪ ਸਿੰਘ ਦੇਵੀਨਗਰ, ਸੁਖਵਿੰਦਰ ਸਿੰਘ ਸੁੱਖਾ, ਜਸਕਰਨ ਸਿੰਘ ਵਿਰਕ, ਨਰਿੰਦਰ ਸਿੰਘ ਸੰਧੂ ਅਤੇ ਟਿੰਕਾ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡਾ. ਬੀ. ਐੱਸ. ਸੰਧੂ ਸਕੂਲ 'ਚ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸਰਕਾਰੀ ਸਕੂਲ ਸਿਊਣਾ 'ਚ ਵਰਕਸ਼ਾਪ ਕਰਵਾਈ
Ad Position 24