21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਡਾ. ਬੀ. ਐੱਸ. ਸੰਧੂ ਸਕੂਲ 'ਚ ਦੀਵਾਲੀ ਦਾ ਤਿਉਹਾਰ ਮਨਾਇਆ

Ad Position 21
No active advertisement
ਅਜੀਤ ਡੈਸਕ 20-10-2025
ਦੇਵੀਗੜ੍ਹ, 19 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਡਾ. ਬੀ. ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਜੁਲਾਹਖੇੜੀ ਵਿਖੇ ਦੀਵਾਲੀ ਦਾ ਪਵਿੱਤਰ ਤਿਉਹਾਰ ਬਹੁਤ ਹੀ ਉਤਸ਼ਾਹ ਅਤੇ ਰਵਾਇਤੀ ਢੰਗ ਨਾਲ ਮਨਾਇਆ ਗਿਆ | ਸਕੂਲ ਦੇ ਵਿਦਿਆਰਥੀਆਂ ਅਤੇ ਸਮੂਹ ਅਧਿਆਪਕਾਂ ਨੇ ਇਸ ਖ਼ੁਸ਼ੀਆਂ ਭਰੇ ਮਾਹੌਲ ਵਿਚ ਵੱਧ-ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ ਸਕੂਲ ਨੂੰ ਰੰਗ-ਬਰੰਗੀਆਂ ਲਾਈਟਾਂ, ਦੀਵਿਆਂ ਅਤੇ ਫੁੱਲਾਂ ਨਾਲ ਸਜਾਇਆ ਗਿਆ | ਵਿਦਿਆਰਥੀਆਂ ਨੇ ਇਸ ਤਿਉਹਾਰ ਦੇ ਇਤਿਹਾਸਕ ਅਤੇ ਸਭਿਆਚਾਰਕ ਮਹੱਤਵ ਨੂੰ ਦਰਸਾਉਂਦੇ ਵੱਖ-ਵੱਖ ਪ੍ਰੋਗਰਾਮ ਪੇਸ਼ ਕੀਤੇ | ਦੀਵਾਲੀ ਦੇ ਜਸ਼ਨਾਂ ਦੀ ਸ਼ੁਰੂਆਤ ਇਕ ਵਿਸ਼ੇਸ਼ 'ਹਰੀ ਦੀਵਾਲੀ' ਰੈਲੀ ਨਾਲ ਹੋਈ | ਵਿਦਿਆਰਥੀਆਂ ਨੇ ਹੱਥਾਂ ਵਿਚ ਵਾਤਾਵਰਣ-ਅਨੁਕੂਲ ਦੀਵਾਲੀ ਮਨਾਉਣ ਦੇ ਸੰਦੇਸ਼ ਵਾਲੇ ਬੈਨਰ ਫੜੇ ਹੋਏ ਸਨ | ਸਕੂਲ ਦੀ ਮੈਨੇਜਿੰਗ ਡਾਇਰੈਕਟਰ ਰਾਜਿੰਦਰ ਕੌਰ ਸੰਧੂ ਨੇ ਰੈਲੀ ਨੂੰ ਝੰਡੀ ਦੇ ਕੇ ਰਵਾਨਾ ਕੀਤਾ, ਜਿਸ ਨਾਲ ਸਮਾਜ ਨੂੰ ਪ੍ਰਦੂਸਣ-ਮੁਕਤ ਦੀਵਾਲੀ ਮਨਾਉਣ ਦਾ ਸੁਨੇਹਾ ਦਿੱਤਾ ਗਿਆ | ਸਕੂਲ ਹਾਊਸ ਦੇ ਵਿਦਿਆਰਥੀਆਂ ਨੇ ਟੀਮਾਂ ਬਣਾ ਕੇ ਇਕ-ਦੂਜੇ ਤੋਂ ਸੁੰਦਰ ਰੰਗੋਲੀਆਂ ਬਣਾਈਆਂ, ਜਿਨ੍ਹਾਂ ਵਿਚ ਰਵਾਇਤੀ ਭਾਰਤੀ ਕਲਾ ਦੀ ਝਲਕ ਦਿਖਾਈ ਦਿੱਤੀ |
ਵਿਦਿਆਰਥੀਆਂ ਨੇ ਦੀਵਾਲੀ ਦੇ ਸਭਿਆਚਾਰਕ ਮਹੱਤਵ ਅਤੇ 'ਹਰੀ ਦੀਵਾਲੀ' ਦੇ ਵਿਸ਼ੇ 'ਤੇ ਕਵਿਤਾਵਾਂ ਅਤੇ ਭਾਸਣ ਪੇਸ਼ ਕੀਤੇ | ਇਸ ਮੌਕੇ ਛੋਟੀਆਂ ਜਮਾਤਾਂ ਦੇ ਵਿਦਿਆਰਥੀਆਂ ਨੇ ਇਕ ਛੋਟੇ ਨਾਟਕ ਰਾਹੀਂ ਭਗਵਾਨ ਰਾਮ ਦੇ 14 ਸਾਲਾਂ ਦੇ ਬਣਵਾਸ ਤੋਂ ਬਾਅਦ ਅਯੁੱਧਿਆ ਵਾਪਸ ਆਉਣ ਦੇ ਦਿ੍ਸ਼ ਨੂੰ ਬਹੁਤ ਖ਼ੂਬਸੂਰਤੀ ਨਾਲ ਪੇਸ਼ ਕੀਤਾ | ਸਕੂਲ ਚੇਅਰਮੈਨ ਹਰਦੀਪ ਸਿੰਘ ਸੰਧੂ ਅਤੇ ਮੈਨੇਜਿੰਗ ਡਾਇਰੈਕਟਰ ਰਜਿੰਦਰ ਕੌਰ ਨੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ ਅਤੇ ਸਭ ਨੂੰ 'ਦੀਵਾਲੀ' ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਤਰਨਦੀਪ ਕੌਰ ਅਰੋੜਾ ਨੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਕਿਹਾ ਕਿ ਤਿਉਹਾਰਾਂ ਦਾ ਜਸ਼ਨ ਸਾਡੇ ਅਮੀਰ ਵਿਰਸੇ ਅਤੇ ਸਭਿਆਚਾਰਕ ਕਦਰਾਂ-ਕੀਮਤਾਂ ਨੂੰ ਯਾਦ ਕਰਵਾਉਂਦਾ ਹੈ |
Ad Position 22
No active advertisement
ਪਿਛਲੀ ਖ਼ਬਰ ਦੇਸੀ ਪਿਸਤੌਲ, ਮੈਗਜ਼ੀਨ ਤੇ ਜ਼ਿੰਦਾ ਰੌਂਦਾਂ ਸਮੇਤ 3 ਗਿ੍ਫ਼ਤਾਰ ਅਗਲੀ ਖ਼ਬਰ ਹੜ੍ਹ ਪੀੜਤਾਂ ਦੀ ਮਦਦ ਲਈ ਅਕਾਲੀ ਦਲ ਕਿਸਾਨਾਂ ਦੇ ਨਾਲ-ਰਜਿੰਦਰ ਸਿੰਘ ਵਿਰਕ
Ad Position 24