21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਵਿੱਤ ਵਿਭਾਗ ਦੀ ਨਾਲਾਇਕੀ ਕਰਕੇ 8 ਮਹੀਨੇ ਬੀਤਣ ਮਗਰੋਂ ਵੀ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਵਰਦੀਆਂ ਨਹੀਂ ਹੋਈਆਂ ਨਸੀਬ-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ

Ad Position 21
No active advertisement
ਅਜੀਤ ਡੈਸਕ 20-10-2025
ਸਮਾਣਾ, 19 ਅਕਤੂਬਰ (ਹਰਵਿੰਦਰ ਸਿੰਘ ਟੋਨੀ)-ਸਿੱਖਿਆ ਕ੍ਰਾਂਤੀ ਦਾ ਨਾਅਰਾ ਦੇ ਕੇ ਸਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ 'ਤੇ ਫੇਲ੍ਹ ਸਾਬਤ ਹੋਈ ਹੈ | ਅੱਠ ਮਹੀਨੇ ਬੀਤਣ ਮਗਰੋਂ ਵੀ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਵਰਦੀਆਂ ਪ੍ਰਾਪਤ ਨਹੀਂ ਹੋਈਆਂ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ ਤੇ ਪਰਮਜੀਤ ਸਿੰਘ ਪਟਿਆਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਨਾਲਾਇਕੀ ਕਰਕੇ ਹੁਣ ਤੱਕ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਨੂੰ ਵਰਦੀਆਂ ਨਸੀਬ ਨਹੀਂ ਹੋਈਆਂ | ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੀ.ਸੀ. ਮੁੰਡਿਆਂ ਅਤੇ ਜਨਰਲ ਕੈਟਾਗਰੀ ਦੇ ਬੱਚਿਆਂ ਨੂੰ ਵਰਦੀਆਂ ਦੇਣ ਦੇ ਪੈਸੇ ਹੁਣ ਤੱਕ ਸਰਕਾਰ ਨੇ ਖਜਾਨਾ ਦਫ਼ਤਰ ਰਾਹੀਂ ਰੋਕੇ ਹੋਏ ਹਨ | ਖਜਾਨਾ ਦਫ਼ਤਰਾਂ ਰਾਹੀ ਵਰਦੀਆਂ ਦੇ ਹੁਣ ਤੱਕ ਕੋਈ ਵੀ ਬਿੱਲ ਹੁਣ ਤੱਕ ਪਾਸ ਨਹੀਂ ਹੋਏ | ਜਿਹੜੀਆਂ ਵੀ ਦੁਕਾਨਾਂ ਤੋਂ ਅਧਿਆਪਕਾਂ ਨੇ ਵਰਦੀਆਂ ਖ਼ਰੀਦੀਆਂ ਹਨ, ਉਹ ਦੁਕਾਨਦਾਰ ਬਿਨਾਂ ਪੈਮੇਂਟ ਤੋਂ ਬੱਚਿਆਂ ਨੂੰ ਵਰਦੀਆਂ ਨਹੀਂ ਦੇ ਰਹੇ | ਉਨ੍ਹਾਂ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਸਾਡੇ ਖਾਤਿਆਂ ਵਿਚ ਪੇਮੈਂਟ ਜਾਰੀ ਨਹੀਂ ਕਰਦੀ ਉਦੋਂ ਤੱਕ ਉਹ ਬੱਚਿਆਂ ਨੂੰ ਵਰਦੀਆਂ ਨਹੀਂ ਦੇ ਸਕਦੇ | ਸਿੱਖਿਆ ਕ੍ਰਾਂਤੀ ਦੇ ਵੱਡੇ-ਵੱਡੇ ਦਾਅਵਾ ਕਰਨ ਵਾਲੀ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੀ ਫੂਕ ਪੂਰੀ ਤਰ੍ਹਾਂ ਨਿਕਲ ਚੁੱਕੀ ਹੈ | ਪੰਜਾਬ ਭਰ ਦੇ ਲੋਕਾਂ ਨੂੰ ਸਿੱਖਿਆ ਕ੍ਰਾਂਤੀ ਦਾ ਅਸਲ ਚਿਹਰਾ ਸਾਹਮਣੇ ਆ ਚੁੱਕਿਆ ਹੈ | ਆਗੂਆਂ ਨੇ ਕਿਹਾ ਕਿ ਪੌਣੇ ਚਾਰ ਸਾਲ ਵੀ ਬੀਤਣ ਮਗਰੋਂ ਵੀ ਸਿੱਖਿਆ ਮੰਤਰੀ ਹਰ ਤਰ੍ਹਾਂ ਦੀਆਂ ਪ੍ਰੀਖਿਆਵਾਂ, ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋਏ ਹਨ | ਪਾਰਦਰਸ਼ੀ ਢੰਗ ਨਾਲ ਬਦਲੀਆਂ, ਹਰ ਤਰ੍ਹਾਂ ਦੀਆਂ ਪ੍ਰਮੋਸ਼ਨਾਂ, ਪੰਜਾਬ ਸਰਕਾਰ ਦੀ ਆਪਣੀ ਸਿੱਖਿਆ ਨੀਤੀ ਨੂੰ ਬਣਾਉਣ ਦੇ ਫੋਕੇ ਦਾਅਵੇ ਇਸ਼ਤਿਆਰਬਾਜ਼ੀਆਂ ਕਰਨ ਵਾਲੇ ਸਿੱਖਿਆ ਮੰਤਰੀ ਹੁਣ ਤੱਕ ਫ਼ੇਲ੍ਹ ਸਾਬਤ ਹੋਏ ਹਨ | ਅਧਿਆਪਕ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਨੂੰ ਵਰਦੀਆਂ ਦੇਣ ਵਿਚ ਅਸਮਰਥ ਹੈ ਤਾਂ ਸਿੱਖਿਆ ਮੰਤਰੀ ਨੂੰ ਆਪਣਾ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ | ਇਸ ਸਮੇਂ ਕਮਲ ਨੈਨ, ਦੀਦਾਰ ਸਿੰਘ ਪਟਿਆਲਾ, ਹਿੰਮਤ ਸਿੰਘ ਖੋਖ,ਹਰਦੀਪ ਸਿੰਘ ਪਟਿਆਲਾ, ਜਗਪ੍ਰੀਤ ਸਿੰਘ ਭਾਟੀਆ, ਵਿਕਾਸ ਸਹਿਗਲ, ਜਸਵਿੰਦਰ ਪਾਲ ਸਰਮਾ ਨਾਭਾ, ਹਰਪ੍ਰੀਤ ਸਿੰਘ ਉਪਲ, ਗੁਰਪ੍ਰੀਤ ਸਿੰਘ ਸਿੱਧੂ , ਗੁਰਵਿੰਦਰ ਸਿੰਘ ਖੰਗੂੜਾ,ਭੀਮ ਸਿੰਘ ਸਮਾਣਾ, ਹਰਵਿੰਦਰ ਸਿੰਘ ਖੱਟੜਾ , ਰਜਿੰਦਰ ਜਵੰਦਾ, ਮਨਦੀਪ ਕਾਲੇਕੇ, ਗੁਰਵਿੰਦਰ ਸਿੰਘ ਜਨਹੇੜੀਆਂ, ਨਿਰਭੈ ਸਿੰਘ ਘਨੌਰ, ਟਹਿਲਬੀਰ ਸਿੰਘ, ਸਪਿੰਦਰਜੀਤ ਸਰਮਾ ਧਨੇਠਾ, ਰਾਜਿੰਦਰ ਸਿੰਘ ਰਾਜਪੁਰਾ, ਪ੍ਰਭਾਤ ਵਰਮਾ, ਅਸ਼ਵਨੀ ਬੰਸਲ, ਜਤਿੰਦਰ ਵਰਮਾ, ਜੁਗਪ੍ਰਗਟ ਸਿੰਘ, ਸੁਖਚੈਨ ਸਿੰਘ, ਰਾਜਵਿੰਦਰ ਸਿੰਘ ਭਿੰਡਰ, ਬੱਬਣ ਭਾਦਸੋਂ, ਭਰਪੂਰ ਚੰਦ ਸਿੰਗਲਾ, ਸ਼ਿਵਪ੍ਰੀਤ ਸਿੰਘ ਪਟਿਆਲਾ ਸਾਥੀ ਹਾਜ਼ਰ ਰਹੇ |
Ad Position 22
No active advertisement
ਪਿਛਲੀ ਖ਼ਬਰ ਹਲਕਾ ਸ਼ੁਤਰਾਣਾ 'ਚ ਪੋਲਿੰਗ ਬੂਥਾਂ ਤੱਕ ਕਮੇਟੀਆਂ ਬਣਾ ਕੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕੀਤਾ-ਦਰਬਾਰਾ ਸਿੰਘ ਬੰਨਵਾਲਾ... ਅਗਲੀ ਖ਼ਬਰ ਦੇਸੀ ਪਿਸਤੌਲ, ਮੈਗਜ਼ੀਨ ਤੇ ਜ਼ਿੰਦਾ ਰੌਂਦਾਂ ਸਮੇਤ 3 ਗਿ੍ਫ਼ਤਾਰ
Ad Position 24