31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਖ਼ਰਾਬ ਹੋਏ ਝੋਨੇ ਦਾ ਮੁਆਵਜ਼ਾ ਨਾ ਮਿਲਣ 'ਤੇ ਕਿਸਾਨਾਂ 'ਚ ਭਾਰੀ ਰੋਸ

Ad Position 21
No active advertisement
ਕਿਸਾਨ ਆਗੂ ਜਸਵਿੰਦਰ ਸਿੰਘ ਮੋਹਣੀ ਭਾਂਖਰ | <br/> 01-11-2025
ਸਨੌਰ, 31 ਅਕਤੂਬਰ (ਮੋਹਣ ਸਿੰਘ ਭੱਟੀ)-ਦੋ ਮਹੀਨੇ ਪਹਿਲਾਂ ਹੋਈ ਬਾਰਿਸ਼ ਅਤੇ ਝੋਨੇ ਦੇ ਬੌਣੇ ਰੋਗ ਕਾਰਨ ਤਬਾਹ ਹੋਈ ਫ਼ਸਲ ਦਾ ਮੁਆਵਜ਼ਾ ਨਾ ਮਿਲਣ ਕਾਰਨ ਕਿਸਾਨਾਂ ਵਿਚ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਤੀ ਗ਼ੁੱਸਾ ਸੱਤਵੇਂ ਅਸਮਾਨ 'ਤੇ ਹੈ | ਪੀੜਤ ਕਿਸਾਨਾਂ ਦਾ ਦੋਸ਼ ਹੈ ਕਿ ਡੀ ਸੀ ਪਟਿਆਲਾ ਅਤੇ ਤਹਿਸੀਲਦਾਰ ਪਟਿਆਲਾ ਨੂੰ ਮੰਗ ਪੱਤਰ ਦੇਣ ਦੇ ਬਾਵਜੂਦ, ਅੱਜ ਤੱਕ ਕਿਸੇ ਵੀ ਅਧਿਕਾਰੀ ਜਾਂ ਸਰਕਾਰੀ ਨੁਮਾਇੰਦੇ ਨੇ ਉਨ੍ਹਾਂ ਦੀ ਸਾਰ ਨਹੀਂ ਲਈ, ਜਿਸ ਕਾਰਨ ਕਿਸਾਨਾਂ ਵਿਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ਕਿਸਾਨ ਆਗੂ (ਪੰਜਾਬ) ਜਸਵਿੰਦਰ ਸਿੰਘ ਮੋਹਣੀ ਭਾਂਖਰ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ, ਕੇਂਦਰ ਸਰਕਾਰ ਦੀ ਘੁਰਕੀ ਤੋਂ ਡਰ ਕੇ ਕਿਸਾਨਾਂ, ਜ਼ਿਮੀਂਦਾਰਾਂ ਅਤੇ ਖੇਤੀ ਕਾਮਿਆਂ ਨੂੰ ਖ਼ਤਮ ਕਰਨ 'ਤੇ ਤੁਲੀ ਹੋਈ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਪੀੜਤ ਕਿਸਾਨਾਂ ਨੂੰ ਤੁਰੰਤ ਬਣਦਾ ਮੁਆਵਜ਼ਾ ਜਾਰੀ ਨਾ ਕੀਤਾ ਤਾਂ 2027 ਦੀਆਂ ਚੋਣਾਂ ਵਿਚ ਸਰਕਾਰ ਦਾ ਬਿਸਤਰਾ ਗੋਲ ਕਰ ਦਿੱਤਾ ਜਾਵੇਗਾ ਅਤੇ ਪਿੰਡਾਂ ਵਿਚ 'ਝਾੜੂ ਪਾਰਟੀ' (ਆਪ) ਦੇ ਆਗੂਆਂ ਖਿਲਾਫ ਪੂਰੀ ਤਰ੍ਹਾਂ ਨਾਲ ਨਾਰਾਜ਼ਗੀ ਕੱਢੀ ਜਾਵੇਗੀ | ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਗੁੰਡਾ ਰਾਜ ਤੋਂ ਬਗੈਰ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ ਹੈ | ਆਪਣੀ ਫ਼ਸਲ ਦੇ ਹੋਏ ਨੁਕਸਾਨ ਦਾ ਵੇਰਵਾ ਦਿੰਦਿਆਂ ਸ. ਭਾਂਖਰ ਨੇ ਦੱਸਿਆ ਕਿ ਉਨ੍ਹਾਂ ਦੀ ਸੱਤ ਏਕੜ ਝੋਨੇ ਦੀ ਫਸਲ ਬੌਣੇ ਰੋਗ ਦਾ ਸ਼ਿਕਾਰ ਹੋ ਗਈ ਸੀ, ਜਿਸ ਵਿਚੋਂ ਸਿਰਫ ਨੌਂ ਕੁਇੰਟਲ ਛਿਆਨਵੇਂ ਕਿਲੋ (9.96 ਕੁਇੰਟਲ) ਝਾੜ ਹੀ ਨਿਕਲਿਆ ਹੈ | ਉਨ੍ਹਾਂ ਹਲਕਾ ਸਨੌਰ ਦੇ ਇੰਚਾਰਜ ਨੂੰ ਵੀ ਬੇਨਤੀ ਕੀਤੀ ਕਿ ਉਹ ਕਿਸਾਨਾਂ ਦਾ ਬਣਦਾ ਮੁਆਵਜ਼ਾ ਜਲਦੀ ਤੋਂ ਜਲਦੀ ਦਿਵਾਉਣ ਲਈ ਖੇਚਲ ਕਰਨ |
Ad Position 22
No active advertisement
ਪਿਛਲੀ ਖ਼ਬਰ ਵਿਕਾਸ ਕਾਰਜਾਂ ਦੀ ਮਨਜ਼ੂਰੀ ਸੂਬਾ ਸਰਕਾਰ ਦਾ ਸ਼ਲਾਘਾਯੋਗ ਕਦਮ-ਮੇਅਰ ਕੁੰਦਨ ਗੋਗੀਆ ਅਗਲੀ ਖ਼ਬਰ ਲਾਰੈਂਸ ਇੰਟਰਨੈਸ਼ਨਲ ਸਕੂਲ ਵਿਖੇ ਇੰਟਰ ਹਾਊਸ ਡੈਕਲਾਮੇਸ਼ਨ ਮੁਕਾਬਲੇ ਕਰਵਾਏ
Ad Position 24