ਪਟਿਆਲਾ, 31 ਅਕਤੂਬਰ (ਅ.ਸ. ਆਹਲੂਵਾਲੀਆ)-ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਮੰਦਿਰ ਸ੍ਰੀ ਕਾਲੀ ਦੇਵੀ ਦੇ ਆਲੇ-ਦੁਆਲੇ ਇਸ ਗੱਲ ਦਾ ਵੀ ਖ਼ਿਆਲ ਰਖਿਆ ਜਾਵੇਗਾ ਕਿ ਸਾਫ਼ ਸਫ਼ਾਈ ਅਤੇ ਸ਼ਰਧਾਲੂਆਂ ਦੇ ਆਉਣ ਜਾਣ ਲਈ ਕਿਸੇ ਕਿਸਮ ਦਾ ਵਿਘਨ ਨਾ ਪਵੇ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਮੁਖੀ ਭਗਵੰਤ ਸਿੰਘ ਮਾਨ ਵਲੋਂ ਇਹ ਸਪਸ਼ਟ ਕੀਤਾ ਗਿਆ ਹੈ ਕਿ ਇਕ-ਇਕ ਪੈਸਾ ਮੰਦਿਰ ਦੇ ਹੋਣ ਵਾਲੇ ਵਿਕਾਸ ਕਾਰਜਾਂ 'ਤੇ ਲੱਗਣਾ ਯਕੀਨੀ ਬਣਾਇਆ ਜਾਵੇ | ਇਸੇ ਤਰਜ਼ 'ਤੇ ਪਟਿਆਲਾ ਵਿਚਲੇ ਵਿਕਾਸ ਕਾਰਜਾਂ ਨੂੰ ਵੀ ਨੇਪਰੇ ਚਾੜਿ੍ਹਆ ਜਾ ਰਿਹਾ ਹੈ ਤਾਂ ਕਿ ਪਟਿਆਲਾ ਵਿਚ ਸਥਿਤ ਧਾਰਮਿਕ ਅਸਥਾਨਾਂ ਦੇ ਨਾਲ-ਨਾਲ ਸਭਿਆਚਾਰਕ ਦਿੱਖ ਪ੍ਰਦਾਨ ਕਰਨ ਵਾਲੇ ਸਥਾਨਾਂ ਤੱਕ ਪਹੁੰਚ ਮਾਰਗ ਵੀ ਸ਼ਰਧਾਲੂਆਂ ਤੇ ਸੈਲਾਨੀਆਂ ਲਈ ਸੁਖਾਲੇ ਤੇ ਸਾਫ਼ ਸੁਥਰੇ ਹਨ | ਉਨ੍ਹਾਂ ਸਪਸ਼ਟ ਕੀਤਾ ਕਿ ਹੋਣ ਵਾਲੇ ਵਿਕਾਸ ਕਾਰਜਾਂ 'ਚ ਕਿਸੇ ਕਿਸਮ ਦੀ ਕੁਤਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਹਮੇਸ਼ਾ ਵਿਭਾਗੀ ਕਾਰਵਾਈ ਲਈ ਤਿਆਰ ਰਹਿਣਾ ਚਾਹੀਦਾ ਹੈ |