ਪਟਿਆਲਾ, 31 ਅਕਤੂਬਰ (ਮਨਦੀਪ ਸਿੰਘ ਖਰੌੜ)-ਇਥੋਂ ਦੀ ਰਹਿਣ ਵਾਲੀ 22 ਸਾਲਾ ਲੜਕੀ ਭੇਦ ਭਰੇ ਹਾਲਾਤ ਵਿਚ ਲਾਪਤਾ ਹੋ ਗਈ | ਇਸ ਸੰਬੰਧੀ ਲੜਕੀ ਦੇ ਪਿਤਾ ਨੇ ਥਾਣਾ ਬਖਸ਼ੀਵਾਲਾ 'ਚ ਸ਼ਿਕਾਇਤ ਦਰਜ ਕਰਵਾਈ ਕਿ 24 ਅਕਤੂਬਰ ਦੀ ਰਾਤ ਨੂੰ ਉਨ੍ਹਾਂ ਦੀ ਲੜਕੀ ਬਿਨਾਂ ਦੱਸੇ ਘਰੋਂ ਚਲੀ ਗਈ ਹੁਣ ਤੱਕ ਵਾਪਸ ਨਹੀਂ ਆਈ | ਸ਼ਿਕਾਇਤਕਰਤਾ ਨੇ ਪੁਲਿਸ ਕੋਲ ਸ਼ੰਕਾ ਪ੍ਰਗਟ ਕੀਤਾ ਉਸ ਦੀ ਲੜਕੀ ਨੂੰ ਕਿਸੇ ਹਿਰਾਸਤ ਵਿਚ ਰੱਖਿਆ ਹੋਇਆ ਹੈ | ਜਿਸ ਆਧਾਰ ਉਤੇ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕਰ ਲਿਆ ਹੈ |