30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਡਿਪਟੀ ਕਮਿਸ਼ਨਰ ਵਲੋਂ ਘਨੁੰੜਕੀ ਤੇ ਬੌੜਾਂ ਵਿਖੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨਾਲ ਕੀਤੀ ਮੁਲਾਕਾਤ

Ad Position 21
No active advertisement
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਪਿੰਡ ਘਨੁੰੜਕੀ ਅਤੇ ਬੌੜਾਂ ਪਿੰਡ ਦਾ ਦੌਰਾ ਕਰਕੇ ਖੇਤਾਂ 'ਚ ਪਰਾਲੀ ਸੰਭਾਲਣ ਦਾ ਜਾਇਜ਼ਾ ਲੈਂਦੇ ਹੋਏ | ਤਸਵੀਰਾਂ : ਜਗਨਾਰ ਸਿੰਘ ਦੁਲੱਦੀ <br/> 01-11-2025
ਨਾਭਾ, 31 ਅਕਤੂਬਰ (ਜਗਨਾਰ ਸਿੰਘ ਦੁਲੱਦੀ)-ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਅੱਜ ਨਾਭਾ ਨੇੜਲੇ ਪਿੰਡਾਂ ਘਨੁੰੜਕੀ ਤੇ ਬੌੜਾਂ ਵਿਖੇ ਬੇਲਰ ਨਾਲ ਪਰਾਲੀ ਬਿਨਾਂ ਅੱਗ ਲਾਏ ਸੰਭਾਲ ਰਹੇ ਕਿਸਾਨਾਂ ਦੀ ਹੌਸਲਾ ਅਫ਼ਜਾਈ ਕੀਤੀ ਗਈ | ਉਨ੍ਹਾਂ ਕਿਹਾ ਕਿ ਇਸ ਵਾਰ ਨਾਭਾ ਇਲਾਕੇ ਦੇ ਕਿਸਾਨਾਂ ਨੇ ਪਿਛਲੀ ਵਾਰ ਤੋਂ ਵੀ ਜ਼ਿਆਦਾ ਅੱਗੇ ਆ ਕੇ ਪਰਾਲੀ ਬਿਨਾਂ ਅੱਗ ਲਾਏ ਸੰਭਾਲੀ ਹੈ | ਡਿਪਟੀ ਕਮਿਸ਼ਨਰ ਵੱਲੋਂ ਇਸੇ ਦੌਰਾਨ ਬਿਨਾਂ ਅੱਗ ਲਾਏ ਖੇਤਾਂ ਵਿੱਚ ਕਣਕ ਦੀ ਬਿਜਾਈ ਦਾ ਵੀ ਜਾਇਜ਼ਾ ਲਿਆ ਗਿਆ | ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸਹਿਯੋਗ ਸਦਕਾ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਕਾਫ਼ੀ ਘਟੇ ਹਨ ਪਰੰਤੂ ਅਜੇ ਹੋਰ ਵੀ ਕਿਸਾਨਾਂ ਨੂੰ ਅੱਗੇ ਆਉਣ ਦੀ ਲੋੜ ਹੈ ਤਾਂ ਕਿ ਅਸੀਂ ਪਟਿਆਲਾ ਜ਼ਿਲ੍ਹੇ ਨੂੰ ਬਿਲਕੁਲ ਪਰਾਲੀ ਨੂੰ ਅੱਗ ਲਾਉਣ ਤੋਂ ਮੁਕਤ ਕਰ ਸਕੀਏ | ਉਨ੍ਹਾਂ ਕਿਹਾ ਕਿ ਹੁਣ ਜਦੋਂ ਕਣਕ ਦੀ ਬਿਜਾਈ ਦਾ ਸਮਾਂ ਚੱਲ ਰਿਹਾ ਹੈ ਤਾਂ ਕਿਸਾਨ ਹੈਪੀ ਸੀਡਰ, ਸੁਪਰ ਸੀਡਰ ਤੇ ਜ਼ੀਰੋ ਟਿੱਲ ਮਸ਼ੀਨਾਂ ਨਾਲ ਇਨਸੀਟੂ ਪ੍ਰਕਿ੍ਆ ਅਪਣਾ ਕੇ ਪਰਾਲੀ ਜਮੀਨ 'ਚ ਹੀ ਮਿਲਾ ਕੇ ਕਣਕ ਦੀ ਬਿਜਾਈ ਕਰਨ, ਜਿਸ ਨਾਲ ਅਗਲੀ ਫ਼ਸਲ ਦਾ ਝਾੜ ਵੀ ਵਧੇਗਾ | ਡਿਪਟੀ ਕਮਿਸ਼ਨਰ ਨੇ ਇਸ ਮੌਕੇ ਬੇਲਰ ਮਾਲਕਾਂ ਤੇ ਕਿਸਾਨਾਂ ਅੰਮਿ੍ਤ ਸਿੰਘ, ਦਰਸ਼ਨ ਸਿੰਘ ਤੇ ਹਰਜੀਤ ਸਿੰਘ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੋਰ ਕਿਸਾਨ ਵੀ ਵਾਤਾਵਰਨ ਬਚਾਉਣ ਅਤੇ ਪਰਾਲੀ ਨੂੰ ਬਿਨਾਂ ਅੱਗ ਲਾਏ ਸੰਭਾਲਣ ਲਈ ਅੱਗੇ ਆਉਣ ਅਤੇ ਅਜਿਹੇ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੁਹੱਈਆ ਕਰਵਾਈ ਜਾਵੇਗੀ | ਉਨ੍ਹਾਂ ਦੱਸਿਆ ਕਿ ਕਿਸਾਨ ਲੋੜੀਂਦੀ ਮਸ਼ੀਨਰੀ ਹੈਪੀ ਸੀਡਰ, ਸੁਪਰ ਸੀਡਰ, ਜ਼ੀਰੋ ਟਿੱਲ ਆਦਿ ਲੈਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਸੈਂਟਰ ਦੇ ਫੋਨ ਨੰਬਰ 0175-2350550 'ਤੇ ਸੰਪਰਕ ਕਰਨ | ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਏ.ਡੀ.ਸੀਜ ਤੇ ਐਸ.ਡੀ.ਐਮ, ਡੀ.ਐਸ.ਪੀਜ ਤੇ ਹੋਰ ਟੀਮਾਂ ਸਮੇਤ ਪੂਰਾ ਜ਼ਿਲ੍ਹਾ ਪ੍ਰਸ਼ਾਸਨ ਪਰਾਲੀ ਸਾੜਨ ਤੋਂ ਰੋਕਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ 'ਤੇ ਅਤੇ ਹਵਾ ਗੁਣਵੱਤਾ ਮੋਨੀਟਰਿੰਗ ਕਮਿਸ਼ਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਲਗਾਤਾਰ ਕਿਸਾਨਾਂ ਨਾਲ ਰਾਬਤਾ ਬਣਾ ਰਿਹਾ ਹੈ | ਇਸ ਮੌਕੇ ਖੇਤੀਬਾੜੀ ਅਫ਼ਸਰ ਜੁਪਿੰਦਰ ਸਿੰਘ ਗਿੱਲ, ਏ.ਈ.ਓ. ਰਵਿੰਦਰ ਸਿੰਘ ਚੱਠਾ, ਏ.ਡੀ.ਓ. ਜਸਪ੍ਰੀਤ ਸਿੰਘ ਢਿੱਲੋਂ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸਨੌਰ 'ਚ ਬਣ ਰਹੀ ਸੜਕ ਦੀ ਗੁਣਵੱਤਾ 'ਤੇ ਲੋਕਾਂ ਨੇ ਚੁੱਕੇ ਗੰਭੀਰ ਸਵਾਲ, ਘਪਲੇ ਦੇ ਲਾਏ ਦੋਸ਼ ਅਗਲੀ ਖ਼ਬਰ ਭੇਦ ਭਰੇ ਹਾਲਾਤ 'ਚ ਲੜਕੀ ਲਾਪਤਾ <br/>
Ad Position 24