30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਮੇਰੇ ਉੱਪਰ ਲਗਾਏ ਗਏ ਸਾਰੇ ਇਲਜ਼ਾਮ ਬੇਬੁਨਿਆਦ ਹਨ-ਵਿਧਾਇਕ ਬਾਜ਼ੀਗਰ

Ad Position 21
No active advertisement
ਅਜੀਤ ਡੈਸਕ 01-11-2025
ਸ਼ੁਤਰਾਣਾ, 31 (ਨਵਜੋਤ ਸਿੰਘ ਮਹਿਰੋਕ)-ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਉੱਪਰ ਚੀਕਾ (ਹਰਿਆਣਾ) ਵਿਖੇ ਜੋ ਪਰਚਾ ਦਰਜ ਕੀਤਾ ਗਿਆ ਹੈ ਉਸ ਦੀ ਨਿਰਪੱਖ ਜਾਂਚ ਕੀਤੀ ਜਾਵੇ ਕਿਉਂਕਿ ਉਹ ਪਰਚਾ ਬਿਲਕੁਲ ਬੇਬੁਨਿਆਦ ਅਤੇ ਝੂਠਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡੀ.ਸੀ.ਯੂ. ਪਟਿਆਲਾ ਦੇ ਚੇਅਰਮੈਨ ਹਰਿੰਦਰ ਸਿੰਘ ਚੱਠਾ (ਮੋਲਵੀਵਾਲਾ) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਗੁਰਚਰਨ ਰਾਮ ਖਿਲਾਫ਼ ਪੁਲਿਸ ਵਲੋਂ 10-12 ਪਰਚੇ ਦਰਜ ਕੀਤੇ ਹੋਏ ਹਨ ਜੋ ਇਹ ਦਰਸਾਉਂਦੇ ਹਨ ਕਿ ਉਸ ਵਲੋਂ ਪਹਿਲਾਂ ਵੀ ਕਈ ਧੋਖਾਧੜੀ ਦੇ ਕੰਮ ਕੀਤੇ ਹੋਏ ਸਨ | ਉੱਨ੍ਹਾਂ ਦੱਸਿਆ ਕਿ ਇਹ ਸਭ ਇੱਕ ਸੋਚੀ ਸਮਝੀ ਸਾਜ਼ਿਸ਼ ਹੈ ਅਤੇ ਵਿਧਾਇਕ ਕੁਲਵੰਤ ਸਿੰਘ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਇਸ ਸਬੰਧੀ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਉੱਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਉੱਪਰ ਇਹ ਪਰਚਾ ਝੂਠਾ ਦਰਜ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਉੱਪਰ ਲਗਾਏ ਗਏ ਸਾਰੇ ਇਲਜ਼ਾਮ ਬੇਬੁਨਿਆਦ ਹਨ ਜੇਕਰ ਕਿਸੇ ਤਰ੍ਹਾਂ ਦੀ ਕਾਰਵਾਈ ਕਰਨੀ ਹੁੰਦੀ ਤਾਂ ਮੈਂ ਪੰਜਾਬ ਵਿੱਚ ਹੀ ਕਰਵਾ ਦਿੰਦਾ | ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਲੋਕਾਂ ਦੇ ਸਹਿਯੋਗ ਨਾਲ ਵਿਧਾਇਕ ਬਣੇ ਹਨ ਅਤੇ ਹਮੇਸ਼ਾ ਤੋਂ ਹੀ ਆਪਣੇ ਹਲਕੇ ਦੇ ਲੋਕਾਂ ਨਾਲ ਖੜ੍ਹੇ ਹਨ ਅਤੇ ਲੋਕਾਂ ਦੀ ਭਲਾਈ ਲਈ ਹਮੇਸ਼ਾ ਵਿਧਾਨ ਸਭਾ ਵਿੱਚ ਆਪਣੀ ਆਵਾਜ਼ ਬੁਲੰਦ ਕਰਕੇ ਹਲਕੇ ਦੇ ਮੁੱਦਿਆਂ ਨੂੰ ਅੱਗੇ ਲਿਆਉਂਦੇ ਰਹੇ ਹਨ ਤਾਂ ਜੋ ਸ਼ੁਤਰਾਣਾ ਹਲਕਾ ਵਿਕਾਸ ਪੱਖੋਂ ਪਛੜ ਨਾ ਸਕੇ |
Ad Position 22
No active advertisement
ਪਿਛਲੀ ਖ਼ਬਰ ਬੱਸ ਤੇ ਟਰੱਕ ਦੀ ਸਿੱਧੀ ਹੋਈ ਟੱਕਰ, ਕੰਡਕਟਰ ਦੀ ਮੌਤ <br/> ਅਗਲੀ ਖ਼ਬਰ ਸ਼ਹਿਰੀ ਪੁਲਿਸ ਵਲੋਂ ਕਰੋੜਾਂ ਰੁਪਏ ਦੀ ਠੱਗੀ ਮਾਰਨ ਵਾਲਾ ਸ਼ਾਤਰ ਠੱਗ ਦਿੱਲੀ ਏਅਰਪੋਰਟ ਤੋਂ ਗਿ੍ਫ਼ਤਾਰ, ਮੁੱਖ ਮੁਲਜ਼ਮ ਫ...
Ad Position 24