30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਸਰਕਾਰੀ ਕਾਲਜ ਲੜਕੀਆਂ ਵਿਖੇ ਵਿਜੀਲੈਂਸ ਜਾਗਰੂਕਤਾ ਪ੍ਰੋਗਰਾਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 01-11-2025
ਪਟਿਆਲਾ, 31 ਅਕਤੂਬਰ (ਗੁਰਵਿੰਦਰ ਸਿੰਘ ਅÏਲਖ)-ਸਰਕਾਰੀ ਕਾਲਜ ਲੜਕੀਆਂ, ਵਿਖੇ ਪਿ੍ੰਸੀਪਲ ਡਾ. ਸ਼ਵਿੰਦਰ ਸਿੰਘ ਰੇਖੀ ਦੀ ਅਗਵਾਈ ਹੇਠ ਰਾਜਨੀਤੀ ਵਿਭਾਗ ਵਲੋਂ ਵਿਜੀਲੈਂਸ ਜਾਗਰੂਕਤਾ ਹਫ਼ਤਾ ਸਮਰਪਿਤ ਸਮਾਗਮ ਕਰਵਾਇਆ ਗਿਆ¢ ਇਸ ਮÏਕੇ ਵਿਜੀਲੈਂਸ ਜਾਗਰੂਕਤਾ ਵਿਸ਼ੇ 'ਤੇ ਭਾਸ਼ਣ ਮੁਕਾਬਲਾ ਕਰਵਾਇਆ ਗਿਆ¢ ਸਮਾਗਮ ਦੀ ਸ਼ੁਰੂਆਤ ਰਾਜਨੀਤੀ ਵਿਭਾਗ ਦੇ ਮੁਖੀ ਪ੍ਰੋ. ਸ਼ਾਮ ਸੁੰਦਰ ਵਲੋਂ ਭਿ੍ਸ਼ਟਾਚਾਰ ਵਿਰੋਧੀ ਸਹੁੰ ਚੁਕਵਾਉਣ ਨਾਲ ਹੋਈ¢ ਇਸ ਮÏਕੇ ਪੰਜਾਬੀ ਯੂਨੀਵਰਸਿਟੀ ਦੇ ਈ.ਐਮ.ਆਰ.ਸੀ. ਵਿਭਾਗ ਦੇ ਡਾਇਰੈਕਟਰ ਦਲਜੀਤ ਅਮੀ ਮੁੱਖ ਬੁਲਾਰੇ ਵਜੋਂ ਹਾਜ਼ਰ ਹੋਏ¢ ਪਿ੍ੰਸੀਪਲ ਡਾ. ਰੇਖੀ ਨੇ ਦਲਜੀਤ ਅਮੀ ਦਾ ਸਵਾਗਤ ਕੀਤਾ ਅਤੇ ਵਿਦਿਆਰਥਣਾਂ ਨੂੰ ਸਮਾਜਕ ਬੁਰਾਈਆਂ ਤੋਂ ਸਚੇਤ ਰਹਿਣ ਦੀ ਪ੍ਰੇਰਣਾ ਦਿੰਦਿਆਂ ਕਿਹਾ ਕਿ ਮਾਪਿਆਂ ਦੀ ਕਮਾਈ ਨੂੰ ਮੁੱਲਵਾਨ ਬਣਾਉਂਦੇ ਹੋਏ ਆਪਣੀ ਪੜ੍ਹਾਈ 'ਤੇ ਪੂਰਾ ਧਿਆਨ ਦੇਣ¢ ਦਲਜੀਤ ਅਮੀ ਨੇ ਅਜ਼ਾਦੀ ਦੇ ਸੰਕਲਪ 'ਤੇ ਰÏਸ਼ਨੀ ਪਾਉਂਦੇ ਹੋਏ ਭਿ੍ਸ਼ਟਾਚਾਰ ਤੇ ਵਿਜੀਲੈਂਸ ਜਾਗਰੂਕਤਾ ਦੀ ਲੋੜ ਬਾਰੇ ਵਿਸਤਾਰ ਨਾਲ ਵਿਚਾਰ ਸਾਂਝੇ ਕੀਤੇ¢ ਉਹਨਾਂ ਨੇ ਵਿਜੀਲੈਂਸ ਬਿਊਰੋ ਦੀ ਭੂਮਿਕਾ 'ਤੇ ਵੀ ਚਰਚਾ ਕੀਤੀ ਤੇ ਵਿਦਿਆਰਥਣਾਂ ਨੂੰ ਸਮਾਜ ਵਿੱਚ ਵਧ ਰਹੇ ਭਿ੍ਸ਼ਟਾਚਾਰ ਵਿਰੁੱਧ ਸਚੇਤ ਰਹਿਣ ਲਈ ਉਤਸ਼ਾਹਿਤ ਕੀਤਾ¢ ਅੰਤ ਵਿਚ ਡਾ. ਪੂਜਾ ਬਾਂਸਲ ਨੇ ਆਏ ਬੁਲਾਰੇ, ਵਿਭਿੰਨ ਵਿਭਾਗਾਂ ਦੇ ਪ੍ਰੋਫੈਸਰਾਂ ਤੇ ਵਿਦਿਆਰਥਣਾਂ ਦਾ ਧੰਨਵਾਦ ਕੀਤਾ¢ ਇਸ ਸਮਾਗਮ ਵਿਚ ਕੋਮਲ ਕਲਾਵਾਂ ਵਿਭਾਗ ਤੋਂ ਪ੍ਰੋ. ਸੁਭਾਸ਼ ਚੰਦਰ, ਪੰਜਾਬੀ ਵਿਭਾਗ ਤੋਂ ਪ੍ਰੋ. ਕੁਲਤਾਰ ਸਿੰਘ, ਪ੍ਰੋ. ਪ੍ਰਭਜੋਤ ਕÏਰ, ਪ੍ਰੋ. ਨਰਿੰਦਰਪਾਲ ਕÏਰ ਤੇ ਅੰਗਰੇਜ਼ੀ ਵਿਭਾਗ ਤੋਂ ਪ੍ਰੋ. ਪੰਕਜ ਕਪੂਰ ਵੀ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਪਟਿਆਲਾ ਪੁਲਿਸ ਨੇ ਰਾਸ਼ਟਰੀ ਏਕਤਾ ਦਿਵਸ ਮੌਕੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਕਰਵਾਈ ਦੌੜ ਅਗਲੀ ਖ਼ਬਰ ਪੰਜਾਬੀ 'ਵਰਸਿਟੀ ਦੇ ਵਿਖੇ 62ਵੀਂ ਸਾਲਾਨਾ ਅਥਲੈਟਿਕ ਮੀਟ ਕਰਵਾਈ <br/>
Ad Position 24