15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਪ੍ਰਧਾਨ ਮੰਤਰੀ ਪੰਜਾਬ ਦੇ ਬਣਦੇ ਹੱਕ ਬਹਾਲ ਕਰਨ-ਪ੍ਰੋ. ਬਡੂੰਗਰ

Ad Position 21
No active advertisement
ਅਜੀਤ ਡੈਸਕ 02-11-2025
ਪਟਿਆਲਾ, 1 ਨਵੰਬਰ (ਅ.ਸ. ਆਹਲੂਵਾਲੀਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਇਕ ਨਵੰਬਰ ਨੂੰ ਮਨਾਏ ਜਾਂਦੇ ਪੰਜਾਬ ਡੇਅ ਸੰਬੰਧੀ ਕਿਹਾ ਕਿ 1 ਨਵੰਬਰ 1966 ਨੂੰ ਤਤਕਾਲੀਨ ਕਾਂਗਰਸੀ ਸਰਕਾਰ ਨੇ ਪੰਜਾਬ, ਪੰਜਾਬੀ ਵਿਰੋਧੀ ਨਖਿੱਧ ਵਿਚਾਰ ਕਾਰਨ ਪੰਜਾਬ ਦੀ ਬੇਲੋੜੀ ਅਤੇ ਗ਼ੈਰ-ਕੁਦਰਤੀ ਵੰਡ ਕਰਕੇ ਪੰਜਾਬ ਦੇ ਤਿੰਨ ਟੁਕੜੇ ਕਰ ਦਿੱਤੇ ਗਏ | ਉਨ੍ਹਾਂ ਕਿਹਾ ਕਿ ਪੰਜਾਬ ਦੇ ਤਿੰਨ ਟੁਕੜੇ ਕਰ ਦਿ. ਦਾ ਹੱਕ ਖੋਹ ਕੇ ਭਾਰੀ ਧੱਕਾ ਅਤੇ ਘੋਰ ਬੇਇਨਸਾਫ਼ੀ ਕੀਤੀ ਗਈ ਸੀ | ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੀ ਰਾਜਧਾਨੀ (ਚੰਡੀਗੜ੍ਹ), ਪੰਜਾਬ ਹਾਈਕੋਰਟ ਅਤੇ ਪੰਜਾਬੀ ਬੋਲਦੇ ਇਲਾਕੇ ਅਤੇ ਬੀ.ਬੀ.ਐਮ.ਬੀ ਪੰਜਾਬ ਨੂੰ ਦਿੱਤੇ ਜਾਣ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਪੰਜਾਬ ਨਾਲ ਹਮੇਸ਼ਾਂ ਵਿਤਕਰੇਬਾਜੀ ਕੀਤੀ ਗਈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਪੰਜਾਬ ਨਾਲ ਕੀਤੇ ਇਸ ਜਬਰ ਤੇ ਧੱਕੇਸ਼ਾਹੀ ਨੂੰ ਦੂਰ ਕਰਕੇ ਪੰਜਾਬ ਦੇ ਬਣਦੇ ਹੱਕ ਬਹਾਲ ਕੀਤੇ ਜਾਣ |
Ad Position 22
No active advertisement
ਪਿਛਲੀ ਖ਼ਬਰ ਪੀੜਤ ਪਰਿਵਾਰ ਵਲੋਂ ਸਨੌਰ ਪੁਲਿਸ 'ਤੇ ਲਾਏ ਲਾਪਰਵਾਹੀ ਦੇ ਦੋਸ਼, ਇਨਸਾਫ਼ ਦੀ ਕੀਤੀ ਮੰਗ ਅਗਲੀ ਖ਼ਬਰ ਸ਼ਹਿਰ ਦੇ ਵਿਕਾਸ ਲਈ ਪੈਸੇ ਦੀ ਕੋਈ ਵੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ-ਨੀਨਾ ਮਿੱਤਲ
Ad Position 24