15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਆਲ ਇੰਡੀਆ ਮਜ਼ਦੂਰ ਦਲ ਯੂਨੀਅਨ ਦੀ ਮੀਟਿੰਗ ਦੌਰਾਨ ਹੋਈਆਂ ਅਹਿਮ ਵਿਚਾਰਾਂ

Ad Position 21
No active advertisement
ਅਜੀਤ ਡੈਸਕ 02-11-2025
ਭਾਦਸੋਂ, 1 ਨਵੰਬਰ (ਗੁਰਬਖ਼ਸ਼ ਸਿੰਘ ਵੜੈਚ)-ਆਲ ਇੰਡੀਆ ਮਜ਼ਦੂਰ ਦਲ ਦੀ ਇਕ ਅਹਿਮ ਮੀਟਿੰਗ ਸੂਬਾ ਪ੍ਰਧਾਨ ਗੁਰਦੀਪ ਸਿੰਘ ਢੀਂਗੀ ਦੀ ਅਗਵਾਈ ਵਿਚ ਹੋਈ | ਇਸ ਮੀਟਿੰਗ 'ਚ ਦਲ ਦੀ ਭਾਦਸੋਂ ਰੇਂਜ ਦੇ ਮੈਂਬਰਾਂ ਅਤੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ ਜਿਸ ਵਿਚ ਸਰਬਸੰਮਤੀ ਨਾਲ ਗੁਰਜੰਟ ਸਿੰਘ ਚਾਸਵਾਲ ਨੂੰ ਪ੍ਰਧਾਨ, ਜਗਤਾਰ ਸਿੰਘ ਸੁਧੇਵਾਲ ਨੂੰ ਮੀਤ ਪ੍ਰਧਾਨ, ਗੁਰਮੀਤ ਸਿੰਘ ਮੱਲੇਵਾਲ ਨੂੰ ਜਰਨਲ ਸਕੱਤਰ, ਪਰਗਟ ਸਿੰਘ ਰਾਮਗੜ੍ਹ ਨੂੰ ਕੈਸ਼ੀਅਰ ਚੁਣਿਆ ਗਿਆ | ਇਸ ਮੌਕੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਕਲਾਸ 4 ਗੌਰਮਿੰਟ ਇੰਮ. ਯੂਨੀਅਨ ਨੂੰ ਛੱਡ ਕੇ ਇਸ ਦਲ ਵਿਚ ਸ਼ਾਮਿਲ ਹੋਏ ਹਨ | ਉਨ੍ਹਾਂ ਕਿਹਾ ਕਿ ਦਲ ਦਾ ਮੰਤਵ ਸਮੁੱਚੇ ਮਜ਼ਦੂਰ ਭਾਈਚਾਰੇ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ, ਸਰਕਾਰ ਪਾਸੋਂ ਉਨ੍ਹਾਂ ਨੂੰ ਪੱਕੀ ਨੌਕਰੀ ਦੇਣ ਲਈ ਮੰਗ ਕਰਨਾ, ਕੱਚੇ ਮੁਲਾਜ਼ਮਾਂ ਨੂੰ ਪੱਕੇ ਤੌਰ 'ਤੇ ਭਰਤੀ ਕਰਨਾ, ਤਨਖ਼ਾਹਾਂ ਵਿਚ ਵਾਧਾ ਕਰਨਾ ਅਤੇ ਹੋਰ ਵੀ ਮੰਗਾਂ ਸਰਕਾਰ ਕੋਲ ਯੂਨੀਅਨ ਵਲੋਂ ਰੱਖੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆ ਮੰਗਾਂ ਨਾ ਮੰਨੀਆ ਗਈਆਂ ਤਾਂ ਸੰਘਰਸ਼ ਅਖ਼ਤਿਆਰ ਕੀਤਾ ਜਾਵੇਗਾ | ਇਸ ਮੌਕੇ ਜਰਨੈਲ ਸਿੰਘ, ਰਾਮ ਸਿੰਘ, ਕੇਸਰ ਸਿੰਘ, ਬਲਕਾਰ ਸਿੰਘ, ਗੁਰਬੰਤ ਸਿੰਘ, ਮੇਜਰ ਸਿੰਘ, ਮੇਘ ਸਿੰਘ, ਲਖਬੀਰ ਸਿੰਘ, ਰੂਪ ਸਿੰਘ, ਲਖਵਿੰਦਰ ਸਿੰਘ, ਭਾਨ ਸਿੰਘ, ਗੁਰਮੀਤ ਸਿੰਘ, ਅੰਗਰੇਜ਼ ਸਿੰਘ, ਗੁਰਸੇਵਕ ਸਿੰਘ ਵੀ ਹਾਜ਼ਰ ਸਨ | ਪ੍ਰਧਾਨ ਗੁਰਦੀਪ ਸਿੰਘ ਢੀਂਗੀ ਦੀ ਅਗਵਾਈ ਵਿਚ ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਪੰਜਾਬੀ 'ਵਰਸਿਟੀ ਵਿਖੇ ਇੰਡੀਅਨ ਪੋਲੀਟੀਕਲ ਇਕਾਨਮੀ ਐਸੋਸੀਏਸ਼ਨ ਦੀ 29ਵੀਂ ਸਾਲਾਨਾ ਕਾਨਫ਼ਰੰਸ ਸਮਾਪਤ ਅਗਲੀ ਖ਼ਬਰ ਪੀੜਤ ਪਰਿਵਾਰ ਵਲੋਂ ਸਨੌਰ ਪੁਲਿਸ 'ਤੇ ਲਾਏ ਲਾਪਰਵਾਹੀ ਦੇ ਦੋਸ਼, ਇਨਸਾਫ਼ ਦੀ ਕੀਤੀ ਮੰਗ
Ad Position 24