15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਸਨੌਰ ਬਾਈਪਾਸ ਨੇੜੇ ਤੇਜ਼ ਰਫ਼ਤਾਰ ਟਰੱਕ ਨੇ ਪਿਕਅਪ ਗੱਡੀ ਨੂੰ ਮਾਰੀ ਟੱਕਰ, ਇੱਕ ਦੀ ਮੌਤ

Ad Position 21
No active advertisement
ਅਜੀਤ ਡੈਸਕ 02-11-2025
ਸਨੌਰ, 1 ਨਵੰਬਰ (ਮੋਹਣ ਸਿੰਘ ਭੱਟੀ)- ਸਥਾਨਕ ਥਾਣਾ ਸਨੌਰ ਅਧੀਨ ਪੈਂਦੇ ਨੈਸ਼ਨਲ ਹਾਈਵੇ-7 ਬਾਈਪਾਸ 'ਤੇ ਸਥਿਤ ਐਚਪੀ ਪੈਟਰੋਲ ਪੰਪ ਨੇੜੇ ਬੀਤੀ ਰਾਤ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋਣ ਅਤੇ ਇਕ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ, ਇਹ ਹਾਦਸਾ ਉਦੋਂ ਵਾਪਰਿਆ ਜਦੋਂ ਇੱਕ ਤੇਜ਼ ਰਫ਼ਤਾਰ ਟਰੱਕ (ਨੰਬਰ ਐੱਚ.ਆਰ-84-3058) ਦੇ ਨਾ-ਮਾਲੂਮ ਡਰਾਈਵਰ ਨੇ ਬੜੀ ਲਾਪ੍ਰਵਾਹੀ ਨਾਲ ਇਕ ਪਿਕਅੱਪ ਗੱਡੀ (ਨੰਬਰ ਪੀਬੀ-13ਬੀਟੀ-8164) ਨੂੰ ਆਪਣੀ ਲਪੇਟ ਵਿੱਚ ਲੈ ਲਿਆ | ਇਸ ਸਬੰਧੀ ਥਾਣਾ ਸਨੌਰ ਦੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ, ਸੰਗਰੂਰ ਦੀ ਹਰੀਪੁਰਾ ਬਸਤੀ ਦੇ ਵਸਨੀਕ ਮਨਿੰਦਰਜੀਤ ਸਿੰਘ ਪੁੱਤਰ ਜਸਵੀਰ ਸਿੰਘ ਨੇ ਦੱਸਿਆ ਕਿ ਉਹ 30 ਅਕਤੂਬਰ ਦੀ ਰਾਤ ਕਰੀਬ 8:40 ਵਜੇ ਆਪਣੇ ਸਾਥੀ ਬਲੀ ਵਰਮਾ ਪੁੱਤਰ ਖੇਦੂਰਾਮ (ਵਾਸੀ ਸੰਗਰੂਰ) ਨਾਲ ਆਪਣੀ ਪਿਕਅੱਪ ਗੱਡੀ 'ਤੇ ਸਵਾਰ ਹੋ ਕੇ ਜਾ ਰਿਹਾ ਸੀ | ਜਦੋਂ ਉਹ ਉਕਤ ਸਥਾਨ 'ਤੇ ਪਹੁੰਚੇ ਤਾਂ ਦੋਸ਼ੀ ਟਰੱਕ ਡਰਾਈਵਰ ਨੇ ਬੜੀ ਤੇਜ਼ ਰਫ਼ਤਾਰੀ ਤੇ ਅਣਗਹਿਲੀ ਨਾਲ ਆਪਣਾ ਟਰੱਕ ਲਿਆ ਕੇ ਸਿੱਧਾ ਉਨ੍ਹਾਂ ਦੀ ਗੱਡੀ ਵਿੱਚ ਮਾਰਿਆ | ਇਸ ਭਿਆਨਕ ਟੱਕਰ ਦੇ ਸਿੱਟੇ ਵਜੋਂ ਬਲੀ ਵਰਮਾ ਦੀ ਮੌਤ ਹੋ ਗਈ ਤੇ ਸ਼ਿਕਾਇਤਕਰਤਾ ਮਨਿੰਦਰਜੀਤ ਸਿੰਘ ਖ਼ੁਦ ਵੀ ਜ਼ਖ਼ਮੀ ਹੋ ਗਿਆ | ਹਾਦਸੇ ਤੋਂ ਤੁਰੰਤ ਬਾਅਦ ਦੋਸ਼ੀ ਡਰਾਈਵਰ ਟਰੱਕ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ | ਥਾਣਾ ਸਨੌਰ ਦੀ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ 'ਤੇ ਕਾਰਵਾਈ ਕਰਦਿਆਂ (ਐਫਆਈਆਰ ਨੰਬਰ 110, 31-10-25) ਨਾ-ਮਾਲੂਮ ਟਰੱਕ ਡਰਾਈਵਰ ਵਿਰੁੱਧ ਭਾਰਤੀ ਨਿਆ ਸੰਹਿਤਾ ਦੀਆਂ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਤੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ 'ਚ ਇਕ ਦੀ ਮੌਤ ਅਗਲੀ ਖ਼ਬਰ ਨੌਜਵਾਨ ਦੀ ਕੁੱਟਮਾਰ ਕਰਨ 'ਤੇ ਪੰਜ ਨੌਜਵਾਨਾਂ ਵਿਰੁੱਧ ਮੁਕੱਦਮਾ ਦਰਜ
Ad Position 24