15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਸੜਕ ਹਾਦਸੇ 'ਚ ਇਕ ਦੀ ਮੌਤ

Ad Position 21
No active advertisement
ਅਜੀਤ ਡੈਸਕ 02-11-2025
ਸਮਾਣਾ, 1 ਨਵੰਬਰ (ਸਾਹਿਬ ਸਿੰਘ)- ਬੀਤੇ ਦਿਨ ਸਮਾਣਾ-ਪਟਿਆਲਾ ਸੜਕ 'ਤੇ ਹੋਏ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ | ਥਾਣਾ ਸਦਰ ਸਮਾਣਾ ਦੀ ਪੁਲਿਸ ਨੇ ਕੁਲਦੀਪ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਪਿੰਡ ਭਾਨਰਾ ਥਾਣਾ ਪਸਿਆਣਾ ਦੀ ਸ਼ਿਕਾਇਤ 'ਤੇ ਨਾ-ਮਾਲੂਮ ਵਹੀਕਲ ਦੇ ਡਰਾਈਵਰ ਵਿਰੁੱਧ ਮੁਕੱਦਮਾ ਦਰਜ ਕਰਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ | ਕੁਲਦੀਪ ਸਿੰਘ ਆਪਣੇ ਬਿਆਨ ਵਿਚ ਕਿਹਾ ਹੈ ਕਿ 30 ਅਕਤੂਬਰ 25 ਨੂੰ ਉਸ ਦਾ ਭਰਾ ਜਸਪਾਲ ਸਿੰਘ ਧਰਮ ਕੰਡਾ ਨੇੜੇ ਆਦਰਸ਼ ਕਾਲਜ ਸਮਾਣਾ ਪਾਸ ਖੜ੍ਹਾ ਕਿਸੇ ਨਾਲ ਗੱਲਬਾਤ ਕਰ ਰਿਹਾ ਸੀ ਤਾਂ ਨਾ-ਮਾਲੂਮ ਵਹੀਕਲ ਡਰਾਈਵਰ ਨੇ ਤੇਜ਼ ਰਫ਼ਤਾਰ ਤੇ ਲਾਪਰਵਾਹੀ ਨਾਲ ਜਸਪਾਲ ਸਿੰਘ ਨੂੰ ਫੇਟ ਮਾਰ ਦਿੱਤੀ, ਜਿਸ ਕਾਰਨ ਜਸਪਾਲ ਸਿੰਘ ਦੀ ਮੌਤ ਹੋ ਗਈ |
Ad Position 22
No active advertisement
ਪਿਛਲੀ ਖ਼ਬਰ ਘਰੇਲੂ ਝਗੜੇ ਕਾਰਨ ਪੁੱਤ ਵਲੋਂ ਪਿਉ ਦਾ ਕਤਲ ਅਗਲੀ ਖ਼ਬਰ ਸਨੌਰ ਬਾਈਪਾਸ ਨੇੜੇ ਤੇਜ਼ ਰਫ਼ਤਾਰ ਟਰੱਕ ਨੇ ਪਿਕਅਪ ਗੱਡੀ ਨੂੰ ਮਾਰੀ ਟੱਕਰ, ਇੱਕ ਦੀ ਮੌਤ
Ad Position 24