ਪਟਿਆਲਾ, 1 ਨਵੰਬਰ (ਮਨਦੀਪ ਸਿੰਘ ਖਰੌੜ)- ਗੁਰਦੁਆਰਾ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਅਰਬਨ ਅਸਟੇਟ, ਪਟਿਆਲਾ ਵਿਖੇ ਸਮੂਹ ਪ੍ਰਬੰਧਕ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਨਾਲ 2 ਨਵੰਬਰ ਐਤਵਾਰ ਨੂੰ ਸਵੇਰੇ 21 ਰੋਜ਼ਾ ਜਪ ਤਪ ਸਮਾਗਮ ਦੀ ਸਮਾਪਤੀ ਹੋਵੇਗੀ | ਉਪਰੰਤ 61 ਫੁੱਟ ਉੱਚੇ 2 ਨਿਸ਼ਾਨ ਸਾਹਿਬ ਝੁਲਾਏ ਜਾਣਗੇ | ਇਸ ਦੇ ਨਾਲ ਹੀ ਅਖੰਡ ਪਾਠ ਆਰੰਭ ਕੀਤੇ ਜਾਣਗੇ ਤੇ 5 ਨਵੰਬਰ ਦਿਨ ਬੁੱਧਵਾਰ ਨੂੰ ਭੋਗ ਪਾਏ ਜਾਣਗੇ | ਇਸ ਮੌਕੇ ਪ੍ਰਸਿੱਧ ਰਾਗੀ, ਕੀਰਤਨੀਏ ਤੇ ਕਥਾਵਾਚਕਾਂ ਵਲੋਂ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਬਾਰੇ ਦੱਸਿਆ ਜਾਵੇਗਾ |