15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 02-11-2025
ਪਟਿਆਲਾ, 1 ਨਵੰਬਰ (ਮਨਦੀਪ ਸਿੰਘ ਖਰੌੜ)- ਹਰ ਸਹਾਇ ਸੇਵਾ ਦਲ ਵਲੋਂ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ | ਹਰ ਸਹਾਇ ਸੇਵਾ ਦਲ ਵਲੋਂ ਮਾਤਾ ਗੁਜਰੀ ਸਹਾਰਾ ਟਰੱਸਟ ਕਲਰ ਭੈਣੀ ਵਿਖੇ ਲੋੜਵੰਦ ਬੱਚਿਆਂ ਨੂੰ ਦੰਦਾਂ ਦੀ ਤਕਲੀਫ਼ਾਂ ਦੂਰ ਕਰਨ ਲਈ ਡਾ. ਦੀਪ ਸਿੰਘ ਗੁਰੂ ਨਾਨਕ ਦੇਵ ਡੈਂਟਲ ਕੇਅਰ ਦੀ ਟੀਮ ਵਲੋਂ ਜਾਂਚ ਕੈਂਪ ਲਗਾਇਆ ਗਿਆ ਜਿਸ ਵਿਚ ਬੱਚਿਆਂ ਨੂੰ ਮੁਫ਼ਤ ਪੇਸਟਾਂ, ਬਰੱਸ਼ ਤੇ ਮਾਊਥ ਵਾਸ ਵੰਡੇ ਗਏ | ਚਰਨਪ੍ਰੀਤ ਸਿੰਘ ਰਾਣਾ ਤਹਿਸੀਲਦਾਰ ਮੁੱਖ ਮਹਿਮਾਨ ਵਜੋਂ ਪਹੁੰਚੇ ਤੇ ਬੱਚਿਆਂ ਦੀ ਹੌਸਲਾ ਅਫਜ਼ਾਈ ਕੀਤੀ | ਸਮਾਗਮ ਦੀ ਵਿਸ਼ੇਸ਼ ਭੂਮਿਕਾ ਮਾਤਾ ਸੋਹਣਜੀਤ ਕੌਰ ਨੇ ਨਿਭਾਈ | ਇਸ ਦੌਰਾਨ ਮਹਾਂਪੁਰਖ ਬਾਬਾ ਨਛੱਤਰ ਸਿੰਘ ਕਲਰ ਭੈਣੀ ਵਾਲੇ ਤੇ ਪਰਮਜੀਤ ਸਿੰਘ ਸਹੌਲੀ, ਬੂਟਾ ਸਿੰਘ, ਨਰਿੰਦਰ ਸਿੰਘ, ਹਰਮਨਪ੍ਰੀਤ ਸਿੰਘ ਤੇ ਮਾਤਾ ਗੁਜਰੀ ਸਹਾਰਾ ਟਰੱਸਟ ਦੇ ਸਮੂਹ ਮੈਂਬਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕੰਨਿਆ ਸਕੂਲ ਸਨੌਰ ਵਿਖੇ ਸਾਲਾਨਾ ਸਮਾਗਮ ਕਰਵਾਇਆ ਅਗਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਕੀਰਤਨ ਦਰਬਾਰ 5 ਨੂੰ
Ad Position 24