ਪਾਤੜਾਂ, 1 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਸਪਾਰਕਲਿੰਗ ਕਿਡਜ ਦਾ ਫਾਉਡੇਸ਼ਨ ਸੀਨੀਅਰ ਸੈਕੰਡਰੀ ਸਕੂਲ ਪਾਤੜਾਂ ਦੇ ਵਿਦਿਆਰਥੀਆਂ ਨੇ ਲਾਅਨ ਟੈਨਿਸ 'ਚ ਵਧੀਆ ਪ੍ਰਦਰਸ਼ਨ ਕਰਦਿਆਂ ਜਿੱਥੇ ਪਹਿਲੇ ਸਥਾਨ ਹਾਸਲ ਕੀਤੇ,ਉੱਥੇ ਹੀ ਇਸ ਸਕੂਲ ਦੇ ਇੱਕ ਵਿਦਿਆਰਥੀ ਨੂੰ ਕੌਮੀ ਪੱਧਰ ਦੇ ਮੁਕਾਬਲਿਆਂ ਲਈ ਚੁਣ ਲਿਆ ਗਿਆ | ਵਿਦਿਆਰਥੀਆਂ ਦੀ ਇਸ ਪ੍ਰਾਪਤੀ ਦੀ ਪ੍ਰਸੰਸਾ ਕਰਦਿਆਂ ਪਿ੍ੰਸੀਪਲ ਹਰਮਨਦੀਪ ਕੌਰ ਹਰੀਕਾ ਨੇ ਜੇਤੂ ਵਿਦਿਆਰਥੀਆਂ ਦਾ ਸਕੂਲ ਵਿੱਚ ਪੁੱਜਣ 'ਤੇ ਸ਼ਾਨਦਾਰ ਸਵਾਗਤ ਕੀਤਾ ਗਿਆ | ਇਸ ਬਾਰੇ ਜਾਣਕਾਰੀ ਦਿੰਦਿਆਂ ਸਕੂਲ ਅਧਿਆਪਕਾਂ ਨੇ ਦੱਸਿਆ ਕਿ ਲੁਧਿਆਣਾ ਜ਼ਿਲੇ੍ਹ ਦੇ ਕੁਲਾਰਾਂ ਚ ਹੋਈ 69ਵੀਂ ਪੰਜਾਬ ਸਟੇਟ ਲਾਅਨ ਟੈਨਿਸ ਚੈਂਪੀਅਨਸ਼ਿਪ 'ਚ ਸਾਡੇ ਸਕੂਲ ਦੇ ਵਿਦਿਆਰਥੀਆਂ ਨੇ ਹਿੱਸਾ ਲੈ ਕੇ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਇਨ੍ਹਾਂ ਮੁਕਾਬਲਿਆਂ 'ਚ ਵਿਦਿਆਰਥੀ ਆਦੇਸ਼ਵੀਰ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਇਸ ਵਿਦਿਆਰਥੀ ਨੂੰ ਨੈਸ਼ਨਲ ਲੈਵਲ ਚੈਂਪੀਅਨਸ਼ਿਪ ਲਈ ਚੁਣਿਆ ਲਿਆ ਗਿਆ | ਇਸ ਦੇ ਨਾਲ ਹੀ ਪਟਿਆਲਾ ਟੀਮ ਵੱਲੋਂ ਖੇਡੇ ਸਾਡੇ ਵਿਦਿਆਰਥੀਆਂ ਨੇ ਸੋਨ ਤਗਮਾ ਵੀ ਹਾਸਲ ਕੀਤਾ | ਪਿ੍ੰਸੀਪਲ ਹਰਮਨਦੀਪ ਕੌਰ ਹਰੀਕਾ ਨੇ ਨੈਸ਼ਨਲ ਲੈਵਲ ਚੈਂਪੀਅਨਸ਼ਿਪ ਲਈ ਚੁਣੇ ਗਏ ਆਦੇਸ਼ਵੀਰ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਵਿਦਿਆਰਥੀ ਨੇ ਪਾਤੜਾਂ ਇਲਾਕੇ ਦਾ ਨਾਮ ਪੰਜਾਬ ਪੱਧਰ ਤੇ ਉੱਚਾ ਕੀਤਾ ਹੈ ਉੱਥੇ ਸਪਾਰਕਲਿੰਗ ਸਕੂਲ ਅਤੇ ਆਪਣਾ ਅਤੇ ਆਪਣੇ ਮਾਪਿਆਂ ਦਾ ਨਾਮ ਵੀ ਰੌਸ਼ਨ ਕੀਤਾ ਹੈ | ਵਿਦਿਆਰਥੀ ਆਦੇਸ਼ਵੀਰ ਸਿੰਘ ਨੇ ਕਿਹਾ ਕਿ ਸਕੂਲ ਪ੍ਰਬੰਧਕਾਂ ਵੱਲੋਂ ਦਿੱਤੇ ਜਾ ਰਹੇ ਵਧੀਆ ਵਿਦਿਅਕ ਮਾਹੌਲ ਅਤੇ ਖੇਡਾਂ ਲਈ ਲਈ ਵਧੀਆ ਕੋਚਿੰਗ ਦੇਣ ਦੀ ਬਦੌਲਤ ਹੀ ਮੈਂ ਇਹ ਮੁਕਾਮ ਹਾਸਿਲ ਕੀਤਾ ਹੈ |