17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਹਰਮੀਤ ਸਿੰਘ ਸੰਧੂ ਦੇ ਹੱਕ 'ਚ ਚੋਣ ਪ੍ਰਚਾਰ ਲਈ ਡਟੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ

Ad Position 21
No active advertisement
ਅਜੀਤ ਡੈਸਕ 02-11-2025
ਪਟਿਆਲਾ, 1 ਨਵੰਬਰ (ਮਨਦੀਪ ਸਿੰਘ ਖਰੌੜ)-ਆਮ ਆਦਮੀ ਪਾਰਟੀ ਦੇ ਤਰਨਤਾਰਨ ਤੋਂ ਜ਼ਿਮਨੀ ਚੋਣ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿਚ ਬਾਬਾ ਲੰਗਾਹ ਪਿੰਡ ਝਬਾਲ ਵਿਖੇ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਅਤੇ ਬਲਜਿੰਦਰ ਸਿੰਘ ਢਿੱਲੋਂ ਚੇਅਰਮੇਨ ਪੰਜਾਬ ਐਗਰੋ ਫੂਡ ਗ੍ਰੇਨ ਕਾਰਪੋਰੇਸਨ ਨੇ ਜਨਸਭਾ ਕਰਾਈ | ਇਸ ਮੌਕੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਜਾਫਰ ਅਲੀ ਚੇਅਰਮੈਨ ਮਾਰਕੀਟ ਕਮੇਟੀ ਮਲੇਰਕੋਟਲਾ, ਸੰਤੋਖ ਸਿੰਘ ਸੰਗਠਨ ਇੰਚਾਰਜ ਮਲੇਰਕੋਟਲਾ ਅਤੇ ਹਲਕਾ ਕੋਆਰਡੀਨੇਟਰ ਤਸਵੀਰ ਕੌਰ ਦੀ ਅਗਵਾਈ ਵਿਚ ਪਿੰਡ ਝਬਾਲ ਵਿਖੇ ਬਹੁ ਗਿਣਤੀ ਵਿਚ ਔਰਤਾਂ ਨੇ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜੀਆਂ, ਜਿਸ ਨਾਲ ਤਰਨਤਾਰਨ ਇਲਾਕੇ ਵਿਚ ਆਮ ਆਦਮੀ ਪਾਰਟੀ ਨੁੰ ਹੋਰ ਮਜਬੂਤੀ ਮਿਲੀ ਹੈ | ਲੋਕ ਸਭਾ ਇੰਚਾਰਜ ਅਤੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਨੇ ਦਸਿਆ ਕਿ ਪਟਿਆਲਾ ਤੋਂ ਮੇਰੇ ਨਾਲ ਆਏ ਲੋਕ ਸਭਾ ਟੀਮ ਮੈਬਰ ਗੁਰਪਿੰਦਰ ਸਿੰਘ ਛੀਨਾ, ਓਮ ਪ੍ਰਕਾਸ਼, ਭੁਪਿੰਦਰ ਸਿੰਘ, ਹਰਜੀਤ ਸਿੰਘ ਖਰੋੜ ਅਤੇ ਮੀਡੀਆ ਸਲਾਹਕਾਰ ਰਜਿੰਦਰ ਸਿੰਘ ਕੋਹਲੀ ਵੀ ਪ੍ਰਚਾਰ ਮੁਹਿਮ ਵਿਚ ਆਪਣੀ ਡਿਊਟੀ ਬਾਖੂਬੀ ਨਿਭਾ ਰਹੇ ਹਨ | ਢਿੱਲੋਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਭਗਵੰਤ ਮਾਨ ਸਰਕਾਰ ਵਲੋਂ ਦਿੱਤੀ ਗਰੰਟੀਆਂ ਨੂੰ ਲਾਗੂ ਕਰਨ ਨੂੰ ਦੇਖਦੇ ਹੋਏ ਰੋਜ਼ਾਨਾ ਰਵਾਇਤੀ ਪਾਰਟੀਆਂ ਦੇ ਮੈਂਬਰ ਸੇਕੜਿਆ ਦੀ ਗਿਣਤੀ ਵਿਚ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ ਅਤੇ ਪਾਰਟੀ ਉਨ੍ਹਾਂ ਨੂੰ ਸਿਰੋਪਾਉ ਦੇ ਕੇ ਸਨਮਾਨ ਕਰ ਰਹੀ ਹੈ | ਇਸ ਮੌਕੇ ਤਰਨਤਾਰਨ ਤੋਂ ਸੱਜਣ ਸਿੰਘ, ਸੁਖਦੇਵ ਸਿੰਘ, ਕਮਲਜੀਤ ਸਿੰਘ ਢਿੱਲੋਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਦੇ ਵਲੰਟੀਅਰ ਜਨਸਭਾ ਵਿਚ ਮੌਜੂਦ ਰਹੇ |
Ad Position 22
No active advertisement
ਪਿਛਲੀ ਖ਼ਬਰ ਤਰਨ ਤਾਰਨ ਦੀ ਜ਼ਿਮਨੀ ਚੋਣ ਭਾਜਪਾ ਵੱਡੇ ਫ਼ਰਕ ਨਾਲ ਜਿੱਤੇਗੀ- ਡਾ. ਦਲਬੀਰ ਸਿੰਘ ਰੰਧਾਵਾ ਅਗਲੀ ਖ਼ਬਰ ਗੁਰਦੁਆਰਾ ਰੋੜੇਵਾਲ ਸਾਹਿਬ ਵਿਖੇ ਦਸਮੀਂ ਦਾ ਦਿਹਾੜਾ ਮਨਾਇਆ
Ad Position 24