ਪਟਿਆਲਾ, 1 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਸੀਨੀਅਰ ਭਾਜਪਾ ਆਗੂ ਮਹਾਰਾਣੀ ਪਰਨੀਤ ਕੌਰ ਅਤੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕੂਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤਰਨਤਾਰਨ ਦੀ ਜ਼ਿਮਨੀ ਚੋਣ ਲਈ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਗਿਆ | ਇਹ ਜਾਣਕਾਰੀ ਦਿੰਦਿਆਂ ਭਾਜਪਾ ਦੇ ਸੀਨੀਅਰ ਆਗੂ ਡਾ. ਦਲਬੀਰ ਸਿੰਘ ਰੰਧਾਵਾ ਨੇ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਲੋਕਾਂ ਵਲੋਂ ਪਾਰਟੀ ਨੂੰ ਭਰਮਾ ਹੁੰਗਾਰਾ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਹ ਚੋਣ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ ਵੱਡੇ ਫ਼ਰਕ ਨਾਲ ਜਿੱਤਣਗੇ | ਉਨ੍ਹਾਂ ਦੱਸਿਆ ਕਿ ਸਭ ਆਗੂਆਂ ਨੇ ਲੋਕ ਨੂੰ ਅਪੀਲ ਕੀਤੀ ਕਿ ਭਾਜਪਾ ਨੂੰ ਵੋਟ ਪਾਓ, ਕਿਉਂਕਿ ਭਾਜਪਾ ਪੰਜਾਬ ਨੂੰ ਹੋਰ ਵਧੀਆ ਤੇ ਮਜ਼ਬੂਤ ਬਣਾਉਣ ਲਈ ਪੂਰੀ ਤਰ੍ਹਾਂ ਸਮਰਪਿਤ ਹੈ | ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਪੰਜਾਬ ਵਿਚ ਬਹੁਮਤ ਨਾਲ ਸਰਕਾਰ ਬਣਾਵੇਗੀ | ਇਸ ਚੋਣ ਪ੍ਰਚਾਰ ਦੌਰਾਨ ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ, ਰਵਿਕਰਨ ਸਿੰਘ ਕਾਹਲੋਂ, ਹਰਵਿੰਦਰ ਸਿੰਘ, ਰਨਬੀਰ ਸਿੰਘ ਪੰਨੂ ਅਤੇ ਨਵਜੋਤ ਸਿੰਘ ਮਹਲ ਮੌਜੂਦ ਸਨ |