17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਸਕਾਲਰਜ਼ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲਿਆਂ 'ਚ ਜਿੱਤੇ 5 ਸੋਨ ਤਗਮੇ

Ad Position 21
No active advertisement
ਅਜੀਤ ਡੈਸਕ 02-11-2025
ਰਾਜਪੁਰਾ, 1 ਨਵੰਬਰ (ਜੀ.ਪੀ. ਸਿੰਘ)-ਸਥਾਨਕ ਸਕਾਲਰਜ਼ ਪਬਲਿਕ ਸਕੂਲ ਦੇ 5 ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲਿਆਂ 'ਚ 5 ਸੋਨ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕਾਲਰਜ਼ ਪਬਲਿਕ ਸਕੂਲ ਦੇ ਚੇਅਰਮੈਨ ਤਰਸੇਮ ਜੋਸ਼ੀ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ ਲੰਘੇ ਮਹੀਨੇ ਦੇ ਅੰਤ ਵਿਚ ਪ੍ਰਾਇਮਰੀ ਸ਼ਤਰੰਜ ਜ਼ਿਲ੍ਹਾ ਚੈਂਪੀਅਨਸ਼ਿਪ 'ਚ ਹਿੱਸਾ ਲਿਆ | ਜਿਸ ਵਿਚ ਬਲਾਕ-1 ਮੁਕਾਬਲਿਆਂ ਦੇ ਅੰਡਰ-11 ਵਰਗ 'ਚ 5 ਵਿਦਿਆਰਥੀਆਂ ਤਨਮਯ, ਸੁਰਿਆਂਸ਼ ਜੋਸ਼ੀ, ਕੁਰਸ਼ੀਵ, ਅਰਸ਼ ਅਤੇ ਅਧਰਵ ਨੇ ਆਪਦੇ ਹੁਨਰ ਦਾ ਵਧੀਆਂ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਹਾਸਲ ਕਰਦੇ ਹੋਏ ਇਕ-ਇਕ ਸੋਨੇ ਦਾ ਤਗਮਾ ਜਿੱਤ ਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਜਿੱਤ ਨਾਲ ਉਕਤ 5 ਵਿਦਿਆਰਥੀਆਂ ਦਾ ਰਾਜ ਪੱਧਰੀ ਖੇਡਾਂ ਲਈ ਚੋਣ ਹੋ ਗਈ ਹੈ | ਦੱਸਣਯੋਗ ਹੈ ਕਿ ਵਿਦਿਆਰਥੀ, ਤਨਮਯ, ਸੁਰਿਆਂਸ਼ ਜੋਸ਼ੀ, ਕੁਰਸ਼ੀਵ, ਅਰਸ਼ ਦੀ ਚੋਣ ਰਾਜ ਪੱਧਰੀ ਖੇਡਾਂ ਲਈ ਪਹਿਲਾਂ ਵੀ ਹੋ ਚੁੱਕੀ ਹੈ | ਇਸ ਜਿੱਤ ਦੇ ਮੌਕੇ 'ਤੇ ਸਕੂਲ ਦੇ ਚੇਅਰਮੈਨ ਤਰਸੇਮ ਜੋਸ਼ੀ, ਡਾਇਰੈਕਟਰ ਸੁਦੇਸ਼ ਜੋਸ਼ੀ ਅਤੇ ਪਿ੍ੰਸੀਪਲ ਭਾਰਤੀ ਆਸ਼ੂਤੋਸ਼ ਨੇ ਖਿਡਾਰੀਆਂ ਤੇ ਕੋਚ ਕਰਮਜੀਤ ਕੌਰ ਨੂੰ ਵਧਾਈ ਦਿੰਦਿਆਂ ਸਨਮਾਨਿਤ ਕੀਤਾ ਅਤੇ ਭਵਿੱਖ 'ਚ ਹੋਰ ਵਧੀਆ ਪ੍ਰਦਰਸ਼ਨ ਲਈ ਉਤਸ਼ਾਹਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਕਾਰ ਸਵਾਰ ਔਰਤਾਂ ਬਜ਼ੁਰਗ ਔਰਤ ਦੀਆਂ ਸੋਨੇ ਦੀਆਂ ਵਾਲੀਆਂ ਖੋਹ ਕੇ ਫ਼ਰਾਰ ਅਗਲੀ ਖ਼ਬਰ ਨੰਨ੍ਹੇ ਤਾਰਿਆਂ ਦੀ ਚਮਕ ਨਾਲ ਰੌਸ਼ਨ ਹੋਇਆ 'ਦ ਕਿੰਡਰਗਾਰਟਨ' ਦਾ ਖੇਡ ਮੈਦਾਨ
Ad Position 24