18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 02-11-2025
ਦੇਵੀਗੜ੍ਹ, 1 ਨਵੰਬਰ (ਰਾਜਿੰਦਰ ਸਿੰਘ ਮੌਜੀ)- ਭਗਤੀ ਲਹਿਰ ਦੇ ਮੋਢੀ ਅਤੇ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਭਗਤ ਨਾਮਦੇਵ, ਦੇਵੀਗੜ੍ਹ ਵਿਖੇ ਸੰਗਤਾਂ ਤੇ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਇਲਾਕੇ ਵਿਚ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਨਾਲ ਸਜਾਈ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਗਿਆ | ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਵਲੋਂ ਅਰਦਾਸ ਕਰਨ ਉਪਰੰਤ ਹੋਈ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਦੱਸਿਆ ਕਿ ਇਹ ਨਗਰ ਕੀਰਤਨ ਭਗਤ ਨਾਮਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਸਮਰਪਿਤ ਹੈ, ਜਿਨ੍ਹਾਂ ਨੇ ਜਾਤ-ਪਾਤ ਦੇ ਭੇਦਭਾਵ ਨੂੰ ਖ਼ਤਮ ਕਰਕੇ ਪ੍ਰਮਾਤਮਾ ਦੀ ਭਗਤੀ ਦਾ ਸੰਦੇਸ਼ ਦਿੱਤਾ | ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵੀ ਉਤਸ਼ਾਹ ਨਾਲ ਭਾਗ ਲਿਆ | ਗਰ ਕੀਰਤਨ ਦੀ ਰੌਣਕ ਨੂੰ ਦੁੱਗਣਾ ਕਰਦਿਆਂ, ਨੌਜਵਾਨਾਂ ਦੀਆਂ ਗਤਕਾ ਪਾਰਟੀਆਂ ਨੇ ਰਵਾਇਤੀ ਗਤਕੇ ਦੇ ਜੌਹਰ ਦਿਖਾਏ | ਰਸਤੇ ਵਿਚ ਵੱਖ-ਵੱਖ ਥਾਵਾਂ 'ਤੇ ਸੰਗਤਾਂ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਚਾਹ, ਪਕੌੜੇ, ਫਲ ਅਤੇ ਹੋਰ ਪਦਾਰਥਾਂ ਦੇ ਲੰਗਰ ਲਗਾਏ |
Ad Position 22
No active advertisement
ਪਿਛਲੀ ਖ਼ਬਰ ਚਿਲਡਰਨ ਮੈਮੋਰੀਅਲ ਸਕੂਲ 'ਚ ਸਪੋਰਟਸ ਮੀਟ ਕਰਵਾਈ ਅਗਲੀ ਖ਼ਬਰ ਦੰਦਰਾਲਾ ਖਰੌੜ 'ਚ ਆਈ.ਡੀ.ਬੀ.ਆਈ. ਬੈਂਕ ਦੀ ਬਰਾਂਚ ਦਾ ਉਦਘਾਟਨ
Ad Position 24