18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਚਿਲਡਰਨ ਮੈਮੋਰੀਅਲ ਸਕੂਲ 'ਚ ਸਪੋਰਟਸ ਮੀਟ ਕਰਵਾਈ

Ad Position 21
No active advertisement
ਅਜੀਤ ਡੈਸਕ 02-11-2025
ਪਟਿਆਲਾ, 1 ਨਵੰਬਰ (ਅ.ਸ. ਆਹਲੂਵਾਲੀਆ)-ਚਿਲਡਰਨ ਮੈਮੋਰੀਅਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪਟਿਆਲਾ ਵਿਖੇ ਸਪੋਰਟਸ ਮੀਟ ਕਰਵਾਈ ਗਈ ਜਿਸ ਵਿਚ ਨਰਸਰੀ ਜਮਾਤ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ 'ਚ ਭਾਗ ਲਿਆ | ਇਸ ਤੋਂ ਇਲਾਵਾ ਬੱਚਿਆਂ ਨੇ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ | ਇਸ ਮੌਕੇ ਸਕੂਲ ਦੇ ਚੇਅਰਮੈਨ ਅਤੇ ਟਰੱਸਟ ਦੇ ਮੈਂਬਰ ਮੌਜੂਦ ਰਹੇ | ਮੁੱਖ ਮਹਿਮਾਨ ਵਜੋਂ ਸ੍ਰੀਮਤੀ ਭਾਰਤੀ (ਮੈਨੇਜਿੰਗ ਡਾਇਰੈਕਟਰ ਟਾਈਮਜ਼ ਮੀਡੀਆ ਪ੍ਰੋਡਕਸ਼ਨ) ਤੇ ਮਿਸਟਰ ਹਰਦੀਪ ਨੈਸ਼ਨਲ ਹਾਕੀ ਖਿਡਾਰੀ ਨੇ ਸ਼ਿਰਕਤ ਕੀਤੀ ਤੇ ਰਸਮੀ ਤੌਰ 'ਤੇ ਸਮਾਂ ਰੌਸ਼ਨ ਕੀਤੀ | ਉਨ੍ਹਾਂ ਨੇ ਖੇਡਾਂ ਵਿਚ ਜੇਤੂ ਰਹੇ ਵਿਦਿਆਰਥੀਆਂ ਨੂੰ ਤਗਮੇ ਦੇ ਕੇ ਸਨਮਾਨਿਤ ਕੀਤਾ ਅਤੇ ਸਕੂਲ ਨੂੰ ਦੋ ਕੰਪਿਊਟਰ ਵੀ ਦਾਨ ਕੀਤੇ | ਪਿ੍ੰਸੀਪਲ ਹਰਮਿੰਦਰ ਕੌਰ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਤਿੰਨ ਰੋਜ਼ਾ ਮਾਨਵ ਏਕਤਾ ਸੰਤ ਸੰਮੇਲਨ ਦੇ ਪਹਿਲੇ ਦਿਨ ਕੱਢੀ ਸ਼ੋਭਾ ਯਾਤਰਾ ਅਗਲੀ ਖ਼ਬਰ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Ad Position 24