19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਭਗਤ ਨਾਮਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

Ad Position 21
No active advertisement
ਗੁਰਦੁਆਰਾ ਭਗਤ ਨਾਮਦੇਵ ਜੀ ਵਿਖੇ ਅਪੋਲੋ ਸਕੂਲ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਕਮੇਟੀ ਮੈਂਬਰ | ਤਸਵੀਰ : ਮੌਜੀ ਦੇਵੀਗੜ੍ਹ <br/> 03-11-2025
ਦੇਵੀਗੜ੍ਹ, 2 ਨਵੰਬਰ (ਰਾਜਿੰਦਰ ਸਿੰਘ ਮੌਜੀ)-ਭਗਤੀ ਲਹਿਰ ਦੇ ਮਹਾਨ ਸੰਤ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਬਾਣੀ ਦਰਜ ਮਹਾਂਪੁਰਖ ਭਗਤ ਨਾਮਦੇਵ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਭਗਤ ਨਾਮਦੇਵ ਜੀ, ਦੇਵੀਗੜ੍ਹ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਮੂਹ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ ਅਤੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਸਮਾਗਮ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਹੋਈ | ਇਸ ਮੌਕੇ ਅਪੋਲੋ ਸਕੂਲ ਦੇ ਵਿਦਿਆਰਥੀਆਂ ਦੇ ਜਥੇ ਨੇ ਰਸਭਿੰਨਾ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਵਿਦਿਆਰਥੀਆਂ ਦੇ ਨਾਲ-ਨਾਲ ਇਲਾਕੇ ਦੇ ਪ੍ਰਸਿੱਧ ਰਾਗੀ ਸਿੰਘਾਂ ਨੇ ਵੀ ਕੀਰਤਨ ਰਾਹੀਂ ਭਗਤ ਨਾਮਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਬਾਣੀ ਦੇ ਉਪਦੇਸ਼ਾਂ ਨੂੰ ਸੰਗਤਾਂ ਤੱਕ ਪਹੁੰਚਾਇਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰੋਗਰਾਮ 'ਚ ਹਿੱਸਾ ਲੈਣ ਵਾਲੇ ਸਕੂਲੀ ਬੱਚਿਆਂ ਦੀ ਹੌਸਲਾ ਅਫਜਾਈ ਲਈ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਪ੍ਰਬੰਧਕਾਂ ਨੇ ਬੱਚਿਆਂ ਨੂੰ ਧਰਮ ਤੇ ਸਿੱਖਿਆ ਪ੍ਰਤੀ ਆਪਣੀ ਲਗਨ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ | ਕਮੇਟੀ ਦੇ ਮੁੱਖ ਸੇਵਾਦਾਰ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਭਗਤ ਨਾਮਦੇਵ ਜੀ ਦੇ ਦਰਸਾਏ ਨਾਮ ਜਪਣ, ਕਿਰਤ ਕਰਨ ਅਤੇ ਵੰਡ ਛਕਣ ਦੇ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਗੋਲਡਨ ਇਰਾ ਸਕੂਲ 'ਚ ਹੈਲੋਵੀਨ ਫ਼ੈਸਟੀਵਲ ਕਰਵਾਇਆ ਅਗਲੀ ਖ਼ਬਰ ਪਰਾਲੀ ਸਾੜਨ ਤੋਂ ਰੋਕਣ ਲਈ ਪ੍ਰਸ਼ਾਸਨ ਸਖ਼ਤ- ਰਿਚਾ ਗੋਇਲ
Ad Position 24