19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਸਾਇੰਸ ਮੇਲੇ 'ਚ ਡਾ. ਬੀ. ਐੱਸ. ਸੰਧੂ ਸਕੂਲ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ

Ad Position 21
No active advertisement
ਅਜੀਤ ਡੈਸਕ 03-11-2025
ਦੇਵੀਗੜ੍ਹ, 2 ਨਵੰਬਰ (ਰਾਜਿੰਦਰ ਸਿੰਘ ਮੌਜੀ)-ਡਾ. ਬੀ. ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਘੜਾਮ ਰੋਡ ਜੁਲਾਹਖੇੜੀ ਦੇ ਵਿਦਿਆਰਥੀਆਂ ਨੇ ਆਪਣੀ ਸ਼ਾਨਦਾਰ ਪ੍ਰਤਿਭਾ ਦਾ ਪ੍ਰਦਰਸ਼ਨ ਕਰਦੇ ਹੋਏ, ਵਿਗਿਆਨ ਮੇਲੇ ਸਾਇੰਸ ਫੈਸਟ ਵਿਚ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਇਹ ਮੇਲਾ ਪਟਿਆਲਾ ਸਹੋਦਿਆ ਸਕੂਲ ਕੰਪਲੈਕਸ ਦੀ ਰਹਿਨੁਮਾਈ ਹੇਠ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਦੇਵੀਗੜ੍ਹ ਵਿਖੇ ਕਰਵਾਇਆ ਗਿਆ ਸੀ | ਜਿੱਥੇ ਪਟਿਆਲਾ ਜ਼ਿਲ੍ਹਾ ਦੇ ਬਹੁਤ ਸਾਰੇ ਸਕੂਲਾਂ ਨੇ ਭਾਗ ਲਿਆ | ਵਿੱਦਿਆਰਥੀਆਂ ਨੇ ਆਪਣੇ ਨਵੀਨਤਾਕਾਰੀ ਤੇ ਵਿਹਾਰਕ ਵਿਗਿਆਨ ਮਾਡਲਾਂ ਅਤੇ ਪ੍ਰੋਜੈਕਟਾਂ ਨਾਲ ਜੱਜਾਂ ਅਤੇ ਦਰਸ਼ਕਾਂ ਨੂੰ ਬਹੁਤ ਪ੍ਰਭਾਵਿਤ ਕੀਤਾ | ਉਨ੍ਹਾਂ ਦੀ ਮਿਹਨਤ, ਲਗਨ ਅਤੇ ਵਿਗਿਆਨਕ ਸੋਚ ਦਾ ਇਹ ਨਤੀਜਾ ਸਕੂਲ ਲਈ ਮਾਣ ਵਾਲੀ ਗੱਲ ਹੈ | ਇਸ ਮੌਕੇ ਸਕੂਲ ਦੇ ਚੇਅਰਮੈਨ ਹਰਦੀਪ ਸਿੰਘ ਸੰਧੂ, ਡਾਇਰੈਕਟਰ, ਰਜਿੰਦਰ ਕੌਰ ਸੰਧੂ ਤੇ ਪਿ੍ੰਸੀਪਲ, ਤਰਨਦੀਪ ਕੌਰ ਅਰੋੜਾ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਿਹਨਤੀ ਅਧਿਆਪਕਾਂ ਨੂੰ ਦਿਲੋਂ ਵਧਾਈ ਦਿੱਤੀ | ਚੇਅਰਮੈਨ ਹਰਦੀਪ ਸਿੰਘ ਸੰਧੂ ਨੇ ਵਿਦਿਆਰਥਣਾਂ ਦੀ ਲਗਨ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਸਕੂਲ ਵਿਚ ਦਿੱਤੀ ਜਾ ਰਹੀ ਮਿਆਰੀ ਵਿਗਿਆਨਕ ਸਿੱਖਿਆ ਦਾ ਪ੍ਰਤੀਬਿੰਬ ਹੈ | ਡਾਇਰੈਕਟਰ ਸ੍ਰੀਮਤੀ ਰਜਿੰਦਰ ਕੌਰ ਸੰਧੂ ਨੇ ਕਿਹਾ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਨੂੰ ਖੋਜ ਅਤੇ ਨਵੀਨਤਾ ਲਈ ਉਤਸ਼ਾਹਿਤ ਕਰਦਾ ਰਹੇਗਾ | ਪਿ੍ੰਸੀਪਲ ਤਰਨਦੀਪ ਕੌਰ ਅਰੋੜਾ ਨੇ ਇਸ ਸਫਲਤਾ ਦਾ ਸਿਹਰਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਤੇ ਅਧਿਆਪਕਾਂ ਦੀ ਯੋਗ ਅਗਵਾਈ ਨੂੰ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਤਰਨ ਤਾਰਨ 'ਚ ਹੋ ਰਹੀਆਂ ਜ਼ਿਮਨੀ ਚੋਣਾਂ 'ਚ 'ਆਪ' ਵੱਡੀ ਜਿੱਤ ਕਰੇਗੀ ਹਾਸਲ- ਹਡਾਣਾ ਅਗਲੀ ਖ਼ਬਰ ਭਗਤ ਨਾਮਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ
Ad Position 24