ਪ੍ਰਕਾਸ਼ ਦਿਹਾੜੇ 'ਤੇ ਹੋਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਜ਼ੋੋਰਾਂ 'ਤੇ
ਪ੍ਰਕਾਸ਼ ਦਿਹਾੜੇ ਦੇ ਸੰਬੰਧ 'ਚ ਪ੍ਰਭਾਤ ਫੇਰੀ ਦੌਰਾਨ ਸੰਗਤਾਂ ਕੀਰਤਨ ਕਰਦੀਆਂ ਹੋਈਆਂ | ਤਸਵੀਰ : ਜਗਦੀਸ਼ ਸਿੰਘ ਕੰਬੋਜ
<br/>
03-11-2025
ਇਸ ਬਾਰੇ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਵਿਖੇ ਸੰਤ ਬਾਬਾ ਅਮਰੀਕ ਸਿੰਘ ਤੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਮੀਤ ਸਿੰਘ ਹਰਿਆਉ ਦੀ ਦੇਖ-ਰੇਖ ਹੇਠ ਪ੍ਰਕਾਸ਼ ਦਿਹਾੜੇ ਦੇ ਸੰਬੰਧ ਵਿਚ ਸੰਗਤਾਂ ਵਲੋਂ ਕੱਢੀਆਂ ਜਾ ਰਹੀਆ ਪ੍ਰਭਾਤ ਫੇਰੀਆਂ ਦੌਰਾਨ ਜਿੱਥੇ ਗੁਰਬਾਣੀ ਦਾ ਕੀਰਤਨ ਕੀਤਾ ਜਾ ਰਿਹਾ ਹੈ ਉੱਥੇ ਇਸ ਦੌਰਾਨ ਪ੍ਰਭਾਤ ਫੇਰੀ ਵਿਚ ਸ਼ਾਮਿਲ ਸੰਗਤਾਂ ਦੀ ਸੇਵਾ ਵੀ ਕੀਤੀ ਜਾ ਰਹੀ ਹੈ | ਇਸੇ ਸਬੰਧ 'ਚ 4 ਜਨਵਰੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਜੇਵਕਾ ਅਤੇ 5 ਜਨਵਰੀ ਨੂੰ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗਾਂ ਤੋਂ ਉਪਰੰਤ ਸਜਾਏ ਜਾ ਰਹੇ ਦੀਵਾਨਾਂ ਵਿਚ ਭਾਈ ਤਰਸੇਮ ਸਿੰਘ ਖੇਤਲਾ, ਭਾਈ ਰਣਜੋਧ ਸਿੰਘ ਹੋਤੀਪੁਰ ਵਾਲੇ, ਭਾਈ ਗੁਰਜੀਤ ਸਿੰਘ ਕਾਹਨਗੜ੍ਹ, ਬਾਬਾ ਲਖਵਿੰਦਰ ਸਿੰਘ ਤੇ ਹੋਰ ਕੀਰਤਨੀ ਜਥਿਆਂ ਵਲੋਂ ਗੁਰਬਾਣੀ ਦਾ ਕੀਰਤਨ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ | ਇਨ੍ਹਾਂ ਸਮਾਗਮਾਂ ਵਿਚ ਇਲਾਕੇ ਦੀਆਂ ਧਾਰਮਿਕ ਤੇ ਸਮਾਜਸੇਵੀ ਸੰਸਥਾਵਾਂ ਵਲੋਂ ਸੇਵਾ ਵਿਚ ਹਿੱਸਾ ਪਾਇਆ ਜਾਵੇਗਾ |