20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਵਿਦਿਆਰਥੀ ਪ੍ਰੀਸ਼ਦ ਫ਼ਰੰਟ ਵਲੋਂ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਦਾ ਨਾਂਅ ਬਦਲਣ ਦੀ ਮੰਗ

Ad Position 21
No active advertisement
ਲਾਅ ਯੂਨੀਵਰਸਿਟੀ ਦੇ ਬਾਹਰ ਵਿਦਿਆਰਥੀ ਫ਼ਰੰਟ ਪੰਜਾਬ ਦੇ ਆਗੂ ਪ੍ਰਦਰਸ਼ਨ ਕਰਦੇ ਹੋਏ | ਅਜੀਤ ਤਸਵੀਰ <br/> 03-11-2025
ਪਟਿਆਲਾ, 2 ਨਵੰਬਰ (ਗੁਰਵਿੰਦਰ ਸਿੰਘ ਔਲਖ)-ਇੱਥੇ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਦੇ ਬਾਹਰ ਪੰਜਾਬ ਵਿਦਿਆਰਥੀ ਪ੍ਰੀਸ਼ਦ ਫ਼ਰੰਟ ਵਲੋਂ ਪ੍ਰਧਾਨ ਯਾਦਵਿੰਦਰ ਸਿੰਘ ਯਾਦੂ ਦੀ ਅਗਵਾਈ ਵਿਚ ਯੂਨੀਵਰਸਿਟੀ ਦਾ ਨਾਂਅ ਬਦਲਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਅਸੀਂ ਕੇਂਦਰ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਨਵੰਬਰ 1984 ਵਿਚ ਹਜ਼ਾਰਾਂ ਬੇਦੋਸ਼ ਸਿੱਖ ਮਾਰੇ ਜਾਣ ਨੂੰ ਜਾਇਜ਼ ਠਹਿਰਾਉਣ ਵਾਲੇ ਵਿਅਕਤੀ ਦਾ ਨਾਂਅ ਤੁਰੰਤ ਹਟਾਇਆ ਜਾਵੇ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯਾਦਵਿੰਦਰ ਸਿੰਘ ਯਾਦੂ ਨੇ ਕਿਹਾ ਕਿ ਉਸ ਸਮੇਂ ਦੇ ਤਤਕਾਲੀ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੇ ਕਿਹਾ ਸੀ 'ਜਦੋਂ ਵੱਡਾ ਦਰਖ਼ਤ ਡਿਗਦਾ ਹੈ, ਧਰਤੀ ਹਿੱਲਦੀ ਹੈ |' ਇਹ ਬਿਆਨ ਸਿੱਖ ਵਿਰੋਧੀ ਹਿੰਸਾ ਨੂੰ ਜਾਇਜ਼ ਠਹਿਰਾਉਣ ਵਾਂਗ ਸੀ | ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿਰਫ਼ ਇਕ ਨਾਮ ਦਾ ਨਹੀਂ ਹੈ, ਇਹ ਸਾਡੇ ਇਤਿਹਾਸ ਅਤੇ ਸਿੱਖ ਭਾਵਨਾਵਾਂ ਨਾਲ ਜੁੜਿਆ ਮਾਮਲਾ ਹੈ | ਕੇਂਦਰ ਸਰਕਾਰ ਇਸ ਮਾਮਲੇ ਨੂੰ ਸੰਵੇਦਨਸ਼ੀਲਤਾ ਨਾਲ ਵਿਚਾਰ ਕੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਆਦਰ ਕਰੇ | ਉਨ੍ਹਾਂ ਕਿਹਾ ਕਿ ਇਹ ਮੰਗ ਕਿਸੇ ਰਾਜਨੀਤਿਕ ਵਿਰੋਧ ਦੀ ਨਹੀਂ, ਇਹ ਨਿਆਂ, ਸਚਾਈ ਅਤੇ ਇਤਿਹਾਸਕ ਆਦਰ ਦੀ ਮੰਗ ਹੈ | ਸਿੱਖ ਭਾਈਚਾਰਾ ਸਿਰਫ਼ ਨਾਮ ਬਦਲਣ ਦੀ ਮੰਗ ਨਹੀਂ ਕਰ ਰਿਹਾ-ਇਹ ਇਨਸਾਫ਼ ਤੇ ਆਦਰ ਦੀ ਗੱਲ ਹੈ | ਆਗੂਆਂ ਨੇ ਕਿਹਾ ਕਿ ਸਾਰੀਆਂ ਰਾਜਨੀਤਿਕ ਪਾਰਟੀਆਂ, ਵਿਦਿਆਰਥੀ ਸੰਗਠਨਾਂ ਅਤੇ ਮਨੁੱਖੀ ਅਧਿਕਾਰ ਸੰਗਠਨਾਂ ਨੂੰ ਇਸ ਮਾਮਲੇ ਵਿਚ ਸਮਰਥਨ ਦੇਣ ਦੀ ਅਪੀਲ ਕੀਤੀ ਹੈ ਤਾਂ ਜੋ ਯੂਨੀਵਰਸਿਟੀ ਦਾ ਨਾਮ ਸੱਚੀ ਏਕਤਾ ਅਤੇ ਨਿਆਂ ਦੇ ਸਿਧਾਂਤਾਂ ਨਾਲ ਮੇਲ ਖਾਂਦਾ ਹੋਵੇ |
Ad Position 22
No active advertisement
ਪਿਛਲੀ ਖ਼ਬਰ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨਾਲ ਇੰਦਰਜੀਤ ਸਿੰਘ ਸੰਧੂ ਨੇ ਕੀਤੀ ਮੁਲਾਕਾਤ ਅਗਲੀ ਖ਼ਬਰ ਡੀ. ਏ. ਪੀ. ਖ਼ਾਦ ਦੀ ਕਮੀ ਕਰ ਕੇ ਕਣਕ ਦੀ ਬਿਜਾਈ ਹੋ ਰਹੀ ਹੈ ਪ੍ਰਭਾਵਿਤ- ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ
Ad Position 24