ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨਾਲ ਇੰਦਰਜੀਤ ਸਿੰਘ ਸੰਧੂ ਨੇ ਕੀਤੀ ਮੁਲਾਕਾਤ
ਗੁਰਦੁਆਰਾ ਪਰਮੇਸ਼ਰ ਦੁਆਰ ਵਿਖੇ ਸੰਤ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨਾਲ ਮੁਲਾਕਾਤ ਕਰਦੇ ਹੋਏ ਇੰਦਰਜੀਤ ਸਿੰਘ ਸੰਧੂ ਤੇ ਹੋਰ | ਅਜੀਤ ਤਸਵੀਰ
<br/>
03-11-2025
ਸੰਧੂ ਨੇ ਕਿਹਾ ਕਿ ਬਾਬਾ ਜੀ ਦੀ ਸਿੱਖਿਆ ਸਿਰਫ਼ ਧਾਰਮਿਕ ਪੱਧਰ ਤੱਕ ਸੀਮਤ ਨਹੀਂ ਰਹਿੰਦੀ, ਸਗੋਂ ਸਮਾਜਿਕ ਜਾਗਰੂਕਤਾ, ਨੈਤਿਕਤਾ ਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਦੀ ਹੈ | ਉਨ੍ਹਾਂ ਕਿਹਾ ਕਿ ਉਹ ਆਪਣੇ ਕਾਰਜਕਾਲ ਦੌਰਾਨ ਸਮਾਜਿਕ ਭਲਾਈ ਲਈ ਹੋਰ ਜ਼ੋਰ ਨਾਲ ਯੋਗਦਾਨ ਪਾਉਣਗੇ ਅਤੇ ਗੁਰੂ ਸਾਹਿਬਾਂ ਦੇ ਸਿਧਾਂਤਾਂ ਅਨੁਸਾਰ ਲੋਕਾਂ ਦੀ ਸੇਵਾ ਕਰਨਾ ਆਪਣਾ ਧਰਮ ਸਮਝਦੇ ਹਨ |