20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਡੀ. ਏ. ਪੀ. ਖ਼ਾਦ ਦੀ ਕਮੀ ਕਰ ਕੇ ਕਣਕ ਦੀ ਬਿਜਾਈ ਹੋ ਰਹੀ ਹੈ ਪ੍ਰਭਾਵਿਤ- ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ

Ad Position 21
No active advertisement
ਅਜੀਤ ਡੈਸਕ 03-11-2025
ਖਨੌਰੀ, 2 ਨਵੰਬਰ (ਬਲਵਿੰਦਰ ਸਿੰਘ ਥਿੰਦ)-ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਆਗੂ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਅੰਦਰ ਡੀ.ਏ.ਪੀ. ਖਾਦ ਦੀ ਕਮੀ ਕਰ ਕੇ ਕਣਕ ਦੀ ਪੱਛੜ ਰਹੀ ਬਿਜਾਈ ਦੇ ਸਬੰਧ ਵਿਚ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਹੋਇਆਂ ਕਿਹਾ ਕਿ ਇਹ ਸਾਰਾ ਕੁਝ ਸੂਬਾ ਸਰਕਾਰ ਦੀ ਨਾਲਾਇਕੀ ਦੇ ਚੱਲਦਿਆਂ ਹੋ ਰਿਹਾ ਹੈ | ਉਹ ਖਨੌਰੀ ਨੇੜਲੇ ਪਿੰਡ ਗੋਬਿੰਦਪੁਰਾ ਚੱਠਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ, ਜਿੱਥੇ ਕਿ ਉਹ ਇਕ ਵਿਆਹ ਸਮਾਗਮ ਵਿਚ ਸ਼ਿਰਕਤ ਕਰਨ ਦੇ ਲਈ ਪਹੁੰਚੇ ਹੋਏ ਸਨ | ਉਨ੍ਹਾਂ ਆਖਿਆ ਕਿ ਸੂਬੇ ਅੰਦਰ ਸਹਿਕਾਰੀ ਸੁਸਾਇਟੀਆਂ ਵਿਚ ਆਈ ਡੀ.ਏ.ਪੀ. ਦੀ ਕਿੱਲਤ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਹੋਰ ਵਧਾ ਦਿੱਤਾ | ਉਨ੍ਹਾਂ ਕਿਹਾ ਕਿ ਪਹਿਲਾਂ ਤੋਂ ਹੀ ਕੁਦਰਤੀ ਮਾਰ ਕਰ ਕੇ ਝੋਨੇ ਦੇ ਝਾੜ ਘਟਣ ਤੇ ਹੁਣ ਬਲੈਕ ਵਿਚ ਹੋ ਰਹੀ ਡੀ.ਏ.ਪੀ. ਖਾਦ ਦੀ ਵਿੱਕਰੀ ਕਰ ਕੇ ਸੂਬੇ ਦੇ ਕਿਸਾਨਾਂ ਨੂੰ ਦੋਹਰੀ ਆਰਥਿਕ ਮਾਰ ਝੱਲਣ ਲਈ ਮਜਬੂਰ ਹੋਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੁਰੰਤ ਕੇਂਦਰ ਸਰਕਾਰ ਨਾਲ ਗੱਲਬਾਤ ਕਰ ਕੇ ਡੀ.ਏ.ਪੀ. ਖਾਦ ਦਾ ਕੋਟਾ ਵਧਾਉਣ ਲਈ ਜ਼ੋਰ ਪਾਉਣ | ਇਸ ਮੌਕੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਪ੍ਰਧਾਨ ਸਤਿਗੁਰ ਸਿੰਘ ਬਾਂਗੜ, ਨਿਸ਼ਾਨ ਸਿੰਘ ਸਰਪੰਚ, ਬਰਿੰਦਰ ਸਿੰਘ ਚੱਠਾ, ਜਰਨੈਲ ਸਿੰਘ, ਗੁਰਮੀਤ ਸਿੰਘ, ਬਿੰਦਰ ਚੱਠਾ, ਗੋਪਾਲ ਸਿੰਘ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਰੋਟਰੀ ਕਲੱਬ ਰਾਹੀਂ ਕਾਰ ਸੇਵਾ ਫਾਊਾਡੇਸ਼ਨ ਵਲੋਂ ਹਜ਼ਰਤ ਹਲੀਮਾ ਹਸਪਤਾਲ ਨੂੰ ਡਾਇਲਸਿਸ ਮਸ਼ੀਨ ਭੇਟ ਅਗਲੀ ਖ਼ਬਰ ਨਾਭਾ 'ਚ ਬਾਪੂ ਲਾਲ ਸਿੰਘ ਦੀ ਪਹਿਲੀ ਬਰਸੀ ਮੌਕੇ ਸ਼ਰਧਾਂਜਲੀ ਸਮਾਗਮ ਕਰਵਾਇਆ
Ad Position 24